ਇਜ਼ਰਾਈਲੀ ਹਵਾਈ ਹਮਲੇ ਵਿੱਚ 2 ਫਲਸਤੀਨੀ ਪੱਤਰਕਾਰ ਮਾਰੇ ਗਏ

ਇਜ਼ਰਾਈਲੀ ਹਵਾਈ ਹਮਲੇ ਵਿੱਚ 2 ਫਲਸਤੀਨੀ ਪੱਤਰਕਾਰ ਮਾਰੇ ਗਏ

ਗਾਜ਼ਾ : ਇਜ਼ਰਾਇਲੀ ਫੌਜ ਨੇ ਮੱਧ ਗਾਜ਼ਾ ‘ਚ ਵੱਡਾ ਹਵਾਈ ਹਮਲਾ ਕੀਤਾ ਹੈ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਜ਼ਰਾਈਲ ਦੇ ਇਸ ਹਵਾਈ ਹਮਲੇ ‘ਚ ਘੱਟੋ-ਘੱਟ 2 ਫਲਸਤੀਨੀ ਪੱਤਰਕਾਰਾਂ ਦੀ ਮੌਤ ਹੋ ਗਈ ਹੈ। ਇਹ ਹਮਲਾ ਮੱਧ ਗਾਜ਼ਾ ਵਿੱਚ ਅਲ-ਅਕਸਾ ਹਸਪਤਾਲ ਦੇ ਨੇੜੇ ਇੱਕ ਤੰਬੂ ਉੱਤੇ ਹੋਇਆ। ਹਮਲੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਤੰਬੂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਲੋਕਾਂ ਵਿੱਚ ਦਹਿਸ਼ਤ ਅਤੇ ਰੌਲਾ ਪਾਇਆ ਜਾ ਰਿਹਾ ਹੈ। ਸਥਾਨਕ ਲੋਕ ਜ਼ਖਮੀਆਂ ਨੂੰ ਬਚਾਉਣ ਲਈ ਚੀਕਦੇ ਵੀ ਨਜ਼ਰ ਆ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ 7 ਅਕਤੂਬਰ 2023 ਨੂੰ ਹਮਾਸ ਦੇ ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਗਾਜ਼ਾ ‘ਤੇ ਇਜ਼ਰਾਇਲੀ ਫੌਜ ਲਗਾਤਾਰ ਜਵਾਬੀ ਕਾਰਵਾਈ ਕਰ ਰਹੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…