ਅਮਰੀਕਾ ’ਚ ਵੱਖ ਵੱਖ ਹਾਦਸਿਆਂ ਦੌਰਾਨ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ
ਮਿਸ਼ੀਗਨ ਵਿਖੇ ਹਾਦਸੇ ਦੌਰਾਨ ਨਿਰਮਲ ਸਿੰਘ ਨੇ ਦਮ ਤੋੜਿਆ ਐਰੀਜ਼ੋਨਾ ਵਿਖੇ ਹਾਦਸੇ ਵਿਚ ਸਿਮਰਨਪਾਲ ਸੰਧੂ ਦੀ ਮੌਤ ਮਿਸ਼ੀਗਨ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਮਿਸ਼ੀਗਨ ਅਤੇ ਐਰੀਜ਼ੋਨਾ ਰਾਜਾਂ ਵਿਚ ਵਾਪਰੇ ਵੱਖ ਵੱਖ ਹਾਦਸਿਆਂ ਦੌਰਾਨ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ ਹੋ ਗਈ। ਮਿਸ਼ੀਗਨ ਵਿਖੇ ਵਾਪਰੇ ਹਾਦਸੇ ਦੌਰਾਨ ਦਮ ਤੋੜਨ ਵਾਲੇ ਡਰਾਈਵਰ ਦੀ ਸ਼ਨਾਖਤ ਨਿਰਮਲ […]
By : Editor Editor
ਮਿਸ਼ੀਗਨ ਵਿਖੇ ਹਾਦਸੇ ਦੌਰਾਨ ਨਿਰਮਲ ਸਿੰਘ ਨੇ ਦਮ ਤੋੜਿਆ
ਐਰੀਜ਼ੋਨਾ ਵਿਖੇ ਹਾਦਸੇ ਵਿਚ ਸਿਮਰਨਪਾਲ ਸੰਧੂ ਦੀ ਮੌਤ
ਮਿਸ਼ੀਗਨ, 3 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਮਿਸ਼ੀਗਨ ਅਤੇ ਐਰੀਜ਼ੋਨਾ ਰਾਜਾਂ ਵਿਚ ਵਾਪਰੇ ਵੱਖ ਵੱਖ ਹਾਦਸਿਆਂ ਦੌਰਾਨ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ ਹੋ ਗਈ। ਮਿਸ਼ੀਗਨ ਵਿਖੇ ਵਾਪਰੇ ਹਾਦਸੇ ਦੌਰਾਨ ਦਮ ਤੋੜਨ ਵਾਲੇ ਡਰਾਈਵਰ ਦੀ ਸ਼ਨਾਖਤ ਨਿਰਮਲ ਸਿੰਘ ਵਜੋਂ ਕੀਤੀ ਗਈ ਹੈ ਜਦਕਿ ਐਰੀਜ਼ੋਨਾ ਵਿਚ ਸਿਮਰਨਪਾਲ ਸਿੰਘ ਸੰਧੂ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। 28 ਸਾਲ ਦਾ ਸਿਮਰਨਪਾਲ ਸਿੰਘ ਸੰਧੂ 2018 ਵਿਚ ਅਮਰੀਕਾ ਆਇਆ ਸੀ ਅਤੇ ਟਰੱਕ ਡਰਾਈਵਿੰਗ ਨੂੰ ਆਪਣਾ ਕਿੱਤਾ ਬਣਾ ਲਿਆ। ਪਿਛਲੇ ਦਿਨੀਂ ਐਰੀਜ਼ੋਨਾ ਦੇ ਫਲੈਗਸਟਾਫ ਕਸਬੇ ਨੇੜੇ ਵਾਪਰੇ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਸਿਮਰਨਪਾਲ ਦੀ ਦੇਹ ਪੰਜਾਬ ਭੇਜਣ ਲਈ ਗੁਰਜਿੰਦਰ ਸਿੰਘ ਵੱਲੋਂ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਦੂਜੇ ਪਾਸੇ ਮਿਸ਼ੀਗਨ ਦੇ ਨਵਰੀਤ ਸਿੰਘ ਵੱਲੋਂ ਨਿਰਮਲ ਸਿੰਘ ਦੇ ਅੰਤਮ ਸਸਕਾਰ ਅਤੇ ਪੰਜਾਬ ਰਹਿੰਦੇ ਪਰਵਾਰ ਦੀ ਆਰਥਿਕ ਮਦਦ ਵਾਸਤੇ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ। ਮਿਸ਼ੀਗਨ ਸਟੇਟ ਪੁਲਿਸ ਮੁਤਾਬਕ ਬੈਟਲ ਕ੍ਰੀਕ ਵਿਖੇ ਆਈ 94 ’ਤੇ 31 ਜਨਵਰੀ ਨੂੰ ਇਕ ਸੈਮੀ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੱਕ ਦੀ ਰਫ਼ਤਾਰ ਬਹੁਤ ਜ਼ਿਆਦਾ ਹੋਣ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਇਹ ਓਵਰਪਾਸ ਦੇ ਥਮਲੇ ਨਾਲ ਟਕਰਾਅ ਗਿਆ। ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਸਮ ਸਾਫ ਹੋਣ ਦੇ ਬਾਵਜੂਦ ਹਾਦਸੇ ਨੇ 26 ਸਾਲ ਦੇ ਨਿਰਮਲ ਸਿੰਘ ਦੀ ਜਾਨ ਲੈ ਲਈ।
ਕੇਜਰੀਵਾਲ ਦੇ ਨਾਲ ਆਤਿਸ਼ੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
ਨਵੀਂ ਦਿੱਲੀ : ਦਿੱਲੀ Police ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਮੌਜੂਦਾ ਮੰਤਰੀ ਅਤੇ ਸੱਤਾਧਾਰੀ ‘ਆਪ’ ਨੇਤਾ ਆਤਿਸ਼ੀ ਦੇ ਘਰ ਪਹੁੰਚੀ। ਕ੍ਰਾਈਮ ਬ੍ਰਾਂਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਆਤਿਸ਼ੀ ਦੇ ਘਰ ਗਈ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ 2.0’ ਰਾਹੀਂ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।