ਭਿਆਨਕ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ
ਜਲੰਧਰ, 2 ਫਰਵਰੀ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਸੜਕ ਹਾਦਸੇ ਦੀ ਕੋਈ ਨਾ ਕੋਈ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਪਿੰਡ ਹੰਬੋਵਾਲ ਨੇੜੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ । ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਗੰਭੀਰ ਜ਼ਖਮੀ […]
By : Editor Editor
ਜਲੰਧਰ, 2 ਫਰਵਰੀ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਸੜਕ ਹਾਦਸੇ ਦੀ ਕੋਈ ਨਾ ਕੋਈ ਖ਼ਬਰ ਸੁਣਨ ਨੂੰ ਮਿਲ ਹੀ ਜਾਂਦੀ ਹੈ। ਇਸੇ ਤਰ੍ਹਾਂ ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਪਿੰਡ ਹੰਬੋਵਾਲ ਨੇੜੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ । ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ ਹਨ ਜਿਨਾਂ ਦਾ ਇਲਾਜ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਥਾਣਾ ਸੁਭਾਨਪੁਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ।
ਸੰਨੀ ਵਾਸੀ ਪਿੰਡ ਨੂਰਪੁਰ ਥਾਣਾ ਮਕਸੂਦਾਂ (ਜਲੰਧਰ) ਨੇ ਦੱਸਿਆ ਕਿ 31 ਜਨਵਰੀ ਨੂੰ ਉਸ ਦੇ ਸਾਲੇ ਦਾ ਵਿਆਹ ਸੀ ਅਤੇ ਉਹ ਰਾਤ ਨੂੰ ਅੰਮ੍ਰਿਤਸਰ ਪਾਰਟੀ ਲਈ ਗਿਆ ਸੀ, ਜਿਸ ਵਿਚ ਉਸ ਪੂਰਾ ਪਰਿਵਾਰ ਅਤੇ ਦੋਸਤ ਰਜਿੰਦਰ ਕੁਮਾਰ ਉਰਫ ਮਿੰਟੂ ਸ਼ਾਮਲ ਹੋਏ ਸਨ ਅਤੇ ਬੁਲੰਦਪੁਰ ਥਾਣਾ ਮਕਸੂਦਾਂ ਦੇ ਰਹਿਣ ਵਾਲੇ ਰਾਮ ਪ੍ਰਕਾਸ਼ ਪੁੱਤਰ ਵੀ ਉਸ ਦੇ ਨਾਲ ਸੀ।
ਮੈਂ ਆਪਣੇ ਦੋਸਤ ਦੀ ਸਵਿਫਟ ਕਾਰ ਵਿੱਚ ਅੰਮ੍ਰਿਤਸਰ ਵਿਆਹ ਦੇ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਉਸ ਨੇ ਦੱਸਿਆ ਕਿ 1 ਫਰਵਰੀ ਨੂੰ ਸਵੇਰੇ 1.30 ਵਜੇ ਦੇ ਕਰੀਬ ਅਸੀਂ ਵਿਆਹ ਤੋਂ ਆਪਣੇ ਘਰ ਜਾ ਰਹੇ ਸੀ। ਸਵੇਰੇ ਕਰੀਬ 2.30 ਵਜੇ ਟੋਲ ਪਲਾਜ਼ਾ ਢਿਲਵਾਂ ਨੇੜੇ ਪਿੰਡ ਹੰਬੋਵਾਲ ਕੋਲ ਜੀ.ਟੀ ਰੋਡ ’ਤੇ ਪੰਪ ਦੇ ਕੋਲ ਇੱਕ ਖੜੇ ਟਰੱਕ ਨਾਲ ਕਾਰ ਨਾਲ ਟਕਰਾ ਗਈ। ਹਾਦਸੇ ਵਿੱਚ ਮੇਰੇ ਪਿਤਾ ਦਲਬੀਰ ਸਿੰਘ ਅਤੇ ਰਾਹੁਲ ਕੁਮਾਰ ਦੀ ਮੌਤ ਹੋ ਗਈ ਅਤੇ ਮੇਰਾ ਦੋਸਤ ਰਜਿੰਦਰ ਕੁਮਾਰ ਉਰਫ਼ ਮਿੰਟੂ, ਭੈਣ ਰੀਆ ਅਤੇ ਮੇਰਾ ਲੜਕਾ ਹਿਮੈਕਸ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
SGPC ਨੇ CM Mann ਤੋਂ ਅਸਤੀਫੇ ਦੀ ਕੀਤੀ ਮੰਗ
ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ‘ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਚਾਰ ਪ੍ਰਸਤਾਵਾਂ ‘ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।
ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਇਆ ਸੀ। ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁੱਲ 4 ਮਤੇ ਪਾਸ ਕੀਤੇ ਗਏ। ਜਿਸ ‘ਚ ਪਹਿਲੀ ਵੋਟ ਨੇ ਸੀ.ਐਮ ਭਗਵੰਤ ਮਾਨ ‘ਤੇ ਗੁਰੂਘਰ ‘ਚ ਗੋਲੀਬਾਰੀ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪੰਜਾਬ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇਗਾ। ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਘਟਨਾ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕਈ ਮਾਮਲਿਆਂ ਵਿੱਚ ਜਾਂਚ ਦੇ ਨਾਂ ’ਤੇ ਸਾਲਾਂਬੱਧੀ ਉਡੀਕ ਕੀਤੀ ਜਾ ਚੁੱਕੀ ਹੈ।