ਤਨਜ਼ਾਨੀਆ ਵਿਚ ਭਾਰੀ ਮੀਂਹ ਕਾਰਨ 155 ਲੋਕਾਂ ਦੀ ਮੌਤ

ਤਨਜ਼ਾਨੀਆ ਵਿਚ ਭਾਰੀ ਮੀਂਹ ਕਾਰਨ 155 ਲੋਕਾਂ ਦੀ ਮੌਤ


ਡੋਡੋਮਾ, 26 ਅਪ੍ਰੈਲ, ਨਿਰਮਲ : ਤਨਜ਼ਾਨੀਆ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਾਰੀ ਮੀਂਹ ਕਾਰਨ ਹੜ੍ਹ ਆ ਗਏ ਹਨ। ਹੜ੍ਹਾਂ ਅਤੇ ਜ਼ਮੀਨ ਧਸਣ ਕਾਰਨ ਹੁਣ ਤੱਕ 155 ਲੋਕਾਂ ਦੀ ਜਾਨ ਜਾ ਚੁੱਕੀ ਹੈ। ਭਾਰੀ ਮੀਂਹ ਕਾਰਨ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਤਨਜ਼ਾਨੀਆ ਦੇ ਪ੍ਰਧਾਨ ਮੰਤਰੀ ਕਾਸਿਮ ਮਜਾਲੀਵਾ ਨੇ ਇਸ ਲਈ ਅਲ ਨੀਨੋ ਜਲਵਾਯੂ ਪੈਟਰਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਤਨਜ਼ਾਨੀਆ ਵਿੱਚ ਭਾਰੀ ਮੀਂਹ ਨੇ ਸੜਕਾਂ, ਪੁਲਾਂ ਅਤੇ ਰੇਲਵੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

ਪੀਐਮ ਮਜਾਲੀਵਾ ਨੇ ਅਲ ਨੀਨੋ ਜਲਵਾਯੂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਕਾਰਨ ਦੱਸਿਆ ਹੈ। ਇਸ ਨਾਲ ਬਹੁਤ ਨੁਕਸਾਨ ਹੋਇਆ ਹੈ। ਉਸ ਨੇ ਬਾਰਸ਼ ਦੇ ਵਿਨਾਸ਼ਕਾਰੀ ਪ੍ਰਭਾਵਾਂ ਲਈ ਅਸਥਿਰ ਖੇਤੀ ਅਭਿਆਸਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਹਨਾਂ ਅਸਥਿਰ ਖੇਤੀ ਅਭਿਆਸਾਂ ਵਿੱਚ ਫਸਲਾਂ ਨੂੰ ਕੱਟਣਾ ਅਤੇ ਸਾੜਨਾ, ਪਸ਼ੂਆਂ ਨੂੰ ਬੇਕਾਬੂ ਚਰਾਉਣ ਅਤੇ ਜੰਗਲਾਂ ਦੀ ਕਟਾਈ ਸ਼ਾਮਲ ਹੈ।

ਤਨਜ਼ਾਨੀਆ ਦੇ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ 51,000 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਨਾਲ 20,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੜ੍ਹ ’ਚ ਫਸੇ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ ਰਾਹੀਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਪਾਣੀ ਭਰ ਜਾਣ ਕਾਰਨ ਇੱਥੋਂ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਹੜ੍ਹ ਕਾਰਨ 226 ਲੋਕ ਜ਼ਖਮੀ ਵੀ ਹੋਏ ਹਨ। ਪੂਰਬੀ ਅਫਰੀਕਾ ਵਿੱਚ ਅਜੇ ਵੀ ਭਾਰੀ ਮੀਂਹ ਜਾਰੀ ਹੈ।

ਇਹ ਵੀ ਪੜ੍ਹੋ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ।

Related post

ਮਾਲਟਨ ਨਗਰ ਕੀਰਤਨ ‘ਚ ਸੰਗਤਾਂ ਦੇ ਇਕੱਠ ਨੇ ਤੋੜੇ ਰਿਕਾਰਡ

ਮਾਲਟਨ ਨਗਰ ਕੀਰਤਨ ‘ਚ ਸੰਗਤਾਂ ਦੇ ਇਕੱਠ ਨੇ ਤੋੜੇ…

ਬਰੈਂਪਟਨ, 6 ਮਈ (ਗੁਰਜੀਤ ਕੌਰ)- ਬਰੈਂਪਟਨ ‘ਚ 5 ਮਈ, ਦਿਨ ਐਤਵਾਰ ਨੂੰ ਖਾਲਸੇ ਦੇ 325ਵੇਂ ਸਾਜਨਾ ਦਿਵਸ ਅਤੇ 1984 ਦੇ ਘੱਲੂਘਾਰੇ…
ਅਮਰੀਕਾ ‘ਚ ਪਿਛਲੇ ਮਹੀਨੇ ਬੇਰੁਜ਼ਗਾਰੀ 3.9% ਦੀ ਦਰ ਨਾਲ ਹੋਇਆ ਵਾਧਾ

ਅਮਰੀਕਾ ‘ਚ ਪਿਛਲੇ ਮਹੀਨੇ ਬੇਰੁਜ਼ਗਾਰੀ 3.9% ਦੀ ਦਰ ਨਾਲ…

ਸੈਕਰਾਮੈਂਟੋ,ਕੈਲੀਫੋਰਨੀਆ,6 ਮਈ,ਪਰਦੀਪ ਸਿੰਘ: ਅਮਰੀਕਾ ਵਿੱਚ ਨਵੀਆਂ ਨੌਕਰੀਆਂ ਨਿਕਲਣ ਦੀ ਰਫ਼ਤਾਰ ਮੱਧਮ ਹੋਈ ਹੈ ਤੇ ਪਿਛਲੇ ਮਹੀਨੇ 175000 ਹੀ ਨਵੀਆਂ ਨੌਕਰੀਆਂ ਨਿਕਲੀਆਂ…
ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ ਦੀ ਪਾਲਣਾ ਕਰਨ ਦੇ ਦਿੱਤੇ ਹੁਕਮ

ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨ…

ਕੈਲੀਫੋਰਨੀਆਂ, 6 ਮਈ, ਪਰਦੀਪ ਸਿੰਘ: ਅਮਰੀਕਾ ਭਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਵਿੱਚ ਗਾਜ਼ਾ ਵਿੱਚ ਇਸਰਾਈਲ ਵੱਲੋਂ ਵਿੱਢੀ ਜੰਗ ਵਿਰੁੱਧ ਹੋ ਰਹੇ…