ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਕਰੰਟ ਨਾਲ 2 ਮੌਤਾਂ

ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਕਰੰਟ ਨਾਲ 2 ਮੌਤਾਂ


ਜਲੰਧਰ, 13 ਅਪ੍ਰੈਲ, ਨਿਰਮਲ : ਜਲੰਧਰ ਦੇ ਪਿੰਡ ਸ਼ੰਕਰ ਨੇੜੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਦੋ ਨੌਜਵਾਨਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ ਅਤੇ ਮਹਿੰਦਰ ਸਿੰਘ ਵਾਸੀ ਬੱਜੂ ਕਲਾਂ ਵਜੋਂ ਹੋਈ ਹੈ। ਨਕੋਦਰ ਦੇ ਥਾਣਾ ਸ਼ੰਕਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਅਜੇ ਤੱਕ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਨਹੀਂ ਲਿਆ ਹੈ, ਜਿਸ ਕਾਰਨ ਦੋਵਾਂ ਮ੍ਰਿਤਕਾਂ ਦੇ ਪਰਿਵਾਰ ਕਾਫੀ ਗੁੱਸੇ ’ਚ ਸਨ।

ਸ਼ੰਕਰ ਚੌਕੀ ਦੇ ਇੰਚਾਰਜ ਜਸਪਾਲ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਦੋਵੇਂ ਮ੍ਰਿਤਕ ਵਿਅਕਤੀ ਪਿੰਡ ਬੱਜੂ ਕਲਾਂ ਦੇ ਵਸਨੀਕ ਹਨ। ਦੋਵਾਂ ਦੀ ਪਿੰਡ ਸ਼ੰਕਰ ਵਿੱਚ ਜ਼ਮੀਨ ਸੀ ਅਤੇ ਪਹਿਲਾਂ ਇੱਥੇ ਰਹਿੰਦੇ ਸਨ। ਪਰ ਉਹ ਇੱਥੋਂ ਸ਼ਿਫਟ ਹੋ ਗਏ ਸਨ। ਮਰਨ ਵਾਲੇ ਦੋਵੇਂ ਵਿਅਕਤੀ ਸੰਧੂ ਜਾਤੀ ਨਾਲ ਸਬੰਧਤ ਸਨ। ਸ਼ਿਫਟ ਹੋਣ ਤੋਂ ਪਹਿਲਾਂ ਸੰਧੂ ਜਾਤੀ ਦੇ ਲੋਕਾਂ ਨੇ ਪਿੰਡ ਸ਼ੰਕਰ ਵਿੱਚ ਪੂਜਾ ਅਸਥਾਨ ਬਣਾਇਆ ਹੋਇਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਿਸ਼ਾਨ ਸਾਹਿਬ ਲਗਾਉਣ ਸਮੇਂ ਵਾਪਰਿਆ ਹੈ। ਚੌਕੀ ਸ਼ੰਕਰ ਦੇ ਇੰਚਾਰਜ ਨੇ ਦੱਸਿਆ ਕਿ ਵਿਸਾਖੀ ਵਾਲੇ ਦਿਨ ਸੰਧੂ ਜਾਤੀ ਦੇ ਲੋਕ ਪੂਜਾ ਲਈ ਉਕਤ ਸਥਾਨ ’ਤੇ ਆਉਂਦੇ ਹਨ। ਅੱਜ ਵੀ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਧੂ ਜਾਤੀ ਦੇ ਲੋਕ ਇਕੱਠੇ ਹੋਏ ਸਨ। ਸਾਰਿਆਂ ਨੇ ਸਹਿਮਤੀ ਜਤਾਈ ਸੀ ਕਿ ਇਸ ਵਾਰ ਉਹ ਧਾਰਮਿਕ ਸਥਾਨ ’ਤੇ ਵੱਡਾ ਨਿਸ਼ਾਨ ਸਾਹਿਬ ਲਗਾਉਣਗੇ। ਜਿਸ ਲਈ ਅੱਜ ਹਰ ਕੋਈ ਉਥੇ ਇਕੱਠੇ ਹੋਇਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਾਹਿਬ ਲਗਾਉਣ ਸਮੇਂ ਅਚਾਨਕ ਲੋਹੇ ਦਾ ਪੋਲ ਨੇੜਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ। ਇਸ ਦੌਰਾਨ ਹੇਠਾਂ ਖੜ੍ਹੇ ਬੂਟਾ ਸਿੰਘ ਅਤੇ ਮਹਿੰਦਰ ਸਿੰਘ ਉਕਤ ਘਟਨਾ ਵਿੱਚ ਬੁਰੀ ਤਰ੍ਹਾਂ ਝੁਲਸ ਗਏ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਪਰਿਵਾਰ ਵਾਲੇ ਦੋਵਾਂ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਨਹੀਂ ਲੈ ਸਕੀ ਹੈ।

ਇਹ ਵੀ ਪੜ੍ਹੋ

ਯੂਨਾਈਟਿਡ ਸਟੇਟਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਚੋਟੀ ਦੇ 10 ਸਭ ਤੋਂ ਵੱਧ ਲੋੜੀਂਦੇ ਵਿਅਕਤੀਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਗੁਜਰਾਤ ਸੂਬੇ ਦੇ ਸ਼ਹਿਰ ਅਹਿਮਦਾਬਾਦ ਦੇ ਵੀਰਮਗਾਮ ਦੇ ਵਸਨੀਕ ਭਾਰਤੀ ਨਾਗਰਿਕ ਭਦਰੇਸ਼ ਕੁਮਾਰ ਪਟੇਲ ਦਾ ਨਾਮ ਵੀ ਸ਼ਾਮਲ ਹੈ।ਅਮਰੀਕਾ ਦੀ ਐਫ. ਬੀ. ਆਈ ਨੇ ਉਸ ’ਤੇ ਢਾਈ ਲੱਖ ਡਾਲਰ ਦਾ ਇਨਾਮ ਵੀ ਰੱਖਿਆ ਹੈ। ਐਫ.ਬੀ. ਆਈ ਨੇ ਐਕਸ ’ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਅਮਰੀਕਾ ਵਿੱਚ ਰਹਿੰਦੇ ਭਦਰੇਸ਼ ਕੁਮਾਰ ਪਟੇਲ ਨਾਮੀਂ ਇਹ ਨੋਜਵਾਨ ਆਪਣੀ ਪਤਨੀ ਪਲਕ ਪਟੇਲ ਦੀ ਹੱਤਿਆ ਕਰਕੇ ਸੰਨ 2015 ਤੋਂ ਭਗੌੜਾ ਹੈ। ਜਦੋਂ ਉਸ ਨੇ ਅਮਰੀਕਾ ਦੇ ਹੈਨੋਵਰ, ਮੈਰੀਲੈਂਡ ਸੂਬੇ ਵਿੱਚ ਇੱਕ ਡੰਕਿਨ’ ਡੋਨਟਸ (ਕੌਫੀ ਸ਼ਾਪ ) ਵਿੱਚ ਕਥਿੱਤ ਤੌਰ ’ਤੇ ਆਪਣੀ ਪਤਨੀ ਪਲਕ ਪਟੇਲ ਦੀ ਕਿਚਨ ਵਿੱਚ ਹੱਤਿਆ ਕਰ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਉਸ ਸਮੇਂ 24 ਸਾਲ ਦੀ ਉਮਰ ਦੇ ਭਦਰੇਸ਼ ਕੁਮਾਰ ਪਟੇਲ ਅਤੇ ਉਸ ਦੀ ਪਤਨੀ ਪਲਕ ਪਟੇਲ ਜੋ ਇਕੱਠੇ ਹੀ ਡੰਕਿਨ ਡੋਨਟਸ ਤੇ ਉਹ ਇਕੱਠੇ ਹੀ ਕੰਮ ਕਰਦੇ ਸਨ ਅਤੇ ਭਦਰੇਸ਼ ਪਟੇਲ ਨੇ ਡੰਕਿਨ ਡੋਨਟਸ ਦੀ ਰਸੋਈ ਵਿੱਚ ਹੀ ਆਪਣੀ 21 ਸਾਲਾ ਪਤਨੀ ਪਲਕ ਪਟੇਲ ਤੇ ਤੇਜਧਾਰ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।

ਘਟਨਾ ਦੇ ਸਮੇਂ ਬਹੁਤ ਸਾਰੇ ਗਾਹਕ ਉਸ ਸਮੇਂ ਮੌਕੇ ’ਤੇ ਮੌਜੂਦ ਸਨ।ਕਤਲ ਤੋਂ ਲਗਭਗ ਇੱਕ ਮਹੀਨਾ ਪਹਿਲਾਂ ਇਸ ਜੋੜੇ ਦੇ ਵੀਜ਼ੇ ਦੀ ਮਿਆਦ ਵੀ ਖਤਮ ਹੋ ਗਈ ਸੀ, ਅਤੇ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਭਦਰੇਸ਼ ਕੁਮਾਰ ਪਟੇਲ ਦੀ ਪਤਨੀ ਪਲਕ ਪਟੇਲ ਭਾਰਤ ਜਾਣਾ ਚਾਹੁੰਦੀ ਸੀ, ਪਰ ਉਸ ਦੇ ਪਤੀ ਨੇ ਇਸ ਦਾ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ ਐਫ.ਬੀ.ਆਈ ਭਦਰੇਸ਼ ਪਟੇਲ ਨੂੰ ਹਥਿਆਰਬੰਦ ਅਤੇ ਬੇਹੱਦ ਖਤਰਨਾਕ ਅਪਰਾਧੀ ਮੰਨਦੀ ਹੈ।

ਇਸ ਤੋਂ ਪਹਿਲਾਂ ਵੀ ਐਫ.ਬੀ.ਆਈ ਨੇ ਭਦਰੇਸ਼ ਪਟੇਲ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਦਦ ਲਈ ਸੂਚੀ ਅਤੇ ਇਨਾਮ ਦਾ ਐਲਾਨ ਕੀਤਾ ਸੀ। ਇਹ ਸੂਚੀ 2017 ਵਿੱਚ ਜਾਣਕਾਰੀ ਲਈ 100,000 ਲੱਖ ਡਾਲਰ ਇਨਾਮ ਦੇ ਨਾਲ ਜਾਰੀ ਕੀਤੀ ਗਈ ਸੀ, ਪਰ ਉਹ ਅਜੇ ਵੀ ਫਰਾਰ ਹੈ। ਅਪ੍ਰੈਲ 2015 ਵਿੱਚ, ਪਟੇਲ, 24, ਅਤੇ ਉਸ ਦੀ ਪਤਨੀ ਪਲਕ, 21, ਇੱਕ ਡੰਕਿਨ’ ਡੋਨਟਸ ਸਟੋਰ ਵਿੱਚ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਰਹੇ ਸਨ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ…
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…