Begin typing your search above and press return to search.

2 ਦੋਸਤਾਂ ਦੀ ਸ਼ੱਕੀ ਹਾਲਾਤ ਵਿਚ ਮੌਤ

ਅਬੋਹਰ, 3 ਮਈ, ਨਿਰਮਲ : ਅਬੋਹਰ ਵਿੱਚ ਬੀਤੀ ਸ਼ਾਮ ਦੋ ਦੋਸਤਾਂ ਦੀ ਤਬੀਅਤ ਅਚਾਨਕ ਵਿਗੜ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਹਿਲਾਂ ਸਰਕਾਰੀ ਅਤੇ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਬੀਤੀ ਰਾਤ ਇੱਕ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਗੰਗਾਨਗਰ ਵਿਚ ਸ਼ੁੱਕਰਵਾਰ ਸਵੇਰੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। […]

2 ਦੋਸਤਾਂ ਦੀ ਸ਼ੱਕੀ ਹਾਲਾਤ ਵਿਚ ਮੌਤ
X

Editor EditorBy : Editor Editor

  |  3 May 2024 4:27 AM GMT

  • whatsapp
  • Telegram


ਅਬੋਹਰ, 3 ਮਈ, ਨਿਰਮਲ : ਅਬੋਹਰ ਵਿੱਚ ਬੀਤੀ ਸ਼ਾਮ ਦੋ ਦੋਸਤਾਂ ਦੀ ਤਬੀਅਤ ਅਚਾਨਕ ਵਿਗੜ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਹਿਲਾਂ ਸਰਕਾਰੀ ਅਤੇ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਬੀਤੀ ਰਾਤ ਇੱਕ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਗੰਗਾਨਗਰ ਵਿਚ ਸ਼ੁੱਕਰਵਾਰ ਸਵੇਰੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ।

ਇਕ ਮ੍ਰਿਤਕ ਨੌਜਵਾਨ ਦਾ ਉਸ ਦੇ ਪਰਿਵਾਰਕ ਮੈਂਬਰਾਂ ਨੇ ਸ਼ੁੱਕਰਵਾਰ ਸਵੇਰੇ ਸਸਕਾਰ ਕਰ ਦਿੱਤਾ, ਜਦਕਿ ਦੂਜੇ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਸੂਤਰਾਂ ਅਨੁਸਾਰ ਇਹ ਦੋਵੇਂ ਦੋਸਤ ਕੱਲ੍ਹ ਜ਼ਿਆਦਾ ਸ਼ਰਾਬ ਪੀਣ ਕਾਰਨ ਬੀਮਾਰ ਹੋ ਗਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀ ਪੁੱਤਰ ਹੀਰਾ ਲਾਲ ਵਾਸੀ ਕੰਬੋਜ ਮੁਹੱਲਾ ਅਤੇ ਉਸ ਦਾ ਦੋਸਤ ਸੋਨੂੰ ਪੁੱਤਰ ਅਸ਼ੋਕ ਕੁਮਾਰ ਵਾਸੀ ਦਿਆਲ ਨਗਰੀ ਦੋਵੇਂ ਪੱਕੇ ਦੋਸਤ ਸਨ, ਕੱਲ੍ਹ ਸ਼ਾਮ ਇਨ੍ਹਾਂ ਦੋਵਾਂ ਨੂੰ ਈਦਗਾਹ ਕਲੋਨੀ ਵਿੱਚ ਉਲਟੀਆਂ ਕਰਦੇ ਦੇਖਿਆ ਗਿਆ। ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਤੇ ਸੋਨੀ ਦੇ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।

ਜਦੋਂ ਕਿ ਸੋਨੂੰ ਨੂੰ ਉਸਦੇ ਪਰਿਵਾਰਕ ਮੈਂਬਰ ਇਲਾਜ ਲਈ ਸ੍ਰੀਗੰਗਾਨਗਰ ਲੈ ਗਏ ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਅਬੋਹਰ ਲਿਆਂਦਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਜਦੋਂਕਿ ਸੋਨੀ ਦਾ ਸਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਸਵੇਰੇ 9 ਵਜੇ ਕਰ ਦਿੱਤਾ ਗਿਆ।

ਦੋਵਾਂ ਨੌਜਵਾਨਾਂ ਦੀ ਉਮਰ 20-22 ਸਾਲ ਦੇ ਕਰੀਬ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਨਸ਼ੇ ਦੀ ਹਾਲਤ ਵਿਚ ਜ਼ਿਆਦਾ ਸ਼ਰਾਬ ਪੀਤੀ ਜਾਂ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।

ਇਸ ਦੌਰਾਨ ਥਾਣਾ ਨੰਬਰ 1 ਦੇ ਇੰਚਾਰਜ ਨਵਪ੍ਰੀਤ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਕਤ ਦੇ ਬਿਆਨਾਂ ਤੇ ਹੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

Next Story
ਤਾਜ਼ਾ ਖਬਰਾਂ
Share it