ਬਰੈਂਪਟਨ ਦੇ 2 ਘਰ ਸੜ ਕੇ ਸੁਆਹ ਹੋਏ
ਬਰੈਂਪਟਨ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਨੂੰ ਦੋ ਮਕਾਨ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਅਤੇ ਬਰੈਂਪਟਨ ਦੇ ਫਾਇਰ ਚੀਫ ਬਿਲ ਬੌਇਸ ਨੇ ਦੱਸਿਆ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਹਿਲੀ ਘਟਨਾ ਸੈਂਡਲਵੁੱਡ ਪਾਰਕਵੇਅ ਦੇ ਉਤਰ ਵੱਲ ਵੈਨ ਸਕੌਟ […]
By : Editor Editor
ਬਰੈਂਪਟਨ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਨੂੰ ਦੋ ਮਕਾਨ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਅਤੇ ਬਰੈਂਪਟਨ ਦੇ ਫਾਇਰ ਚੀਫ ਬਿਲ ਬੌਇਸ ਨੇ ਦੱਸਿਆ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਹਿਲੀ ਘਟਨਾ ਸੈਂਡਲਵੁੱਡ ਪਾਰਕਵੇਅ ਦੇ ਉਤਰ ਵੱਲ ਵੈਨ ਸਕੌਟ ਡਰਾਈਵ ਅਤੇ ਮੈਕਲਾਫਲਿਨ ਰੋਡ ’ਤੇ ਇਕ ਘਰ ਵਿਚ ਵਾਪਰੀ ਜਿਥੇ ਪੂਰਾ ਮਕਾਨ ਅੱਗ ਦੀਆਂ ਲਾਟਾਂ ਵਿਚ ਘਿਰ ਘਿਰ ਗਿਆ ਅਤੇ ਹਰ ਪਾਸੇ ਸੰਘਣਾ ਧੂੰਆਂ ਨਜ਼ਰ ਆ ਰਿਹਾ ਸੀ।
ਇਕ ਘਰ ਵਿਚ ਧਮਾਕੇ ਹੋਣ ਦੀ ਰਿਪੋਰਟ
ਫਾਇਰ ਫਾਈਟਰਜ਼ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣ ਦਾ ਯਤਨ ਕੀਤਾ ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਪੀਲ ਰੀਜਨਲ ਪੁਲਿਸ ਨੇ ਕਿਹਾ ਕਿ ਦੋਹਾਂ ਘਰਾਂ ਵਿਚੋਂ ਕਿਸੇ ਥਾਂ ’ਤੇ ਵੀ ਲੱਗੀ ਅੱਗ ਨੂੰ ਸ਼ੱਕੀ ਨਹੀਂ ਮੰਨਿਆ ਜਾ ਰਿਹਾ। ਆਂਢ ਗੁਆਂਢ ਵਿਚ ਰਹਿੰਦੇ ਕੁਝ ਲੋਕਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਵਾਰਦਾਤ ਦੌਰਾਨ ਉਨ੍ਹਾਂ ਨੇ ਧਮਾਕਿਆਂ ਦੀ ਆਵਾਜ਼ ਵੀ ਸੁਣੀ। ਹਾਲਾਤ ਦੇ ਨਜ਼ਾਕਤ ਨੂੰ ਵੇਖਦਿਆਂ ਪੀਲ ਪੈਰਾਮੈਡਿਕਸ ਵੀ ਮੌਕੇ ’ਤੇ ਪੁੱਜ ਗਏ ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ। ਫਾਇਰ ਮਾਰਸ਼ਲ ਵੱਲੋਂ ਦੋਹਾਂ ਘਰਾਂ ਵਿਚ ਅੱਗ ਲੱਗਣ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।