205 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਪਾਕਿਸਤਾਨ ਦਾ ਵੀਜ਼ਾ
ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ ਪਰਤਣਗੇ ਵਤਨ ਅੰਮ੍ਰਿਤਸਰ, 20 ਜੂਨ (ਹਿਮਾਂਸ਼ੂ ਸ਼ਰਮਾ) : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਵੱਲੋਂ 205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਜੂਨ ਨੂੰ ਵਤਨ ਪਰਤੇਗਾ। ਪਾਕਿਸਤਾਨ ਦੇ ਵੀਜ਼ੇ ਲਈ ਕੁੱਲ 276 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ […]
By : Editor (BS)
ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ ਪਰਤਣਗੇ ਵਤਨ
ਅੰਮ੍ਰਿਤਸਰ, 20 ਜੂਨ (ਹਿਮਾਂਸ਼ੂ ਸ਼ਰਮਾ) : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਵੱਲੋਂ 205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 30 ਜੂਨ ਨੂੰ ਵਤਨ ਪਰਤੇਗਾ।
ਪਾਕਿਸਤਾਨ ਦੇ ਵੀਜ਼ੇ ਲਈ ਕੁੱਲ 276 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸੀ, ਜਿਨ੍ਹਾਂ ਵਿੱਚੋਂ 205 ਨੂੰ ਮਨਜ਼ੂਰੀ ਮਿਲ ਗਈ ਤੇ ਇਹ ਸਾਰੇ ਸਿੱਖ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਰਹੇ ਨੇ।
ਇਸ ਮੌਕੇ ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂਆਂ ਨੇ ਵੀਜ਼ਾ ਮਿਲਣ ’ਤੇ ਖੁਸ਼ੀ ਜਤਾਈ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਨੇ ਕਿ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਨਸੀਬ ਹੋ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੀ ਯਾਤਰਾ ਬਰਾਂਚ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉੱਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸੀ, ਜਿਨ੍ਹਾਂ ਵਿੱਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ। ਉਨ੍ਹਾਂ ਨੂੰ ਪਾਕਿਸਤਾਨ ਜਾਣ ਲਈ ਵੀਜ਼ਾ ਨਹੀਂ ਦਿੱਤਾ ਗਿਆ।