ਜ਼ਹਿਰੀਲੀ ਸ਼ਰਾਬ ਕਾਰਨ ਸੰਗਰੂਰ ਤੋਂ ਬਾਅਦ ਸੁਨਾਮ ਵਿਚ ਹੋਈਆਂ 3 ਮੌਤਾਂ
ਸੰਗਰੂਰ, 22 ਮਾਰਚ, ਨਿਰਮਲ : ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਕਾਰਨ 8 ਲੋਕਾਂ ਦੀ ਮੌਤ ਤੋਂ ਬਾਅਦ ਸੁਨਾਮ ਵਿਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੀ ਬੀਬੀ ਬਸਤੀ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਇੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਦੇ ਚਲੀਏ ਕਿ ਸੰਗਰੂਰ ਦੇ ਗੁੱਜਰਾਂ ਖੇਤਰ ਵਿਚ […]
By : Editor Editor
ਸੰਗਰੂਰ, 22 ਮਾਰਚ, ਨਿਰਮਲ : ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਕਾਰਨ 8 ਲੋਕਾਂ ਦੀ ਮੌਤ ਤੋਂ ਬਾਅਦ ਸੁਨਾਮ ਵਿਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੀ ਬੀਬੀ ਬਸਤੀ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਇੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਦੱਸਦੇ ਚਲੀਏ ਕਿ ਸੰਗਰੂਰ ਦੇ ਗੁੱਜਰਾਂ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਟਿਆਲਾ ਨਿਵਾਸੀ ਹਰਮਨਪ੍ਰੀਤ ਸਿੰਘ ਦੇ ਰੂਪ ਵਿਚ ਹੋਈ ਹੈ। ਇਹ ਗ੍ਰਿਫਤਾਰੀ ਗੁਰਲਾਲ ਸਿੰਘ ਤੋਂ ਪੁਛਗਿੱਛ ਤੋਂ ਬਾਅਦ ਕੀਤੀ ਗਈ।
ਮੁਲਜ਼ਮ ਗੁਰਲਾਲ ਸਿੰਘ ਨਕਲੀ ਸ਼ਰਾਬ ਬਣਾਉਣ ਦੇ ਗਿਰੋਹ ਦਾ ਮੁਖੀ ਦੱਸਿਆ ਜਾ ਰਿਹਾ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਨਿਵਾਸੀ ਪਿੰਡ ਗੁੱਜਰਾਂ, ਗੁਰਲਾਲ ਸਿੰਘ ਪਿੰਡ ਉਭਾਵਾਲ ਅਤੇ ਹਰਮਨਪ੍ਰੀਤ ਸਿੰਘ ਨਿਵਾਸੀ ਪਿੰਡ ਤੇਈਪੁਰ ਜ਼ਿਲ੍ਹਾ ਪਟਿਆਲਾ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਮੁਲਜ਼ਮਾਂ ’ਤੇ ਪਹਿਲਾਂ ਵੀ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ
ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ, ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਸੰਘਰਸ਼ ਦੇ ਰਾਹ ’ਤੇ ਆ ਗਈ ਹੈ। ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।
ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਅਕਾਊਂਟ ’ਤੇ ਦੇਰ ਰਾਤ ਇਕ ਪੋਸਟ ਪਾਈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਪਾਰਟੀ ਦੇ ਆਗੂ ਹਰ ਮੰਚ ’ਤੇ ਇਹ ਆਵਾਜ਼ ਉਠਾ ਰਹੇ ਹਨ। ਰਾਤ ਤੋਂ ਹੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਕਈ ਪੋਸਟਾਂ ਸ਼ੇਅਰ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ਤੇ ਸਵਾਲ ਖੜ੍ਹੇ ਕੀਤੇ ਹਨ।