Ropar Baga murder case : ਰੋਪੜ ਬੱਗਾ ਹੱਤਿਆ ਕਾਂਡ ਵਿਚ 2 ਮੁਲਜ਼ਮ ਕਾਬੂ

Ropar Baga murder case : ਰੋਪੜ ਬੱਗਾ ਹੱਤਿਆ ਕਾਂਡ ਵਿਚ 2 ਮੁਲਜ਼ਮ ਕਾਬੂ


ਰੋਪੜ, 16 ਅਪ੍ਰੈਲ, ਨਿਰਮਲ : ਰੋਪੜ ਬੱਗਾ ਹੱਤਿਆ ਕਾਂਡ ਵਿਚ ਦੋ ਮੁਲਜ਼ਮ ਕਾਬੂ ਕਰ ਲਏ ਗਏ ਹਨ। ਮੁਹਾਲੀ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੇ ਰੋਪੜ ਪੁਲਿਸ ਦੇ ਨਾਲ ਮਿਲ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

ਮੁਲਜ਼ਮਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਅਤੇ ਰਿੰਕਾ ਦੇ ਰੂਪ ਵਿਚ ਹੋਈ। ਪੁਲਿਸ ਨੇ ਹਮਲਾਵਰਾਂ ਦੇ ਕਬਜ਼ੇ ਤੋਂ ਦੋ ਪਿਸਟਲ, 16 ਕਾਰਤੂਸ ਅਤੇ ਇੱਕ ਖਾਲੀ ਕਾਰਤੂਸ ਦੇ ਨਾਲ ਘਟਨਾ ਵਿਚ ਸ਼ਾਮਲ ਟੀਵੀਐਸ ਜੂਪਿਟਰ ਸਕੂਟੀ ਨੂੰ ਬਰਾਮਦ ਕੀਤਾ।

ਪੁਲਿਸ ਨੂੰ ਮੁਢਲੀ ਜਾਣਕਾਰੀ ਵਿਚ ਪਤਾ ਚਲਿਆ ਕਿ ਇਹ ਲੋਕ ਵਿਦੇਸ਼ੀ ਅੱਤਵਾਦੀ ਮੌਡਿਊਲ ਦਾ ਹਿੱਸਾ ਹਨ। ਜੋ ਕਿ ਪੁਰਤਗਾਲ ਅਤੇ ਹੋਰ ਜਗ੍ਹਾ ਤੋਂ ਸੰਚਾਲਿਤ ਹੋ ਰਿਹਾ ਸੀ। ਇਹ ਦੋਵੇਂ ਮੁਲਜ਼ਮ ਇਨ੍ਹਾਂ ਵਿਦੇਸ਼ੀ ਅੱਤਵਾਦੀ ਮਾਸਟਰ ਮਾਈਂਡ ਦੇ ਲਈ ਕੰਮ ਕਰਦੇ ਹਨ। ਇਸ ਦੇ ਬਦਲੇ ਵਿਚ ਇਨ੍ਹਾਂ ਪੈਸਾ ਮਿਲਦਾ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ

ਈਰਾਨ ਨੇ 13 ਅਪ੍ਰੈਲ ਨੂੰ ਦੇਰ ਰਾਤ ਇਜ਼ਰਾਈਲ ’ਤੇ 300 ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕਰਕੇ ਸੀਰੀਆ ’ਚ ਆਪਣੇ ਦੂਤਾਵਾਸ ’ਤੇ ਹੋਏ ਹਮਲੇ ਦਾ ਬਦਲਾ ਲਿਆ। ਉਦੋਂ ਤੋਂ ਇਜ਼ਰਾਈਲ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ। ਵਾਰ ਕੈਬਨਿਟ ਦੀ ਸੋਮਵਾਰ ਨੂੰ ਇਜ਼ਰਾਈਲ ਵਿੱਚ ਦੋ ਵਾਰ ਮੀਟਿੰਗ ਹੋਈ।

ਇਹ ਫੈਸਲਾ ਕੀਤਾ ਗਿਆ ਸੀ ਕਿ ਇਜ਼ਰਾਈਲ ਯਕੀਨੀ ਤੌਰ ’ਤੇ ਜਵਾਬੀ ਕਾਰਵਾਈ ਕਰੇਗਾ। ਹਾਲਾਂਕਿ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਹੈ ਕਿ ਹਮਲਾ ਕਦੋਂ ਅਤੇ ਕਿਵੇਂ ਕੀਤਾ ਜਾਵੇਗਾ। ਸੀਐਨਐਨ ਦੀ ਰਿਪੋਰਟ ਮੁਤਾਬਕ ਈਰਾਨ ਖ਼ਿਲਾਫ਼ ਬਣਾਈ ਗਈ ਫ਼ੌਜੀ ਯੋਜਨਾ ਨੂੰ ਇਜ਼ਰਾਈਲ ਦੀ ਜੰਗੀ ਕੈਬਨਿਟ ਵਿੱਚ ਦੇਖਿਆ ਅਤੇ ਵਿਚਾਰਿਆ ਗਿਆ। ਹਾਲਾਂਕਿ ਇਸ ’ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਮੈਂਬਰਾਂ ਵਿੱਚ ਸਹਿਮਤੀ ਹੈ ਕਿ ਇਜ਼ਰਾਈਲ ਨੂੰ ਤੁਰੰਤ ਜਵਾਬੀ ਕਾਰਵਾਈ ਕਰਨੀ ਚਾਹੀਦੀ ਹੈ। ਵਾਰ ਕੈਬਨਿਟ ਨੇ ਕੂਟਨੀਤਕ ਤਰੀਕਿਆਂ ’ਤੇ ਵੀ ਚਰਚਾ ਕੀਤੀ ਹੈ, ਜਿਸ ਰਾਹੀਂ ਈਰਾਨ ਤੋਂ ਬਦਲਾ ਲਿਆ ਜਾ ਸਕਦਾ ਹੈ। ਵਾਰ ਕੈਬਨਿਟ ਦੇ ਮੈਂਬਰਾਂ ਵਿਚ ਤਿੱਖੀ ਬਹਿਸ ਹੋਈ।

ਇਜ਼ਰਾਇਲੀ ਅਧਿਕਾਰੀਆਂ ਮੁਤਾਬਕ ਕੈਬਨਿਟ ਮੈਂਬਰ ਬੈਨੀ ਗੈਂਟਜ਼ ਨੇ ਸੁਝਾਅ ਦਿੱਤਾ ਕਿ ਈਰਾਨ ’ਤੇ ਹਮਲਾ ਕੀਤਾ ਜਾਣਾ ਚਾਹੀਦਾ ਹੈ। ਪਰ ਅਜਿਹਾ ਨਾ ਹੋਵੇ ਕਿ ਲੋਕਾਂ ਦੀ ਜਾਨ ਚਲੀ ਜਾਵੇ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਬਾਈਡਨ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਸਾਊਦੀ ਅਤੇ ਜਾਰਡਨ ਨੇ ਇਜ਼ਰਾਈਲ ਨੂੰ ਈਰਾਨ ਦੇ ਖਿਲਾਫ ਜਵਾਬੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਕਾਰਨ ਸਾਰਾ ਇਲਾਕਾ ਜੰਗ ਦਾ ਸ਼ਿਕਾਰ ਹੋ ਜਾਵੇਗਾ।

ਚੈਨਲ 12 ਦੀ ਰਿਪੋਰਟ ਦੇ ਅਨੁਸਾਰ, ਇਜ਼ਰਾਈਲ ਦੀ ਵਾਰ ਕੈਬਨਿਟ ਨੇ ਉਨ੍ਹਾਂ ਸਾਰੇ ਵਿਕਲਪਾਂ ’ਤੇ ਚਰਚਾ ਕੀਤੀ ਜਿਸ ਵਿੱਚ ਈਰਾਨ ’ਤੇ ਹਮਲਾ ਕੀਤਾ ਜਾ ਸਕਦਾ ਹੈ ਅਤੇ ਉਸ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਪਰ ਇਹ ਸੰਘਰਸ਼ ਨੂੰ ਉਤਸ਼ਾਹਤ ਨਹੀਂ ਕਰੇਗਾ। ਇਨ੍ਹਾਂ ਵਿਚ ਸਾਈਬਰ ਹਮਲੇ ਅਤੇ ਈਰਾਨ ਦੇ ਤੇਲ ਢਾਂਚੇ ’ਤੇ ਹਮਲੇ ਸ਼ਾਮਲ ਸਨ।

Related post

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ ਗਿਆ

46ਵੇਂ ਨਗਰ ਕੀਰਤਨ ਮੌਕੇ ਟੋਰਾਂਟੋ ਕੇਸਰੀ ਰੰਗ ਵਿਚ ਰੰਗਿਆ…

ਟੋਰਾਂਟੋ, 28 ਅਪ੍ਰੈਲ: (ਗੁਰਜੀਤ ਕੌਰ) ਕੈਨੇਡਾ ਦਾ ਤੀਸਰਾ ਸਭ ਤੋਂ ਵੱਡਾ ਨਗਰ ਕੀਰਤਨ 28 ਅਪ੍ਰੈਲ ਨੂੰ ਟੋਰੌਂਟੋ ਵਿਚ ਸਜਾਇਆ ਗਿਆ। ਖ਼ਾਲਸਾ…
ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵਿਕਟੋਰੀਆ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ‘ਚ ਵਿਸ਼ਾਲ ਨਗਰ…
ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ ਬੱਲੇ-ਬੱਲੇ

ਵੈਨਕੂਵਰ ਦੇ ਲਾਈਵ ਸ਼ੋਅ ‘ਚ ਦਲਜੀਤ ਦੋਸਾਂਝ ਨੇ ਕਰਵਾਈ…

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦਾ ਇੱਥੋਂ ਦੇ ਬੀ.ਸੀ. ਪੈਲੇਸ ‘ਚ ਸ਼ਨੀਵਾਰ ਰਾਤ ਨੂੰ…