Begin typing your search above and press return to search.

ਰਿੰਦਾ ਦੇ 2 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਤਿਉਹਾਰਾਂ ਸਮੇਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ ਚੰਡੀਗੜ੍ਹ, 17 ਅਕਤੂਬਰ, ਨਿਰਮਲ : ਪੰਜਾਬ ਪੁਲਿਸ ਨੇ ਟਾਰਗੈਟ ਕਿÇਲੰਗ ਦੀ ਤਿਆਰੀ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਰਿੰਦਾ ਦੇ 2 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰ ਲਿਆ ਹੈ। ਇਹ ਗਿਰੋਹ ਪਾਕਿਸਤਾਨ ਵਿਚ ਲੁਕੇ ਹਰਵਿੰਦਰ ਸਿੰਘ ਰਿੰਦਾ ਦੁਆਰਾ ਸਮਰਥਿਤ ਹੈ। ਜਦ ਕਿ ਯੂਐਸਏ ਵਿਚ […]

ਰਿੰਦਾ ਦੇ 2 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ
X

Hamdard Tv AdminBy : Hamdard Tv Admin

  |  17 Oct 2023 11:19 AM IST

  • whatsapp
  • Telegram


ਤਿਉਹਾਰਾਂ ਸਮੇਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ

ਚੰਡੀਗੜ੍ਹ, 17 ਅਕਤੂਬਰ, ਨਿਰਮਲ : ਪੰਜਾਬ ਪੁਲਿਸ ਨੇ ਟਾਰਗੈਟ ਕਿÇਲੰਗ ਦੀ ਤਿਆਰੀ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਰਿੰਦਾ ਦੇ 2 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰ ਲਿਆ ਹੈ। ਇਹ ਗਿਰੋਹ ਪਾਕਿਸਤਾਨ ਵਿਚ ਲੁਕੇ ਹਰਵਿੰਦਰ ਸਿੰਘ ਰਿੰਦਾ ਦੁਆਰਾ ਸਮਰਥਿਤ ਹੈ। ਜਦ ਕਿ ਯੂਐਸਏ ਵਿਚ ਬੈਠਿਆ ਗੈਂਗਸਟਰ ਹੈਪੀ ਪਾਸਿਆ ਇਸ ਨੂੰ ਸੰਚਾਲਿਤ ਕਰ ਰਿਹਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ।

ਡੀਜੀਪੀ ਨੇ ਕਿਹਾ ਕਿ ਇਹ ਪੁਲਿਸ ਦੀ ਵੱਡੀ ਕਾਮਯਾਬੀ ਹੈ। ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਇਨ੍ਹਾਂ ਦੇ ਹੈਂਡਲਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਇਸ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਇਸ ਗਿਰੋਹ ਦਾ ਮਕਸਦ ਤਿਉਹਾਰਾਂ ਦੇ ਸਮੇਂ ਦੌਰਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ।

ਤਿੰਨ ਦਿਨ ਪਹਿਲਾਂ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਅੱਤਵਾਦੀਆਂ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਪੁਲਿਸ ਨੇ ਅੰਮ੍ਰਿਤਸਰ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਆਈ.ਈ.ਡੀ., ਦੋ ਹੈਂਡ ਗਰਨੇਡ, ਇੱਕ .30 ਬੋਰ ਦਾ ਪਿਸਤੌਲ ਦੋ ਮੈਗਜ਼ੀਨ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਅਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਦੋਸ਼ੀ ਰਿਮਾਂਡ ’ਤੇ ਹਨ।

ਪਿਛਲੇ 15 ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਹੁਣ ਤੱਕ 32 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 200 ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ 32 ਰਾਈਫਲਾਂ, 222 ਰਿਵਾਲਵਰ ਅਤੇ ਪਿਸਤੌਲ, 9 ਟਿਫਿਨ ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 10.86 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰੇਨੇਡ, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਮਿਲਿਆ ਹੈ।

Next Story
ਤਾਜ਼ਾ ਖਬਰਾਂ
Share it