Begin typing your search above and press return to search.

10 ਕਿਲੋ ਅਫੀਮ ਸਣੇ 2 ਜਣੇ ਕਾਬੂ

ਅੰਮ੍ਰਿਤਸਰ, 2 ਜਨਵਰੀ, ਨਿਰਮਲ : ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 10 ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਤੇ ਅਰਜੋਧ ਸਿੰਘ ਉਰਫ਼ […]

10 ਕਿਲੋ ਅਫੀਮ ਸਣੇ 2 ਜਣੇ ਕਾਬੂ

Editor EditorBy : Editor Editor

  |  2 Jan 2024 3:35 AM GMT

  • whatsapp
  • Telegram
  • koo

ਅੰਮ੍ਰਿਤਸਰ, 2 ਜਨਵਰੀ, ਨਿਰਮਲ : ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 10 ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਤੇ ਅਰਜੋਧ ਸਿੰਘ ਉਰਫ਼ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਅਫ਼ੀਮ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿਚ ਉਹ ਅਫ਼ੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਨੀਪੁਰ ਵਿਚ ਇਕ ਵਿਅਕਤੀ ਤੋਂ ਅਫ਼ੀਮ ਖ਼ਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨ, ਦੀ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐੱਸ, ਏਸੀਪੀ ਈਸਟ ਗੁਰਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਅਫ਼ੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲ, ਮਨੀਪੁਰ ਦੇ ਇਕ ਵਿਅਕਤੀ ਤੋਂ ਅਫ਼ੀਮ ਖ਼ਰੀਦੀ ਹੈ। ਸੀਪੀ ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤੇ ਗਏ ਪਿਸ਼ੌਰਾ ਸਿੰਘ ’ਤੇ ਪਹਿਲਾ ਤੋਂ ਹੀ ਨਸ਼ੇ ਦੇ ਦੋ ਮੁਕਦਮੇ ਜ਼ਿਲ੍ਹਾ ਤਰਨਤਾਰਨ ਵਿਚ ਦਰਜ ਹਨ। ਇਕ ਕੇਸ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ
ਪਟਿਆਲਾ ਪੁਲਿਸ ਨੇ ਅਕਤੂਬਰ 2023 ਵਿੱਚ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ, 10 ਕਾਰਤੂਸ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਪੁਲਸ ਅਨੁਸਾਰ ਦੋਵੇਂ ਮੁਲਜ਼ਮ ਪਟਿਆਲਾ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ ਵਾਸੀ ਪਿੰਡ ਸਿਉਣਾ, ਜ਼ਿਲ੍ਹਾ ਪਟਿਆਲਾ ਅਤੇ ਬੇਅੰਤ ਸਿੰਘ ਉਰਫ਼ ਨੂਰ ਉਰਫ਼ ਨੂਰੀ ਵਾਸੀ ਪਿੰਡ ਰਣਸਿੰਘ ਖੁਰਦ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਐਸਐਸਪੀ ਵਰੁਣ ਸ਼ਰਮਾ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮਾਡਲ ਟਾਊਨ ਪੁਲਸ ਚੌਕੀ ਦੀ ਟੀਮ ਨੇ ਪਟਿਆਲਾ ਦੇ ਲੀਲਾ ਭਵਨ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਸੰਦੀਪ ਸਿੰਘ ਸੀਪਾ ਅਤੇ ਉਸ ਦੇ ਸਾਥੀ ਬੇਅੰਤ ਸਿੰਘ ਨੂੰ ਸੈਂਚੁਰੀ ਐਨਕਲੇਵ ਨੇੜੇ ਨਜੂਰ ਕਲੋਨੀ ਤੋਂ ਗ੍ਰਿਫ਼ਤਾਰ ਕਰ ਲਿਆ।
ਪੁਲਸ ਨੇ ਸੰਦੀਪ ਸਿੰਘ ਕੋਲੋਂ ਇਕ ਪਿਸਤੌਲ, ਦੇਸੀ ਪਿਸਤੌਲ ਅਤੇ 10 ਕਾਰਤੂਸ ਅਤੇ ਬੇਅੰਤ ਸਿੰਘ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ 23 ਅਕਤੂਬਰ 2023 ਨੂੰ ਮੋਗਾ ਦੇ ਪਿੰਡ ਧੂਰਕੋਟ ਵਿੱਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਉਰਫ਼ ਬਿੰਦਰੂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਹਮਲੇ ਵਿੱਚ ਕਬੱਡੀ ਖਿਡਾਰੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਗੋਲੀਬਾਰੀ ਵਿੱਚ ਮੁਲਜ਼ਮ ਸੰਦੀਪ ਸਿੰਘ ਸੀਪਾ ਸ਼ਾਮਲ ਸੀ।
ਐਸਐਸਪੀ ਨੇ ਦੱਸਿਆ ਕਿ ਇਹ ਹਮਲਾ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ ਦੇ ਕਹਿਣ ’ਤੇ ਕੀਤਾ ਗਿਆ ਹੈ। ਦਰਅਸਲ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਜਗਦੀਪ ਸਿੰਘ ਜੱਗਾ ਅਤੇ ਕਬੱਡੀ ਖਿਡਾਰੀ ਇੱਕੋ ਪਿੰਡ ਧੂਰਕੋਟ ਦੇ ਵਸਨੀਕ ਸਨ ਅਤੇ ਪਿੰਡ ਦੀ ਸਰਪੰਚੀ ਨੂੰ ਲੈ ਕੇ ਦੋਵਾਂ ਵਿਚਾਲੇ ਰੰਜਿਸ਼ ਚੱਲ ਰਹੀ ਸੀ। ਇਸ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਕੇਸ ਦਰਜ ਹੈ।
ਐਸਐਸਪੀ ਨੇ ਦੱਸਿਆ ਕਿ ਸੰਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਵਲ ਲਾਈਨ ਅਤੇ ਥਾਣਾ ਅਨਾਜ ਮੰਡੀ ਵਿੱਚ ਲੜਾਈ-ਝਗੜੇ ਦੇ ਤਿੰਨ ਕੇਸ ਦਰਜ ਹਨ। ਬੇਅੰਤ ਸਿੰਘ ਖ਼ਿਲਾਫ਼ ਭਾਵੇਂ ਕੋਈ ਕੇਸ ਦਰਜ ਨਹੀਂ ਹੈ ਪਰ ਉਹ ਵੀ ਗੈਂਗਸਟਰ ਜੱਗਾ ਦੇ ਇਸ਼ਾਰੇ ’ਤੇ ਲੰਮੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਇਸ ਦੇ ਨਾਲ ਹੀ ਗੈਂਗਸਟਰ ਜੱਗਾ ਇਸ ਸਮੇਂ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਹਥਿਆਰ ਐਕਟ ਅਤੇ ਲੁੱਟ-ਖੋਹ ਦੇ ਅੱਠ ਕੇਸ ਦਰਜ ਹਨ। ਪੁਲੀਸ ਅਨੁਸਾਰ ਮੁਲਜ਼ਮ ਸੰਦੀਪ ਸਿੰਘ ਅਤੇ ਬੇਅੰਤ ਸਿੰਘ ਲਾਰੈਂਸ ਬਿਸ਼ਨੋਈ ਗਰੋਹ ਨੂੰ ਹਥਿਆਰ ਵੀ ਸਪਲਾਈ ਕਰਦੇ ਸਨ।
Next Story
ਤਾਜ਼ਾ ਖਬਰਾਂ
Share it