57 ਲੱਖ ਦੀ ਸਮੈਕ ਸਣੇ 2 ਗ੍ਰਿਫਤਾਰ
ਨਾਗੌਰ, 12 ਮਾਰਚ, ਨਿਰਮਲ : ਨਾਗੌਰ ਜ਼ਿਲ੍ਹੇ ਦੀ ਥਾਂਵਲਾ ਥਾਣਾ ਪੁਲਿਸ ਨੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਰੀਬ 57 ਲੱਖ ਰੁਪਏ ਦਾ 285 ਗਰਾਮ ਸਮੈਕ ਪਾਊਡਰ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿਚ ਵਰਤੋਂ ਕੀਤੀ ਕਾਰ ਵੀ ਜ਼ਬਤ ਕੀਤੀ ਗਈ ਹੈ। ਪੁਲਿਸ ਵਲੋਂ ਇਸ […]
By : Editor Editor
ਨਾਗੌਰ, 12 ਮਾਰਚ, ਨਿਰਮਲ : ਨਾਗੌਰ ਜ਼ਿਲ੍ਹੇ ਦੀ ਥਾਂਵਲਾ ਥਾਣਾ ਪੁਲਿਸ ਨੇ ਨਾਜਾਇਜ਼ ਨਸ਼ੀਲੇ ਪਦਾਰਥਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਰੀਬ 57 ਲੱਖ ਰੁਪਏ ਦਾ 285 ਗਰਾਮ ਸਮੈਕ ਪਾਊਡਰ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿਚ ਵਰਤੋਂ ਕੀਤੀ ਕਾਰ ਵੀ ਜ਼ਬਤ ਕੀਤੀ ਗਈ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਵਿਚ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਥਾਂਵਲਾ ਥਾਣਾ ਅਧਿਕਾਰੀ ਸੂਰਜ ਮਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿਚ ਅਸੀਂ ਨਸ਼ੀਲੇ ਪਦਾਰਥ ਤਸਕਰੀ ਦੇ ਮੁਲਜ਼ਮ ਨਾਗੌਰ ਜ਼ਿਲ੍ਹੇ ਦੇ ਮੇੜਤਾ ਰੋਡ ਥਾਣਾ ਖੇਤਰ ਦੇ ਛਾਪਰੀ ਖੁਰਦ ਪਿੰਡ ਨਿਵਾਸੀ ਗਰੀਬ ਰਾਮ ਪੁੱਤਰ ਚੇਲਾਰਾਮ ਅਤੇ ਨਾਗੌਰ ਜ਼ਿਲ੍ਹੇ ਦੇ ਮੇੜਤਾ ਰੋਡ ਨਿਵਾਸੀ ਗੌਰਵ ਬਿਸ਼ਨੋਈ ਪੁੱਤਰ ਰਾਮ ਨਿਵਾਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ ਸਾਨੂੰ ਅਚਾਨਕ ਸੀਨੀਅਰ ਪੁਲਿਸ ਅਫ਼ਸਰਾਂ ਤੋਂ ਨਾਕਾਬੰਦੀ ਕਰਨ ਦੇ ਨਿਰਦੇਸ਼ ਮਿਲੇ। ਜਿਸ ’ਤੇ ਅਸੀਂ ਬਾਈਪਾਸ ਥਾਂਵਲਾ ਸਰਹੱਦ ’ਤੇ ਨਾਕਾਬੰਦੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਪੁਸ਼ਕਰ-ਅਜਮੇਰ ਵਲੋਂ ਇੱਕ ਚਿੱਟੇ ਰੰਗ ਦੀ ਕਾਰ ਆਉਂਦੀ ਦਿਖਾਈ ਦਿੱਤੀ।
ਪੁਲਿਸ ਟੀਮ ਨੇ ਕਾਰ ਨੂੰ ਰੁਕਵਾਇਆ ਤਾਂ ਅੰਦਰ 2 ਵਿਅਕਤੀ ਬੈਠੇ ਸੀ। ਪੁਛਗਿੱਛ ਕੀਤੀ ਤਾਂ ਇੱਕ ਨੇ ਅਪਣਾ ਨਾਂ ਗਰੀਬ ਰਾਮ ਅਤੇ ਦੂਜੇ ਅਪਣਾ ਨਾਂ ਗੌਰਵ ਦੱਸਿਆ।
ਦੋਵਾਂ ਦੀ ਤਲਾਸ਼ੀ ਲਈ ਤਾਂ ਗੌਰਵ ਬਿਸ਼ਨੋਈ ਦੇ ਕੋਲ ਤੋਂ 133 ਗਰਾਮ ਨਸ਼ੀਲਾ ਪਦਾਰਥ ਸਮੈਕ ਪਾਊਡਰ ਅਤੇ ਗਰੀਬ ਰਾਮ ਤੋਂ 152 ਗਰਾਮ ਨਸ਼ੀਲਾ ਪਦਾਰਥ ਸਮੈਕ ਪਾਊਡਰ ਮਿਲਿਆ। ਇਸ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ
ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।
ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।
ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।