ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ ਮੁੱਖ ਮੰਤਰੀ ਰਕਸ਼ਕ ਐਵਾਰਡ
ਚੰਡੀਗੜ੍ਹ : ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ […]
By : Editor (BS)
ਚੰਡੀਗੜ੍ਹ : ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਵਿਅਕਤੀ ਸ਼ਾਮਲ ਹਨ।
ਜਲੰਧਰ ਦੇਹਾਤ ਦੇ ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰ.ਟੀ.ਸੀ ਜਲੰਧਰ, ਮਨਦੀਪ ਸਿੰਘ, ਕਮਾਂਡੈਂਟ ਆਰ.ਟੀ.ਸੀ ਜਲੰਧਰ, ਡੀ.ਐਸ.ਪੀ. ਡਿਟੈਕਟਿਵ ਮੋਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀ.ਜੀ.ਪੀ., ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੋਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁੱਖ ਸਿੰਘ ਸ. ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ, ਸਬ ਇੰਸਪੈਕਟਰ ਅਮਨਦੀਪ ਵਰਮਾ ਮੁਹਾਲੀ, ਮਹਿੰਦਰਪਾਲ ਸਿੰਘ ਏ.ਐਸ.ਆਈ ਇੰਟੈਲੀਜੈਂਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ ਐਸ.ਐਸ.ਓ.ਸੀ ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ।
ਪਨੂੰ ਵਲੋਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਮੁੜ ਧਮਕੀ
ਅੰਮ੍ਰਿਤਸਰ, 20 ਜਨਵਰੀ, ਨਿਰਮਲ : ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਬਨੂੜ ਤੋਂ ਫੜੇ ਗਏ ਤਿੰਨ ਸਾਥੀਆਂ ਦੀ ਰਿਹਾਈ ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪਨੂੰ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਦੋਸ਼ੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੇ ਵਾਰਸ ਹਨ। ਜੇਕਰ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਿਆਸੀ ਮੌਤ ਲਈ ਤਿਆਰ ਰਹੋ।
ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਸੀਐਮ ਮਾਨ ਦੀ ਸਰਕਾਰ ਨੇ ਦਿਲਾਵਰ ਸਿੰਘ ਦੇ ਤਿੰਨ ਵਾਰਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ’ਤੇ ਤਸ਼ੱਦਦ ਕੀਤਾ ਗਿਆ ਅਤੇ ਝੂਠਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕੋਲੋਂ ਖਾਲਿਸਤਾਨ ਅਤੇ ਰੈਫਰੈਂਡਮ ਦੇ ਝੰਡੇ ਮਿਲੇ ਹਨ। ਇਹ ਤਿੰਨੋਂ ਉਸ ਦੇ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਨੂੰ ਕੋਈ ਹਥਿਆਰ ਨਹੀਂ ਸੌਂਪਿਆ ਗਿਆ, ਸਿਰਫ ਖਾਲਿਸਤਾਨ ਅਤੇ ਰੈਫਰੈਂਡਮ ਦਾ ਝੰਡਾ ਸੌਂਪਿਆ ਗਿਆ।
ਪਰ ਭਗਵੰਤ ਮਾਨ, ਬੇਅੰਤ ਸਿੰਘ ਨੂੰ ਯਾਦ ਕਰੋ। ਅਜਿਹਾ ਹੀ ਉਸ ਨੇ ਕੀਤਾ ਅਤੇ ਇਸ ਦਾ ਨਤੀਜਾ ਉਸ ਨੂੰ ਭੁਗਤਣਾ ਪਿਆ। ਖਾਲਿਸਤਾਨ ਰੈਫਰੈਂਡਮ ਦੇ ਝੰਡੇ ਫੜਨ ਵਾਲੇ ਹੱਥਾਂ ਨੂੰ ਰਾਕੇਟ ਲਾਂਚਰ ਫੜਨ ਵਿੱਚ ਦੇਰ ਨਹੀਂ ਲੱਗੇਗੀ। ਅੱਜ ਵੀ ਦਿਲਾਵਰ ਸਿੰਘ ਦੇ ਸੈਂਕੜੇ ਵਾਰਸ ਸੰਕੇਤ ਦੀ ਉਡੀਕ ਕਰ ਰਹੇ ਹਨ। ਪਰ ਅਸੀਂ ਪੰਥ ਨਾਲ ਵਾਅਦਾ ਕੀਤਾ ਹੈ ਕਿ ਅਸੀਂ ਰੈਫਰੈਂਡਮ ਰਾਹੀਂ ਖਾਲਿਸਤਾਨ ਦਾ ਹੱਲ ਲੱਭਾਂਗੇ।
ਉਸ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਧਮਕੀ ਦਿੱਤੀ ਹੈ ਕਿ ਜੇਕਰ 15 ਫਰਵਰੀ ਤੱਕ ਤਿੰਨਾਂ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ।