Begin typing your search above and press return to search.

ਕੈਨੇਡਾ ਦੇ ਕਿਸੇ ਕਾਲਜ ਜਾਂ ਯੂਨੀਵਰਸਿਟੀ ਨਹੀਂ ਗਏ 2 ਲੱਖ ਕੌਮਾਂਤਰੀ ਵਿਦਿਆਰਥੀ

ਟੋਰਾਂਟੋ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸਟੱਡੀ ਵੀਜ਼ਾ ’ਤੇ ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਬਾਰੇ ਨਿਤ ਨਵੇਂ ਖੁਲਾਸੇ ਹੋ ਰਹੇ ਹਨ ਅਤੇ ਇਸੇ ਤਹਿਤ ਇਕ ਹੋਰ ਹੈਰਾਨਕੁੰਨ ਤੱਥ ਉਭਰ ਕੇ ਸਾਹਮਣੇ ਆਇਆ ਹੈ। ਸਟੈਟਿਸਟਿਕਸ ਕੈਨੇਡਾ ਦੇ ਇਕ ਅਧਿਐਨ ਮੁਤਾਬਕ ਸਟੱਡੀ ਵੀਜ਼ਾ ’ਤੇ ਕੈਨੇਡਾ ਆਏ ਤਕਰੀਬਨ 2 ਲੱਖ ਨੌਜਵਾਨ ਕਦੇ ਕਿਸੇ ਕਾਲਜ ਜਾਂ ਯੂਨੀਵਰਸਿਟੀ ਵਿਚ ਗਏ ਹੀ […]

2 lakh students did not go to any college or university in Canada
X

Editor EditorBy : Editor Editor

  |  24 Jan 2024 4:22 AM IST

  • whatsapp
  • Telegram

ਟੋਰਾਂਟੋ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸਟੱਡੀ ਵੀਜ਼ਾ ’ਤੇ ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਬਾਰੇ ਨਿਤ ਨਵੇਂ ਖੁਲਾਸੇ ਹੋ ਰਹੇ ਹਨ ਅਤੇ ਇਸੇ ਤਹਿਤ ਇਕ ਹੋਰ ਹੈਰਾਨਕੁੰਨ ਤੱਥ ਉਭਰ ਕੇ ਸਾਹਮਣੇ ਆਇਆ ਹੈ। ਸਟੈਟਿਸਟਿਕਸ ਕੈਨੇਡਾ ਦੇ ਇਕ ਅਧਿਐਨ ਮੁਤਾਬਕ ਸਟੱਡੀ ਵੀਜ਼ਾ ’ਤੇ ਕੈਨੇਡਾ ਆਏ ਤਕਰੀਬਨ 2 ਲੱਖ ਨੌਜਵਾਨ ਕਦੇ ਕਿਸੇ ਕਾਲਜ ਜਾਂ ਯੂਨੀਵਰਸਿਟੀ ਵਿਚ ਗਏ ਹੀ ਨਹੀਂ। ਇਹ ਅੰਕੜਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਸਟੱਡੀ ਵੀਜ਼ਿਆਂ ਵਿਚ ਦੋ ਸਾਲ ਵਾਸਤੇ 35 ਫੀ ਸਦੀ ਕਟੌਤੀ ਕੀਤੀ ਗਈ ਹੈ।

ਸਟੱਡੀ ਵੀਜ਼ਾ ’ਤੇ ਕੈਨੇਡਾ ਪੁੱਜਣਾ ਰਿਹਾ ਮਕਸਦ

‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਮੁਤਾਬਕ ਕੈਨੇਡਾ ਵਿਚ ਦਸੰਬਰ ਦੇ ਅੰਤ ਤੱਕ ਮੌਜੂਦ 10 ਲੱਖ 15 ਹਜ਼ਾਰ ਵਿਦਿਆਰਥੀਆਂ ਵਿਚੋਂ ਸਿਰਫ 3 ਲੱਖ 43 ਹਜ਼ਾਰ ਹੀ ਯੂਨੀਵਰਸਿਟੀਜ਼ ਕੈਨੇਡਾ ਤੋਂ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਿਚ ਪੜ੍ਹ ਰਹੇ ਹਨ। ਸਟੈਟਿਸਟਿਕਸ ਕੈਨੇਡਾ ਦੇ ਅਧਿਐਨ ਵਿਚ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਵੱਲ ਧਿਆਨ ਕੇਂਦਰਤ ਕੀਤਾ ਗਿਆ ਜਿਨ੍ਹਾਂ ਨੇ ਸਰਕਾਰੀ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖਲਾ ਨਹੀਂ ਲਿਆ। ਕਿਊਬੈਕ ਤੋਂ ਬਾਹਰ ਮੌਜੂਦ ਹਰ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਟ ਵਾਸਤੇ ਲਾਜ਼ਮੀ ਹੈ ਕਿ ਉਹ ਆਪਣੇ ਕੋਲ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ ਦਾ ਅੰਕੜਾ ਬਸੰਤ ਰੁੱਤ ਅਤੇ ਪਤਝੜ ਰੁੱਤ ਦੌਰਾਲ ਇੰਮੀਗ੍ਰੇਸ਼ਨ ਵਿਭਾਗ ਨਾਲ ਸਾਂਝਾ ਕਰਨ। ਕੌਮਾਂਤਰੀ ਵਿਦਿਆਰਥੀਆਂ ਨਾਲ ਸਬੰਧਤ ਇਹ ਨਿਯਮ 2014 ਵਿਚ ਲਾਗੂ ਕੀਤਾ ਗਿਆ ਸੀ ਤਾਂਕਿ ਫਰਜ਼ੀ ਵਿਦਿਆਰਥੀਆਂ ਬਾਰੇ ਪਤਾ ਲੱਗ ਸਕੇ ਅਤੇ ਗੈਰਮਿਆਰੀ ਵਿਦਿਅਕ ਸੰਸਥਾਵਾਂ ਦੀ ਪਛਾਣ ਹੋ ਸਕੇ।

10 ਲੱਖ ਵਿਚੋਂ ਸਿਰਫ 3.43 ਲੱਖ ਹੀ ਮਾਨਤਾ ਪ੍ਰਾਪਤ ਸੰਸਥਾਵਾਂ ਵਿਚ ਪੜ੍ਹ ਰਹੇ

ਇੰਮੀਗ੍ਰੇਸ਼ਨ ਵਿਭਾਗ ਵੱਲੋਂ ਤਿਆਰ ਸਭ ਤੋਂ ਨਿਕੰਮੇ ਕਾਲਜਾਂ ਵਿਚੋਂ ਜ਼ਿਆਦਾਤਰ ਉਨਟਾਰੀਓ ਵਿਚ ਹਨ ਅਤੇ ਇਨ੍ਹਾਂ ਵਿਚ ਸਭ ਤੋਂ ਵੱਧ ਦਾਖਲੇ ਭਾਰਤੀ ਵਿਦਿਆਰਥੀਆਂ ਦੇ ਹੁੰਦੇ ਹਨ। ਕੁਝ ਪ੍ਰਾਈਵੇਟ ਕਾਲਜਾਂ ਵਿਚ ਪੜ੍ਹਨ ਵਾਲੇ ਜ਼ਿਆਦਾਤਰ ਵਿਦਿਆਰਥੀ ਜਾਂ ਤਾਂ ਪੜ੍ਹਨ ਜਾਂਦੇ ਹੀ ਨਹੀਂ ਅਤੇ ਜਾਂ ਫਿਰ ਅਚਾਨਕ ਕਾਲਜ ਜਾਣਾ ਬੰਦ ਕਰ ਦਿੰਦੇ ਹਨ। ਇੰਮੀਗ੍ਰੇਸ਼ਨ ਖੇਤਰ ਦੇ ਮੰਨੇ ਪ੍ਰਮੰਨੇ ਵਕੀਲ ਰਿਚਰਡ ਕਰਲੈਂਡ ਵੱਲੋਂ ਵੀ ਕੌਮਾਂਤਰੀ ਵਿਦਿਆਰਥੀਆਂ ਨਾਲ ਸਬੰਧਤ ਅੰਕੜਿਆਂ ਦਾ ਅਧਿਐਨ ਕੀਤਾ ਗਿਆ ਹੈ ਜਿਸ ਮੁਤਾਬਕ ਨੂਨਾਵਤ ਵਿਚ ਸਿਰਫ 10 ਕੌਮਾਂਤਰੀ ਵਿਦਿਆਰਥੀ ਪੜ੍ਹ ਰਹੇ ਹਨ ਜਦਕਿ ਸਸਕੈਚਵਨ ਵਿਚ ਇਨ੍ਹਾਂ ਦੀ ਗਿਣਤੀ 18,695 ਦਰਜ ਕੀਤੀ ਗਈ।

Next Story
ਤਾਜ਼ਾ ਖਬਰਾਂ
Share it