ਪੰਜਾਬ 'ਚ ਕੇਂਦਰੀ ਸੁਰੱਖਿਆ ਬਲਾਂ ਦੀਆਂ 25 ਕੰਪਨੀਆਂ ਤਾਇਨਾਤ
ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਤਿਆਰੀਆਂਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ […]
By : Editor (BS)
ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਤਿਆਰੀਆਂ
ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ 'ਤੇ ਕੰਟਰੋਲ ਬਣਾਈ ਰੱਖਿਆ ਜਾ ਸਕੇ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੰਵੇਦਨਸ਼ੀਲ ਇਲਾਕਿਆਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ।
ਅੰਮ੍ਰਿਤਪਾਲ ਦੀ ਮਦਦ ਕਰਨ ਦੇ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਗ੍ਰਿਫਤਾਰ
ਜਲੰਧਰ, 8 ਮਾਰਚ, ਨਿਰਮਲ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਅਸਾਮ ਦੀ ਜਿਸ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਉਥੇ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿਚ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਕੋਲ ਤੋਂ ਮੋਬਾਈਲ ਫੋਨ, ਸਪਾਈ ਕੈਮ ਅਤੇ ਹੋਰ ਸਮਾਨ ਮਿਲਣ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਕੀਤੀ ਗਈ ਹੈ।
ਦੱਸਦੇ ਚਲੀਏ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 11 ਸਾਥੀ ਬੰਦ ਹਨ। ਜਦ ਸਮਾਨ ਬਰਾਮਦ ਹੋਇਆ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਮੈਂਬਰਾਂ ਦੀ ਮਦਦ ਕਰਨ ਦੇ ਇਲਜ਼ਾਮ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚਲਿਆ ਕਿ ਜੇਲ੍ਹ ਅਧਿਕਾਰੀ ਨੂੰ ਲਾਪਰਵਾਹੀ ਦੇ ਦੋਸ਼ ਵਿਚ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ।ਫਿਲਹਾਲ ਉਸ ਕੋਲੋਂ ਡਿਬਰੂਗੜ੍ਹ ਵਿਚ ਹੀ ਪੁਛਗਿੱਛ ਕੀਤੀ ਜਾ ਰਹੀ ਹੈ। ਦੱਸਦੇ ਚਲੀਏ ਕਿ ਉਕਤ ਜੇਲ੍ਹ ਵਿਚ ਅੰਮ੍ਰਿਤਪਾਲ ਸਮੇਤ ਉਸ ਦੇ 10 ਮੈਂਬਰ ਰਹਿ ਰਹੇ ਹਨ।
ਐਸਪੀ ਡਿਬਰੂਗੜ੍ਹ ਵੀਵੀਆਰ ਰੈਡੀ ਨੇ ਕਿਹਾ ਕਿ ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿਚ ਇਲੈਕਟਰਾਨਿਕ ਸਮਾਨ ਪੁੱਜਿਆ। ਇਸੇ ਦੇ ਚਲਦਿਆਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ ਹੈ। ਐਸਪੀ ਰੈਡੀ ਨੇ ਕਿਹਾ, ਇਹ ਕੇਸ ਡਿਬਰੂਗੜ੍ਹ ਥਾਣਾ ਸਦਰ ਵਿਚ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਅਸਾਮ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਖਾਲਿਸਤਾਨੀ ਹਮਾਇਤੀਆਂ ’ਤੇ ਐਨਐਸਏ ਤਹਿਤ ਕਾਰਵਾਈ ਕੀਤੀ ਗਈ ਹੈ। ਐਨਐਸਏ ਸੈਲ ਵਿਚ ਹੋਣ ਵਾਲੀ ਸਰਗਰਮੀਆਂ ਦੇ ਬਾਰੇ ਵਿਚ ਜਾਣਕਾਰੀ ਮਿਲਣ ’ਤੇ ਐਨਐਸਏ ਬਲਾਕ ਦੇ ਜਨਤਕ ਖੇਤਰ ਵਿਚ ਵਧੀਕ ਸੀਸੀਟੀਵੀ ਕੈਮਰੇ ਲਗਾਏ ਗਏ ਸੀ। ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਸੁਪਰਡੈਂਟ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਤੋ ਬਾਅਦ ਡਿਬਰੂਗੜ੍ਹ ਪੁਲਿਸ ਪੁਛਗਿੱਛ ਕਰੇਗੀ।