ਉਨਟਾਰੀਓ ਦੇ ਮਕਾਨ ਵਿਚੋਂ ਮਿਲੀਆਂ 3 ਲਾਸ਼ਾਂ
ਰਿਚਮੰਡ ਹਿਲ, 2 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਇਕ ਮਕਾਨ ਵਿਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਸਨਸਨੀ ਫੈਲ ਗਈ। ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਤਕਰੀਬਨ 4.15 ਵਜੇ ਤੋਂ ਯੌਂਗ ਸਟ੍ਰੀਟ ਅਤੇ ਹਾਈਵੇਅ 7 ਦੇ ਇਲਾਕੇ ਵਿਚ ਇਕ ਪਰਵਾਰ ਦੀ ਸੁੱਖ ਸਾਂਦ ਪਤਾ ਕਰਨ ਵਾਸਤੇ ਪੁਲਿਸ ਅਫਸਰਾਂ ਨੂੰ ਸੱਦਿਆ ਗਿਆ […]
By : Editor Editor
ਰਿਚਮੰਡ ਹਿਲ, 2 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਉਨਟਾਰੀਓ ਦੇ ਰਿਚਮੰਡ ਹਿਲ ਵਿਖੇ ਇਕ ਮਕਾਨ ਵਿਚੋਂ ਤਿੰਨ ਲਾਸ਼ਾਂ ਮਿਲਣ ਮਗਰੋਂ ਸਨਸਨੀ ਫੈਲ ਗਈ। ਯਾਰਕ ਰੀਜਨਲ ਪੁਲਿਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਤਕਰੀਬਨ 4.15 ਵਜੇ ਤੋਂ ਯੌਂਗ ਸਟ੍ਰੀਟ ਅਤੇ ਹਾਈਵੇਅ 7 ਦੇ ਇਲਾਕੇ ਵਿਚ ਇਕ ਪਰਵਾਰ ਦੀ ਸੁੱਖ ਸਾਂਦ ਪਤਾ ਕਰਨ ਵਾਸਤੇ ਪੁਲਿਸ ਅਫਸਰਾਂ ਨੂੰ ਸੱਦਿਆ ਗਿਆ ਸੀ ਪਰ ਜਦੋਂ ਅਫਸਰ ਘਰ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।
ਯਾਰਕ ਰੀਜਨਲ ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ
ਫਿਲਹਾਲ ਪੁਲਿਸ ਵੱਲੋਂ ਮਰਨ ਵਾਲਿਆਂ ਦੀ ਪਛਾਣ ਜਾਂ ਉਮਰ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਊਟੀ ਇੰਸਪੈਕਟਰ ਟਿਮ ਸਕਿੰਨਰ ਨੇ ਕਿਹਾ ਕਿ ਮਾਮਲਾ ਬੇਹੱਦ ਗੰਭੀਰ ਹੋਣ ਕਾਰਨ ਇਸ ਵੇਲੇ ਵਿਸਤਾਰਤ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵਾਰਦਾਤ ਰਿਚਮੰਡ ਹਿਲ ਦੇ ਲੋਕਾਂ ਵਾਸਤੇ ਕੋਈ ਖਤਰਾ ਪੈਦਾ ਨਹੀਂ ਕਰਦੀ। ਪੁਲਿਸ ਕਿਸੇ ਸ਼ੱਕੀ ਦੀ ਭਾਲ ਵੀ ਨਹੀਂ ਕਰ ਰਹੀ। ਪੁਲਿਸ ਦੇ ਇਸ ਬਿਆਨ ਮਗਰੋਂ ਕਿਆਸੇ ਲੱਗਣੇ ਸ਼ੁਰੂ ਹੋ ਗਏ ਕਿ ਇਹ ਕਤਲ ਮਗਰੋਂ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ। ਉਧਰ ਪੁਲਿਸ ਨੇ ਮਰਨ ਵਾਲਿਆਂ ਦੇ ਆਪਸ ਵਿਚ ਰਿਸ਼ਤੇ ਬਾਰੇ ਵੀ ਕੋਈ ਜ਼ਿਕਰ ਨਾ ਕੀਤਾ।
SGPC ਨੇ CM Mann ਤੋਂ ਅਸਤੀਫੇ ਦੀ ਕੀਤੀ ਮੰਗ
ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ‘ਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਐਸਜੀਪੀਸੀ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿੱਚ ਚਾਰ ਪ੍ਰਸਤਾਵਾਂ ‘ਤੇ ਸਹਿਮਤੀ ਬਣੀ। ਇਸ ਦੇ ਨਾਲ ਹੀ ਸੀਐਮ ਮਾਨ ਖਿਲਾਫ ਐਫਆਈਆਰ ਦਰਜ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।
ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁਲਾਇਆ ਸੀ। ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕੁੱਲ 4 ਮਤੇ ਪਾਸ ਕੀਤੇ ਗਏ। ਜਿਸ ‘ਚ ਪਹਿਲੀ ਵੋਟ ਨੇ ਸੀ.ਐਮ ਭਗਵੰਤ ਮਾਨ ‘ਤੇ ਗੁਰੂਘਰ ‘ਚ ਗੋਲੀਬਾਰੀ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪੰਜਾਬ ਦੇ ਗ੍ਰਹਿ ਮੰਤਰੀ ਹਨ ਅਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇਗਾ। ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਘਟਨਾ ਵਿੱਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕਈ ਮਾਮਲਿਆਂ ਵਿੱਚ ਜਾਂਚ ਦੇ ਨਾਂ ’ਤੇ ਸਾਲਾਂਬੱਧੀ ਉਡੀਕ ਕੀਤੀ ਜਾ ਚੁੱਕੀ ਹੈ।