Begin typing your search above and press return to search.

ਆਸਟੇ੍ਰਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ 2 ਪੰਜਾਬੀ ਸ਼ਾਮਲ

ਸਿਡਨੀ, 15 ਦਸੰਬਰ, ਨਿਰਮਲ : ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਸਿੱਖ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿੱਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ […]

ਆਸਟੇ੍ਰਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ 2 ਪੰਜਾਬੀ ਸ਼ਾਮਲ

Editor EditorBy : Editor Editor

  |  15 Dec 2023 2:49 AM GMT

  • whatsapp
  • Telegram
  • koo


ਸਿਡਨੀ, 15 ਦਸੰਬਰ, ਨਿਰਮਲ : ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਸਿੱਖ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿੱਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ ਗਈ ਸੀ।

ਅੰਡਰ-19 ਵਿਸ਼ਵ ਕੱਪ ਪਹਿਲਾਂ ਸ਼੍ਰੀਲੰਕਾ ਵਿਚ ਹੋਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਇਸ ਦਾ ਸਥਾਨ ਦੱਖਣੀ ਅਫਰੀਕਾ ਵਿਚ ਸ਼ਿਫਟ ਕਰ ਦਿੱਤਾ ਗਿਆ ਸੀ। ਹੁਣ ਇਹ 19 ਜਨਵਰੀ ਤੋਂ ਦੱਖਣੀ ਅਫਰੀਕਾ ਵਿੱਚ ਪੰਜ ਸਥਾਨਾਂ ਤੇ ਆਯੋਜਿਤ ਕੀਤਾ ਜਾਵੇਗਾ। ਫਾਈਨਲ 11 ਫਰਵਰੀ ਨੂੰ ਬੇਨੋਨੀ ਵਿੱਚ ਹੋਵੇਗਾ।

ਭਾਰਤੀ ਮੂਲ ਦੇ ਖਿਡਾਰੀਆਂ ਦਾ ਆਸਟਰੇਲਿਆਈ ਟੀਮ ਵਿੱਚ ਸ਼ਾਮਲ ਹੋਣਾ ਕੋਈ ਅਸਾਧਾਰਨ ਗੱਲ ਨਹੀਂ ਹੈ। ਅੰਡਰ-19 ਵਿਸ਼ਵ ਕੱਪ ਦੇ 2018 ਐਡੀਸ਼ਨ ਦੌਰਾਨ ਜੇਸਨ ਸੰਘਾ ਨੇ ਆਸਟ੍ਰੇਲੀਆ ਦੀ ਅਗਵਾਈ ਕੀਤੀ। ਇਸ ਦੇ ਨਾਲ ਹੀ ਅਰਜੁਨ ਨਾਇਰ ਅਤੇ ਤਨਵੀਰ ਸੰਘਾ ਵੀ ਆਸਟ੍ਰੇਲੀਆ ਦੀ ਨੁਮਾਇੰਦਗੀ ਕਰ ਚੁੱਕੇ ਹਨ। ਹੁਣ ਪੰਜਾਬ ਦੇ ਦੋ ਹੋਰ ਖਿਡਾਰੀ ਆਸਟ੍ਰੇਲੀਆ ਦੀ ਟੀਮ ਵਿਚ ਜਗ੍ਹਾ ਬਣਾ ਚੁੱਕੇ ਹਨ।

ਹਰਕੀਰਤ ਸਿੰਘ ਬਾਜਵਾ 2012 ਵਿੱਚ ਆਪਣੇ ਪਰਿਵਾਰ ਸਮੇਤ ਪੰਜਾਬ ਤੋਂ ਮੈਲਬੌਰਨ ਸ਼ਿਫਟ ਹੋ ਗਏ ਸਨ। ਸੱਤ ਸਾਲ ਦੀ ਛੋਟੀ ਉਮਰ ਵਿੱਚ, ਉਸਨੇ ਘਰ ਦੇ ਪਿੱਛੇ ਖੁੱਲੇ ਮੈਦਾਨ ਵਿੱਚ ਆਪਣੇ ਚਾਚੇ ਨਾਲ ਬੱਲੇ ਅਤੇ ਗੇਂਦ ਨਾਲ ਖੇਡਣਾ ਸ਼ੁਰੂ ਕਰ ਦਿੱਤਾ। ਅੰਡਰ-12 ਜ਼ਿਲਾ ਟੀਮ ਤੋਂ ਬਾਹਰ ਰਹਿਣ ਤੋਂ ਲੈ ਕੇ ਅੰਡਰ-19 ਵਿਸ਼ਵ ਕੱਪ ਟੀਮ ਵਿਚ ਜਗ੍ਹਾ ਬਣਾਉਣ ਤੱਕ ਬਾਜਵਾ ਦਾ ਕ੍ਰਿਕਟ ਸਫਰ ਚੁਣੌਤੀਪੂਰਨ ਅਤੇ ਪ੍ਰੇਰਨਾਦਾਇਕ ਹੈ। ਹਰਕੀਰਤ ਨੂੰ ਆਸਟ੍ਰੇਲੀਆ ਵਿਚ ਲੁਕਿਆ ਹੋਇਆ ਸਪਿਨਰ ਮੰਨਿਆ ਜਾਂਦਾ ਹੈ। ਉਹ ਸੱਜੇ ਹੱਥ ਦਾ ਬੱਲੇਬਾਜ਼ ਅਤੇ ਆਫ ਸਪਿਨ ਗੇਂਦਬਾਜ਼ ਹੈ।

ਹਰਜਸ ਸਿੰਘ ਅੱਠ ਸਾਲ ਦੀ ਉਮਰ ਵਿੱਚ ਸਥਾਨਕ ਭਾਈਚਾਰੇ ਵਿੱਚ ਰੇਵਸਬੀ ਵਰਕਰਜ਼ ਕ੍ਰਿਕੇਟ ਕਲੱਬ ਵਿੱਚ ਸ਼ਾਮਲ ਹੋ ਗਿਆ ਅਤੇ ਇੱਥੋਂ ਹੀ ਉਸਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਹੋਈ। ਉਹ ਵਰਤਮਾਨ ਵਿੱਚ ਸਿਡਨੀ ਵਿੱਚ ਰਹਿੰਦਾ ਹੈ ਅਤੇ ਉਸਦੇ ਪਿਤਾ ਟਰੈਵਲ ਏਜੰਸੀ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਉਹ ਖੱਬੇ ਹੱਥ ਦਾ ਬੱਲੇਬਾਜ਼ ਹੈ। ਹੁਣ ਹਰਜਸ ਜਨਵਰੀ 2024 ਵਿਚ ਹੋਣ ਵਾਲੇ ਅੰਡਰ-19 ਵਿਸ਼ਵ ਕੱਪ ‘ਚ ਮੈਦਾਨ ’ਤੇ ਆਪਣਾ ਹੁਨਰ ਦਿਖਾਉਣ ਦੀ ਤਿਆਰੀ ਕਰ ਰਿਹਾ ਹੈ।

Next Story
ਤਾਜ਼ਾ ਖਬਰਾਂ
Share it