Begin typing your search above and press return to search.

ਧੁੰਦ ਕਾਰਨ ਵਾਪਰੇ ਹਾਦਸੇ ਵਿਚ 2 ਲੋਕਾਂ ਦੀ ਮੌਤ

ਸਮਾਣਾ, 29 ਦਸੰਬਰ, ਨਿਰਮਲ : ਪੰਜਾਬ ਵਿਚ ਅੱਜਕੱਲ੍ਹ ਕਾਫੀ ਸੰਘਣੀ ਧੁੰਦ ਪੈ ਰਹੀ ਹੈ। ਇਸ ਕਰਕੇ ਕਾਫੀ ਸੜਕ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਨਵਾਂਗਾਉਂ ਚੀਕਾ ਰੋਡ ’ਤੇ ਧੁੰਦ ਕਾਰਨ ਇੱਕ ਸਰਕਾਰੀ ਬੱਸ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਦੋ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ। ੂ ਜਾਣਕਾਰੀ […]

2 people died in an accident due to fog
X

Editor EditorBy : Editor Editor

  |  29 Dec 2023 5:20 AM IST

  • whatsapp
  • Telegram

ਸਮਾਣਾ, 29 ਦਸੰਬਰ, ਨਿਰਮਲ : ਪੰਜਾਬ ਵਿਚ ਅੱਜਕੱਲ੍ਹ ਕਾਫੀ ਸੰਘਣੀ ਧੁੰਦ ਪੈ ਰਹੀ ਹੈ। ਇਸ ਕਰਕੇ ਕਾਫੀ ਸੜਕ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਨਵਾਂਗਾਉਂ ਚੀਕਾ ਰੋਡ ’ਤੇ ਧੁੰਦ ਕਾਰਨ ਇੱਕ ਸਰਕਾਰੀ ਬੱਸ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਦੋ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ। ੂ
ਜਾਣਕਾਰੀ ਅਨੁਸਾਰ ਸਮਾਣਾ ਦੇ ਬੱਸ ਸਟੈਂਡ ਤੋਂ ਬੁੱਧਵਾਰ ਨੂੰ 5:40 ਦੇ ਰੂਟ ’ਤੇ ਵਾਇਆ ਚੀਕਾ ਹੋ ਕੇ ਦਿੱਲੀ ਜਾਣ ਵਾਲੀ ਬੱਸ ਸੰਘਣੀ ਧੁੰਦ ਹੋਣ ਕਰਕੇ ਅੱਗੇ ਇੱਟਾਂ ਦੀ ਭਰੀ ਜਾ ਰਹੇ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਇੱਟਾਂ ਨਾਲ ਭਰੀ ਟਰਾਲੀ ’ਤੇ ਬੈਠੇ ਮਜ਼ਦੂਰ ਤਲਕੀ ਦੇਵੀ, ਮਾਲਤੀ, ਅੰਜੂ, ਫੂਲਵਾ ਸਮੇਤ ਬੱਸ ’ਚ ਸਵਾਰ ਕੰਡਕਟਰ ਗੁਰਮੀਤ ਸਿੰਘ ਤੇ ਚਾਲਕ ਬਲਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਜਦੋਂ ਕਿ ਇਸ ਹਾਦਸੇ ਵਿੱਚ ਜ਼ਖਮੀਆਂ ਨਾਲ਼ ਟਰਾਲੀ ’ਤੇ ਬੈਠੇ ਚਾਂਦਨੀ (17) ਪੁੱਤਰੀ ਰਾਜ ਬਾਲਮ ਅਤੇ ਮਹੇਸ਼ (15) ਪੁੱਤਰ ਰਹੀਸ਼ ਦੀ ਮੌਤ ਹੋ ਗਈ।
ਇਸ ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਹੇਸ਼ ਦੇ ਪਿਤਾ ਰਹੀਸ਼ ਦੇ ਬਿਆਨਾਂ ਦੇ ਅਧਾਰ ’ਤੇ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀਆਂ ਹਨ।ੋ
ਇਹ ਖ਼ਬਰ ਵੀ ਪੜ੍ਹੋ
ਲੁਧਿਆਣਾ ’ਚ ਦੇਰ ਰਾਤ ਪੁਲਸ ਨੇ ਘਰ ’ਚ ਰੱਖੇ ਬੈੱਡ ਬਾਕਸ ’ਚੋਂ 4 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ।
ਦੁਪਹਿਰ 2 ਵਜੇ ਤੋਂ ਬਾਅਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ। ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।
ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੋਨੂੰ ਨਾਂ ਦਾ ਨੌਜਵਾਨ ਆਪਣੇ ਭਰਾ ਅਸ਼ੋਕ ਨਾਲ ਰਹਿਣ ਲਈ ਇਲਾਕੇ ’ਚ ਆਇਆ ਸੀ। ਸੋਨੂੰ ਦਾ ਭਰਾ ਇਲਾਕੇ ’ਚ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਭਰਨ ਦਾ ਕੰਮ ਕਰਦਾ ਹੈ। ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਹਰਕਤ ’ਚ ਆਈ ਅਤੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ। ਦੇਰ ਰਾਤ ਅਸ਼ੋਕ ਦੇ ਘਰ ਦੇ ਬਾਕਸ ਬੈੱਡ ਤੋਂ ਲੜਕੀ ਦੀ ਲਾਸ਼ ਬਰਾਮਦ ਹੋਈ।
ਜਾਣਕਾਰੀ ਅਨੁਸਾਰ ਮੁਲਜ਼ਮ ਸੋਨੂੰ ਕੱਲ੍ਹ ਲੜਕੀ ਨੂੰ ਉਸ ਦੀ ਨਾਨੀ ਦੀ ਚਾਹ ਦੀ ਦੁਕਾਨ ਤੋਂ ਉਸ ਨਾਲ ਖੇਡਣ ਅਤੇ ਕੁਝ ਦਿਵਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਸੀਸੀਟੀਵੀ ਵਿੱਚ ਉਹ ਲੜਕੀ ਨੂੰ ਚੁੱਕ ਕੇ ਲਿਜਾਂਦਾ ਵੀ ਨਜ਼ਰ ਆਇਆ। ਉਹ ਕੁੜੀ ਦੀ ਉਂਗਲ ਫੜ ਕੇ ਕਮਰੇ ਵਿੱਚ ਲੈ ਗਿਆ। ਦੁਪਹਿਰ ਤੱਕ ਜਦੋਂ ਲੜਕੀ ਨਜ਼ਰ ਨਹੀਂ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਦੇਰ ਰਾਤ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।
ਏਡੀਸੀਪੀ ਜਸਕਿਰਨਜੀਤ ਤੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਕਿਸੇ ਕਿਸਮ ਦਾ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਲੜਕੀ ਦੀ ਲਾਸ਼ ਦੀ ਹਾਲਤ ਤੋਂ ਜਾਪਦਾ ਹੈ ਕਿ ਉਸ ਦਾ ਗਲਾ ਘੁੱਟਿਆ ਗਿਆ । ਕਾਤਲ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਆਈਪੀਸੀ ਦੀ ਧਾਰਾ 302 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਰਿਪੋਰਟ ਅਨੁਸਾਰ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ। ਸਾਰੇ ਪੁਲਿਸ ਅਧਿਕਾਰੀ ਦੇਰ ਰਾਤ ਤੱਕ ਮੁਜਰਿਮ ਦੀ ਭਾਲ ਵਿੱਚ ਲੱਗੇ ਹੋਏ ਹਨ। ਪੁਲਸ ਸੋਨੀ ਦੇ ਭਰਾ ਅਸ਼ੋਕ ਤੋਂ ਪੁੱਛਗਿੱਛ ਕਰ ਰਹੀ ਹੈ।
Next Story
ਤਾਜ਼ਾ ਖਬਰਾਂ
Share it