ਕੈਨੇਡਾ ’ਚ ਸਿੱਖ ਪਰਵਾਰ ’ਤੇ ਹਮਲੇ ਦੇ ਮਾਮਲੇ ਤਹਿਤ 2 ਗ੍ਰਿਫ਼ਤਾਰ
ਸਰੀ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਬੀ.ਸੀ. ਵਿਚ ਸਿੱਖ ਪਰਵਾਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਤਹਿਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰੀ ਆਰ.ਸੀ.ਐਮ.ਪੀ. ਨੇ ਦੱਸਿਆ ਕਿ 16-16 ਸਾਲ ਦੇ ਅੱਲ੍ਹੜਾਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਿਸਮ ਦਾ ਇਲੈਕਟ੍ਰਾਨਿਕ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ। ਹਰਦੀਪ ਸਿੰਘ ਨਿੱਜਰ ਦੇ ਦੋਸਤ ਸਿਮਰਨਜੀਤ ਸਿੰਘ ਦੇ ਘਰ […]
By : Editor Editor
ਸਰੀ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਬੀ.ਸੀ. ਵਿਚ ਸਿੱਖ ਪਰਵਾਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਤਹਿਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰੀ ਆਰ.ਸੀ.ਐਮ.ਪੀ. ਨੇ ਦੱਸਿਆ ਕਿ 16-16 ਸਾਲ ਦੇ ਅੱਲ੍ਹੜਾਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਿਸਮ ਦਾ ਇਲੈਕਟ੍ਰਾਨਿਕ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ। ਹਰਦੀਪ ਸਿੰਘ ਨਿੱਜਰ ਦੇ ਦੋਸਤ ਸਿਮਰਨਜੀਤ ਸਿੰਘ ਦੇ ਘਰ ਉਤੇ ਪਹਿਲੀ ਫਰਵਰੀ ਨੂੰ ਹੋਏ ਹਮਲੇ ਮਗਰੋਂ ਭਾਈਚਾਰੇ ਵਿਚ ਡਰ ਦਾ ਮਾਹੌਲ ਸੀ।
ਪੁਲਿਸ ਨੇ 3 ਹਥਿਆਰ ਅਤੇ ਇਲੈਕਟ੍ਰਾਨਿਕ ਵਸਤਾਂ ਕੀਤੀਆਂ ਜ਼ਬਤ
ਆਰ.ਸੀ.ਐਮ.ਪੀ. ਦੇ ਸੀਰੀਅਸ ਕ੍ਰਾਈਮ ਦਸਤੇ ਵੱਲੋਂ 6 ਫਰਵਰੀ ਨੂੰ ਸਰੀ ਦੀ 140 ਸਟ੍ਰੀਟ ਦੇ 7700 ਬਲਾਕ ਵਿਚਲੇ ਇਕ ਘਰ ’ਤੇ ਛਾਪਾ ਮਾਰਿਆ ਗਿਆ ਜਿਥੇ ਪੁਲਿਸ ਨੂੰ ਤਿੰਨ ਹਥਿਆਰ ਅਤੇ ਇਲੈਕਟ੍ਰਾਨਿਕ ਸਾਜ਼ੋ ਸਾਮਾਨ ਮਿਲਿਆ। ਦੋਹਾਂ ਅੱਲ੍ਹੜਾਂ ਨੂੰ ਲਾਪ੍ਰਵਾਹੀ ਨਾਲ ਪਸਤੌਲ ਚਲਾਉਣ ਅਤੇ ਜਾਣ ਬੁੱਝ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਪਰ ਫਿਲਹਾਲ ਦੋਹਾਂ ਨੂੰ ਬਗੈਰ ਦੋਸ਼ ਲਾਏ ਰਿਹਾਅ ਕੀਤਾ ਜਾ ਚੁੱਕਾ ਹੈ। ਜਾਂਚਕਰਤਾਵਾਂ ਵੱਲੋਂ ਵਧੇਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਕਰਦਿਆਂ ਗੋਲੀਬਾਰੀ ਦਾ ਮਕਸਦ ਪਤਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਗੋਲੀਬਾਰੀ ਦਾ ਮਕਸਦ ਪਤਾ ਕਰਨ ਦੇ ਯਤਨ ਕਰ ਰਹੀ ਸਰੀ ਆਰ.ਸੀ.ਐਮ.ਪੀ.
ਸਰੀ ਆਰ.ਸੀ.ਐਮ.ਪੀ. ਦੀ ਤਰਜਮਾਨ ਕਾਰਪੋਰਲ ਸਰਬਜੀਤ ਕੌਰ ਸੰਘਾ ਨੇ ਕਿਹਾ ਕਿ ਫਿਲਹਾਲ ਗੋਲੀਬਾਰੀ ਦਾ ਮਕਸਦ ਪਤਾ ਕਰਨਾ ਸਭ ਤੋਂ ਅਹਿਮ ਹੈ। ਇਲੈਕਟ੍ਰਾਨਿਕ ਵਸਤਾਂ ਵਿਚ ਮੌਜੂਦ ਜਾਣਕਾਰੀ ਦੀ ਘੋਖ ਕੀਤੀ ਜਾ ਰਹੀ ਹੈ ਅਤੇ ਕ੍ਰਾਊਨ ਪ੍ਰੌਸੀਕਿਊਟਰਜ਼ ਦੀ ਸਿਫਾਰਸ਼ ਮਗਰੋਂ ਦੋਹਾਂ ਅੱਲ੍ਹੜਾਂ ਵਿਰੁੱਧ ਦੋਸ਼ ਆਇਦ ਕੀਤੇ ਜਾਣਗੇ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।