Delhi News: LG ਦੇ ਹੁਕਮਾਂ ਤੋਂ ਬਾਅਦ ਮਹਿਲਾ ਕਮਿਸ਼ਨ ਤੋਂ 223 ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਇਆ

Delhi News: LG ਦੇ ਹੁਕਮਾਂ ਤੋਂ ਬਾਅਦ ਮਹਿਲਾ ਕਮਿਸ਼ਨ ਤੋਂ 223 ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਇਆ

ਨਵੀਂ ਦਿੱਲੀ, 2 ਮਈ, ਪਰਦੀਪ ਸਿੰਘ: ਦਿੱਲੀ ਦੇ ਉਪ ਰਾਜਪਾਲ ਨੇ ਵੱਡੀ ਕਾਰਵਾਈ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਵਿਚੋਂ 223 ਕਰਮਚਾਰੀਆਂ ਦੀ ਤਤਕਾਲ ਪ੍ਰਭਾਵ ਨਾਲ ਨੌਕਰੀ ਉਤੋਂ ਹਟਾ ਦਿੱਤਾ ਗਿਆ ਹੈ। ਦਿੱਲੀ ਦੇ ਰਾਜਪਾਲ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਖਿਲਾਫ਼ ਜਾ ਕੇ ਬਿਨ੍ਹਾਂ ਆਗਿਆ ਤੋਂ ਇੰਨ੍ਹਾਂ ਦੀ ਨਿਯੁਕਤੀ ਕੀਤੀ ਸੀ।
ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।

ਡੀਸੀਡਬਲਿਊ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਵਾਧੂ ਵਿੱਤੀ ਬੋਝ ਪਾਉਣ ਦੀ ਇਜਾਜ਼ਤ ਲਈ ਗਈ। ਇਹ ਕਾਰਵਾਈ ਫਰਵਰੀ 2017 ਵਿੱਚ ਉਪਰਾਜਪਾਲ ਨੂੰ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ਉੱਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: –

 ਸਲਮਾਨ ਖਾਨ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਨੂੰ ਹਥਿਆਰ ਸਪਲਾਈ ਕਰਨ ਦੇ ਮੁਲਜ਼ਮ ਅਨੁਜ ਥਾਪਨ ਨੇ ਪੁਲਸ ਹਿਰਾਸਤ ’ਚ ਖੁਦਕੁਸ਼ੀ ਕਰ ਲਈ। ਉਸ ਨੇ ਚਾਦਰ ਨਾਲ ਫਾਹਾ ਲੈ ਲਿਆ। 32 ਸਾਲਾ ਅਨੁਜ ਥਾਪਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਨੇ 15 ਅਪ੍ਰੈਲ ਨੂੰ ਅਨੁਜ ਥਾਪਨ (32) ਅਤੇ ਸੁਭਾਸ਼ ਚੰਦਰ (37) ਨੂੰ ਪੰਜਾਬ ਤੋਂ ਹਿਰਾਸਤ ’ਚ ਲਿਆ ਸੀ। ਦੋਵਾਂ ਨੇ ਇਸ ਵਾਰਦਾਤ ਲਈ ਹਥਿਆਰ ਮੁਹੱਈਆ ਕਰਵਾਏ ਸਨ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਦੂਜਾ ਮੁਲਜ਼ਮ ਸੁਭਾਸ਼ ਕਿਸਾਨ ਸੀ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਕੇਸ ਦਰਜ ਹਨ। ਦੋਵੇਂ ਕਈ ਸਾਲਾਂ ਤੋਂ ਲਾਰੇਂਸ ਬਿਸ਼ਨੋਈ ਨਾਲ ਇਕੱਠੇ ਕੰਮ ਕਰ ਰਹੇ ਸਨ।

ਅਨੁਜ ਥਾਪਨ ਅਤੇ ਸੁਭਾਸ਼ ਨੇ 15 ਮਾਰਚ ਨੂੰ ਪਨਵੇਲ ਵਿੱਚ ਸਾਗਰ ਪਾਲ ਅਤੇ ਵਿੱਕੀ ਗੁਪਤਾ ਨਾਮ ਦੇ ਲੜਕਿਆਂ ਨੂੰ ਦੋ ਪਿਸਤੌਲ ਦਿੱਤੇ ਸਨ। ਇਨ੍ਹਾਂ ਪਿਸਤੌਲਾਂ ਦੀ ਮਦਦ ਨਾਲ ਵਿੱਕੀ ਅਤੇ ਸਾਗਰ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ’ਤੇ ਗੋਲੀਬਾਰੀ ਕੀਤੀ ਸੀ। ਵਿੱਕੀ ਅਤੇ ਸਾਗਰ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਅਨੁਜ ਅਤੇ ਸੁਭਾਸ਼ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ’ਚ ਮੁਲਜ਼ਮਾਂ ਖਿਲਾਫ ਮਕੋਕਾ ਦੀ ਧਾਰਾ ਲਗਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ ਅਤੇ ਲਾਰੇਂਸ ਬਿਸ਼ਨੋਈ ’ਤੇ ਵੀ ਮਕੋਕਾ ਲਗਾਇਆ ਗਿਆ ਹੈ। ਕੁੱਲ 6 ਦੋਸ਼ੀਆਂ ’ਤੇ ਮਕੋਕਾ ਲਗਾਇਆ ਗਿਆ ਹੈ। ਮਕੋਕਾ ਲਾਗੂ ਹੋਣ ਨਾਲ ਦੋਸ਼ੀ ਹੁਣ ਜਲਦੀ ਜ਼ਮਾਨਤ ਨਹੀਂ ਲੈ ਸਕਣਗੇ। ਮਕੋਕਾ ਤਹਿਤ ਘੱਟੋ-ਘੱਟ ਸਜ਼ਾ 5 ਸਾਲ ਦੀ ਕੈਦ ਹੈ।

ਐਤਵਾਰ ਸਵੇਰੇ 5 ਵਜੇ ਬਾਂਦਰਾ ’ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ ਗਈ। ਦੋ ਬਾਈਕ ’ਤੇ ਆਏ ਹਮਲਾਵਰਾਂ ਨੇ 4 ਰਾਊਂਡ ਫਾਇਰ ਕੀਤੇ। ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਸਨ। ਘਟਨਾ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਲਮਾਨ ਖਾਨ ਨਾਲ ਫੋਨ ’ਤੇ ਗੱਲ ਕੀਤੀ। ਸ਼ਿੰਦੇ ਨੇ ਮੁੰਬਈ ਪੁਲਿਸ ਕਮਿਸ਼ਨਰ ਨੂੰ ਸਲਮਾਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ।

Related post

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਫੇਸਬੁੱਕ ‘ਤੇ ਹੋਣਗੇ ਲਾਈਵ, ਲੋਕਾਂ ਨਾਲ ਕਰਨਗੇ ਰਾਬਤਾ

ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਫੇਸਬੁੱਕ ‘ਤੇ…

ਚੰਡੀਗੜ੍ਹ, 16 ਮਈ, ਪਰਦੀਪ ਸਿੰਘ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…