Begin typing your search above and press return to search.

ਫ਼ਿਰੋਜ਼ਪੁਰ 'ਚ 2 ਭਰਾਵਾਂ ਸਮੇਤ 3 ਦੀ ਮੌਤ; ਚੌਥਾ ਜ਼ਖਮੀ

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਦੇ ਜ਼ੀਰਾ ਸ਼ਹਿਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ੀਰਾਕੋਟ ਈਸੇ ਖਾਂ ਰੋਡ 'ਤੇ ਸਥਿਤ ਪੈਟਰੋਲ ਪੰਪ ਨੇੜੇ ਬਾਈਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਪਾਰਟੀ ਤੋਂ ਘਰ ਪਰਤ ਰਹੇ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਜਿਸ […]

ਫ਼ਿਰੋਜ਼ਪੁਰ ਚ 2 ਭਰਾਵਾਂ ਸਮੇਤ 3 ਦੀ ਮੌਤ; ਚੌਥਾ ਜ਼ਖਮੀ
X

Editor (BS)By : Editor (BS)

  |  16 Sept 2023 1:39 PM IST

  • whatsapp
  • Telegram

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ ਦੇ ਜ਼ੀਰਾ ਸ਼ਹਿਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ੀਰਾਕੋਟ ਈਸੇ ਖਾਂ ਰੋਡ 'ਤੇ ਸਥਿਤ ਪੈਟਰੋਲ ਪੰਪ ਨੇੜੇ ਬਾਈਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਪਾਰਟੀ ਤੋਂ ਘਰ ਪਰਤ ਰਹੇ ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਥਾਣਾ ਜੀਰਾ ਦੇ ਏ.ਐਸ.ਆਈ ਲਖਵੀਰ ਸਿੰਘ ਨੇ ਦੱਸਿਆ ਕਿ ਜਸ਼ਨਦੀਪ ਸਿੰਘ (18) ਪੁੱਤਰ ਭਜਨ ਸਿੰਘ, ਲਵਪ੍ਰੀਤ ਸਿੰਘ (20) ਪੁੱਤਰ ਲਖਬੀਰ ਸਿੰਘ, ਗੁਰਜੰਟ ਸਿੰਘ (22) ਪੁੱਤਰ ਲਖਬੀਰ ਸਿੰਘ ਅਤੇ ਲਖਵਿੰਦਰ ਸਿੰਘ (30) ਪੁੱਤਰ ਸੁੱਖਾ ਪਿੰਡ ਲਹੂਕੇ ਖੁਰਦ ਨੂੰ ਆਪਣੇ Moter Cycle ਸੀਡੀ ਡੀਲਕਸ 'ਤੇ ਸਵਾਰ ਹੋ ਕੇ ਜਾ ਰਹੇ ਸਨ।

ਜਦੋਂ ਚਾਰੋਂ ਜੀਰਾ ਕੋਟ ਈਸੇ ਰੋਡ ’ਤੇ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਜੀਰਾ ਵੱਲੋਂ ਆ ਰਹੀ ਆਈ-20 ਕਾਰ ਨਾਲ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ ਲਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਉਸ ਦੇ ਤਿੰਨ ਸਾਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ।

ਜਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਦੋਵੇਂ ਭਰਾ ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਦੀ ਵੀ ਮੌਤ ਹੋ ਗਈ। ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ। ਨਾਲ ਹੀ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਕਾਰਨ ਪੂਰੇ ਜੀਰਾ ਇਲਾਕੇ 'ਚ ਸੋਗ ਦੀ ਲਹਿਰ ਹੈ।

Next Story
ਤਾਜ਼ਾ ਖਬਰਾਂ
Share it