ਪੰਜਾਬ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 2 ਕਰੋੜ ਰੁ. ਜੁਰਮਾਨਾ
ਨਵੀਂ ਦਿੱਲੀ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) :ਪਰਾਲੀ ਨੂੰ ਅੱਗ ਲਾਉਣ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਮੁੱਦੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 2 ਕਰੋੜ ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ ਅਤੇ ਇਕ ਹਜ਼ਾਰ ਤੋਂ ਵੱਧ ਐਫ.ਆਈ.ਆਰ. ਦਰਜ ਹੋ ਚੁੱਕੀਆਂ ਹਨ। ਇਕ ਹਜ਼ਾਰ […]
By : Editor Editor
ਨਵੀਂ ਦਿੱਲੀ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) :ਪਰਾਲੀ ਨੂੰ ਅੱਗ ਲਾਉਣ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਮੁੱਦੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 2 ਕਰੋੜ ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ ਅਤੇ ਇਕ ਹਜ਼ਾਰ ਤੋਂ ਵੱਧ ਐਫ.ਆਈ.ਆਰ. ਦਰਜ ਹੋ ਚੁੱਕੀਆਂ ਹਨ।
ਇਕ ਹਜ਼ਾਰ ਐਫ.ਆਈ. ਦਰਜ ਕੀਤੀਆਂ
ਅਦਾਲਤ ਨੇ ਪੰਜਾਬ ਸਰਕਾਰ ਨੂੰ ਹਦਾਇਤ ਦਿਤੀ ਹੈ ਕਿ ਅਗਲੀ ਸੁਣਵਾਈ ਮੌਕੇ ਸਪੱਸ਼ਟ ਤੌਰ ’ਤੇ ਦੱਸਿਆ ਜਾਵੇ ਕਿ ਕਿੰਨੇ ਕਿਸਾਨਾਂ ਨੇ ਜੁਰਮਾਨਾ ਜਮ੍ਹਾਂ ਕਰਵਾਇਆ। ਪੰਜਾਬ ਸਰਕਾਰ ਨੇ ਇਹ ਵੀ ਦੱਸਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਨਾਂ ਲਾਲ ਖਾਨਿਆਂ ਵਿਚ ਲਿਖੇ ਜਾ ਰਹੇ ਹਨ ਜਿਨ੍ਹਾਂ ਨੂੰ ਕਰਜ਼ੇ ਸਣੇ ਕਈ ਸਰਕਾਰ ਲਾਭ ਨਹੀਂ ਮਿਲਣਗੇ।