ਈ.ਡੀ ਵਲੋਂ 3.89 ਕਰੋੜ ਰੁਪਏ ਜ਼ਬਤ

ਈ.ਡੀ ਵਲੋਂ 3.89 ਕਰੋੜ ਰੁਪਏ ਜ਼ਬਤ


ਮੁਹਾਲੀ, 29 ਮਾਰਚ, ਨਿਰਮਲ : ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਸਰਕਾਰ ਵੱਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਈਡੀ ਨੇ 26 ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਸਬੰਧ ਚ ਈਡੀ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਬੁਧਵਾਰ ਨੂੰ ਕੀਤੀ ਗਈ ਇਸ ਛਾਪੇਮਾਰੀ ਲਈ ਚੰਡੀਗੜ੍ਹ, ਬਠਿੰਡਾ, ਪਟਿਆਲਾ, ਮੋਹਾਲੀ, ਬਰਨਾਲਾ ਤੇ ਫਿਰੋਜ਼ਪੁਰ ਸਮੇਤ ਕੁਲ੍ਹ 26 ਥਾਵਾਂ ‘ਤੇ ਈਡੀ ਪਹੁੰਚੀ ਸੀ।

ਮਾਮਲਾ ਇਹ ਕੈ ਕਿ ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਜਮੀਨ ’ਚ ਅਮਰੂਦ ਦੇ ਬੂਟੇ ਲਗਾਏ ਗਏ ਸਨ, ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦਿਖਾਈ ਗਈ ਸੀ ਇਹ ਘੁਟਾਲਾ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਕੀਤਾ ਗਿਆ ਸੀ। ਜਿਸ ਦੇ ਚੱਲਦੇ ਇਸ ਦਾ ਮੁਆਵਜ਼ਾ ਬਹੁਤ ਜਿਆਦਾ ਹੋ ਗਿਆ ਸੀ। ਇਨ੍ਹਾਂ ਨੂੰ ਲੈ ਕੇ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਸੀ। ਇਸ ਤੋਂ ਬਾਅਦ ਇਸ ਮਾਮਲੇ ਚ ਅਦਾਲਤ ਨੇ ਦਖਲ ਦਿੱਤਾ ਸੀ।

ਇਸ ਮਾਮਲੇ ’ਚ ਮੁਆਵਜ਼ਾ ਰਾਸ਼ੀ ਵਾਪਸ ਜਮ੍ਹਾਂ ਕਰਵਾਉਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ’ਚ ਐਕੁਆਇਰ ਕੀਤੀ ਗਈ ਜ਼ਮੀਨ ਤੇ ਹਦ ਤੋਂ ਵੱਧ ਅਮਰੂਦ ਦੇ ਬੂਟੇ ਲਾਏ ਸਨ। ਦੱਸਿਆ ਗਿਆ ਹੈ ਕਿ ਜ਼ਮੀਨ ਠੇਕੇ ਤੇ ਲੈਣ ਵਾਲਿਆਂ ਨੇ ਪ੍ਰਤੀ ਏਕੜ 2000 ਤੋਂ 2500 ਦਰੱਖਤ ਦਿਖਾਏ ਸਨ ਜਦੋਂ ਕੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 132 ਰੁੱਖ ਪ੍ਰਤੀ ਏਕੜ ਦੀ ਸਿਫ਼ਾਰਸ਼ ਕੀਤੀ ਗਈ ਸੀ।

ਵਿਜੀਲੈਂਸ ਬਿਊਰੋ ਵੱਲੋਂ ਇਸ ਅਮਰੂਦ ਦੇ ਬਾਗ ਘੁਟਾਲੇ ਪਰਦਾਫਾਸ਼ ਹੋਣ ਮਗਰੋਂ 2 ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਸਮੇਤ 22 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਵਿੱਚ ਮਾਲ ਵਿਭਾਗ ਦੇ ਕਈ ਅਧਿਕਾਰੀ ਦੇ ਨਾਂਅ ਵੀ ਸ਼ਾਮਲ ਸਨ। ਇਹ ਘਪਲਾ ਕਰੀਬ 137 ਕਰੋੜ ਰੁਪਏ ਦਾ ਦੱਸਿਆ ਦਾ ਰਿਹਾ ਸੀ।

ਇਹ ਵੀ ਪੜ੍ਹੋ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ। ਇਹ ਗੱਲਾਂ ਮਾਨਸਾ ਪੁੱਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਵਲੋਂ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ। ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੇ ਇਰਾਦੇ ਹੁੰਦੇ ਹਨ ਅਤੇ ਪਤਾ ਨਹੀਂ ਕੀ ਇਰਾਦੇ ਹਨ। ਪਰ ਇਹ ਉਨ੍ਹਾਂ ਦੀ ਇੱਛਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹਨ।

ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਖੇਤਰ ਦੇ ਲੋਕਾਂ ਨੇ ਹਰਾਇਆ ਸੀ, ਜੋ ਕਿ ਬਹੁਤ ਵੱਡੀ ਸ਼ਖਸੀਅਤ ਸਨ, ਪਰ ਉਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿਤਾਇਆ ਹੈ। ਹੁਣ ਵੀ ਉਮੀਦ ਹੈ ਕਿ ਉਹ ਜਿੱਤ ਜਾਣਗੇ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…