Begin typing your search above and press return to search.

ਫਿਰੋਜ਼ਪੁਰ ਵਿਚ 3 ਕੁੜੀਆਂ ਭੇਤਭਰੇ ਹਾਲਾਤ ’ਚ ਲਾਪਤਾ

ਫਿਰੋਜ਼ਪੁਰ, 24 ਜਨਵਰੀ, ਨਿਰਮਲ: ਫ਼ਿਰੋਜ਼ਪੁਰ ਸ਼ਹਿਰ ਦੇ ਸੋਕੜ ਨਹਿਰ ਵਾਲੇ ਇਲਾਕੇ ਵਿਚ 12, 14 ਅਤੇ 15 ਸਾਲ ਦੀਆਂ ਲੜਕੀਆਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਈਆਂ ਹਨ। ਪੀੜਤ ਪਰਿਵਾਰਾਂ ਨੇ ਪੁਲਸ ਨੂੰ ਲੜਕੀਆਂ ਦੀ ਭਾਲ ਕਰਨ ਦੀ ਅਪੀਲ ਕੀਤੀ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ […]

ਫਿਰੋਜ਼ਪੁਰ ਵਿਚ 3 ਕੁੜੀਆਂ ਭੇਤਭਰੇ ਹਾਲਾਤ ’ਚ ਲਾਪਤਾ
X

Editor EditorBy : Editor Editor

  |  24 Jan 2024 6:15 AM IST

  • whatsapp
  • Telegram


ਫਿਰੋਜ਼ਪੁਰ, 24 ਜਨਵਰੀ, ਨਿਰਮਲ: ਫ਼ਿਰੋਜ਼ਪੁਰ ਸ਼ਹਿਰ ਦੇ ਸੋਕੜ ਨਹਿਰ ਵਾਲੇ ਇਲਾਕੇ ਵਿਚ 12, 14 ਅਤੇ 15 ਸਾਲ ਦੀਆਂ ਲੜਕੀਆਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਈਆਂ ਹਨ। ਪੀੜਤ ਪਰਿਵਾਰਾਂ ਨੇ ਪੁਲਸ ਨੂੰ ਲੜਕੀਆਂ ਦੀ ਭਾਲ ਕਰਨ ਦੀ ਅਪੀਲ ਕੀਤੀ ਹੈ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੋਕੜ ਨਹਿਰ ਵਾਸੀ ਘਨੌਰਾ ਨੇ ਦੱਸਿਆ ਕਿ ਉਸ ਦੀ 14 ਸਾਲਾ ਲੜਕੀ ਮੁਸਕਾਨ ਅਤੇ ਉਸ ਦੀਆਂ ਸਹੇਲੀਆਂ 15 ਸਾਲਾ ਕੁਮਕੁਮ ਅਤੇ 12 ਸਾਲਾ ਪੂਨਮ 20 ਜਨਵਰੀ ਦੀ ਸਵੇਰ ਨੂੰ ਘਰੋਂ ਕੂੜਾ ਚੁੱਕਣ ਲਈ ਗਈਆਂ ਸਨ।

ਪਰ ਤਿੰਨੇ ਲੜਕੀਆਂ ਘਰ ਵਾਪਸ ਨਹੀਂ ਆਈਆਂ ਅਤੇ ਕਾਫੀ ਭਾਲ ਕਰਨ ਦੇ ਬਾਵਜੂਦ ਤਿੰਨਾਂ ਲੜਕੀਆਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਅਜਿਹੇ ਵਿਚ ਹੁਣ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਬੇਟੀਆਂ ਦਾ ਪਤਾ ਲਗਾਇਆ ਜਾਵੇ।

ਫ਼ਿਰੋਜ਼ਪੁਰ ਸਿਟੀ ਥਾਣਾ ਦੇ ਐਸਐਚਓ ਅਯੂਬ ਮਸੀਹ ਨੇ ਦੱਸਿਆ ਕਿ ਉਕਤ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਲੜਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਰ੍ਹੋ

ਪੰਜਾਬ ਵਿਚ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਰਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਨ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਕੁਆਰੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਕਤਸਰ ਦੇ ਪਿੰਡ ਕੋਟਲੀ ਦੇਵਨ ਮੁੱਖ ਮਾਰਗ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦੇ ਸੀ ਅਤੇ ਮੰਗਲਵਾਰ ਸ਼ਾਮ ਕਰੀਬ 7 ਵਜੇ ਦਿਹਾੜੀ ਮਜ਼ਦੂਰੀ ਦਾ ਕੰਮ ਕਰਕੇ ਘਰ ਪਰਤ ਰਹੇ ਸੀ।
ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਾਸੀ ਕੋਟਲੀ ਦੇਵਨ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਹੈ। ਤਿੰਨੋਂ ਕੁਆਰੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਕੋਟਲੀ ਦੇਵਨ ਵਾਸੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਿਆ ਹੋਇਆ ਸੀ। ਉਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਤਿੰਨ ਨੌਜਵਾਨ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਏ ਹਨ। ਉਹ ਤੁਰੰਤ ਕਾਰ ਲੈ ਕੇ ਮੌਕੇ ’ਤੇ ਪਹੁੰਚ ਗਿਆ। ਪਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਦਾ ਅਜੇ ਸਾਹ ਲੈ ਰਿਹਾ ਸੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਕਤਸਰ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਿੰਨੋਂ ਮ੍ਰਿਤਕ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਮਜ਼ਦੂਰੀ ਕਰਦੇ ਸਨ।

Next Story
ਤਾਜ਼ਾ ਖਬਰਾਂ
Share it