ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ


ਮੋਗਾ, 10 ਅਪ੍ਰੈਲ, ਨਿਰਮਲ: ਮੋਗਾ ਦੇ ਪਿੰਡ ਚੀਮਾ ਨੇੜੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੀਮਾ ਨੇੜੇ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ ਹਾਲਤ ਵਿੱਚ ਪਏ ਹਨ। ਅਸੀਂ ਮੌਕੇ ਤੇ ਜਾ ਕੇ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ।

ਇੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਉਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ। ਉਨ੍ਹਾਂ ਨੂੰ ਸ਼ਨਾਖਤ ਲਈ ਸਰਕਾਰੀ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ

ਇਹ ਵੀ ਪੜ੍ਹੋ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ’ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ’ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਪੂਰਤੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਦੀ ਤਰੀਕ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ’ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ’ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ 17 ਅਗਸਤ 2022 ਨੂੰ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਵੈਕਸੀਨੇਸ਼ਨ ਅਤੇ ਐਲੋਪੈਥੀ ਦੇ ਖ਼ਿਲਾਫ਼ ਨੈਗੇਟਿਵ ਪ੍ਰਚਾਰ ਕੀਤਾ। ਖੁਦ ਦੀ ਆਯੁਰਵੈਦਿਕ ਦਵਾਈਆਂ ਨਾਲ ਕੁਝ ਬਿਮਾਰੀਆਂ ਦੇ ਇਲਾਜ ਦਾ ਝੂਠਾ ਦਾਅਵਾ ਕੀਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…