Begin typing your search above and press return to search.

Hardeep Nijjar ਕੈਨੇਡਾ ’ਚ ਨਿੱਝਰ ਕਤਲ ਮਾਮਲੇ ਵਿਚ 3 ਭਾਰਤੀ ਗ੍ਰਿਫ਼ਤਾਰ

ਔਟਵਾ, 4 ਮਈ, ਨਿਰਮਲ : ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਸ਼ੁੱਕਰਵਾਰ (3 ਮਈ) ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ। ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ ’ਤੇ ਨਜ਼ਰ ਰੱਖ […]

Hardeep Nijjar ਕੈਨੇਡਾ ’ਚ ਨਿੱਝਰ ਕਤਲ ਮਾਮਲੇ ਵਿਚ 3 ਭਾਰਤੀ ਗ੍ਰਿਫ਼ਤਾਰ
X

Editor EditorBy : Editor Editor

  |  4 May 2024 9:38 AM IST

  • whatsapp
  • Telegram


ਔਟਵਾ, 4 ਮਈ, ਨਿਰਮਲ : ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਸ਼ੁੱਕਰਵਾਰ (3 ਮਈ) ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ।

ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ ’ਤੇ ਨਜ਼ਰ ਰੱਖ ਰਹੀ ਸੀ। ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਹਨ। ਤਿੰਨਾਂ ਦੀ ਉਮਰ 20-30 ਸਾਲ ਦੇ ਵਿਚਕਾਰ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਪਰਕ ਹਨ। ਇਹ ਸਾਰੇ ਆਰਜ਼ੀ ਵੀਜ਼ੇ ’ਤੇ 2021 ’ਚ ਕੈਨੇਡਾ ਗਏ ਸਨ। ਇਨ੍ਹਾਂ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸਤੰਬਰ ’ਚ ਆਪਣੀ ਸੰਸਦ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ’ਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ।ਕੈਨੇਡੀਅਨ ਪੁਲਿਸ ਦੀ ਚਾਰਜਸ਼ੀਟ ਅਨੁਸਾਰ ਤਿੰਨਾਂ ਮੁਲਜ਼ਮਾਂ ਨੇ ਨਿੱਝਰ ਦੇ ਕਤਲ ਨੂੰ ਅੰਜਾਮ ਦੇਣ ਵਿਚ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਸਨ। ਉਨ੍ਹਾਂ ਵਿੱਚੋਂ ਇੱਕ ਦਾ ਨਿੱਝਰ ਦਾ ਟਿਕਾਣਾ ਲੱਭਣ ਦੀ ਜ਼ਿੰਮੇਵਾਰੀ ਸੀ। ਦੂਜਾ ਮੁਲਜ਼ਮ ਡਰਾਈਵਰ ਸੀ ਅਤੇ ਤੀਜੇ ਨੇ ਉਸ ’ਤੇ ਗੋਲੀਆਂ ਚਲਾਉਣ ਦਾ ਕੰਮ ਕੀਤਾ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਤੋਂ ਸਵਾਲ ਪੁੱਛੇ ਗਏ। ਉਸ ਨੇ ਇਸ ਵਿੱਚ ਭਾਰਤ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਲੇਬਲੈਂਕ ਨੇ ਕਿਹਾ, ਮੈਨੂੰ ਕੈਨੇਡਾ ਦੀ ਸੁਰੱਖਿਆ ਪ੍ਰਣਾਲੀ ਅਤੇ ਪੁਲਿਸ ’ਤੇ ਪੂਰਾ ਭਰੋਸਾ ਹੈ। ਪੁਲਿਸ ਨੇ ਨਿੱਝਰ ਕਤਲ ਕਾਂਡ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਇਸ ਦਾ ਭਾਰਤ ਨਾਲ ਸਬੰਧ ਹੈ ਜਾਂ ਨਹੀਂ, ਇਸ ਦਾ ਜਵਾਬ ਪੁਲਿਸ ਹੀ ਦੇ ਸਕੇਗੀ।

ਦੱਸਦੇ ਚਲੀਏ ਕਿ 18 ਜੂਨ, 2023 ਦੀ ਸ਼ਾਮ ਨੂੰ, ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਤੋਂ ਨਿਕਲਦੇ ਸਮੇਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਛਲੇ ਸਾਲ 18 ਸਤੰਬਰ ਨੂੰ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਇਲਜ਼ਾਮ ਲਾਇਆ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ।

ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕੈਨੇਡਾ ਦੀ ਟਰੂਡੋ ਸਰਕਾਰ ਨੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਹੈ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਵਧਦਾ ਗਿਆ। ਹਾਲਾਂਕਿ ਬਾਅਦ ’ਚ ਟਰੂਡੋ ਨੇ ਕਈ ਵਾਰ ਭਾਰਤ ਨਾਲ ਸਬੰਧ ਬਣਾਏ ਰੱਖਣ ਦੀ ਗੱਲ ਕੀਤੀ ਸੀ।

ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਉਥੋਂ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। 41 ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਹਟਾ ਦਿੱਤਾ ਸੀ। ਹਾਲਾਂਕਿ ਬਾਅਦ ’ਚ ਕੂਟਨੀਤਕ ਪੱਧਰ ’ਤੇ ਗੱਲਬਾਤ ਹੋਈ ਅਤੇ ਕੁਝ ਮਹੀਨਿਆਂ ਬਾਅਦ ਵੀਜ਼ਾ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ।

ਕੈਨੇਡਾ ਨੇ ਕਿਹਾ ਸੀ ਕਿ ਉਹ ਇਸ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਸਬੂਤ ਮੁਹੱਈਆ ਕਰਵਾਏਗਾ, ਜੋ ਉਸ ਨੇ ਹੁਣ ਤੱਕ ਮੁਹੱਈਆ ਨਹੀਂ ਕਰਵਾਏ ਹਨ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੱਖ-ਵੱਖ ਮੰਚਾਂ ਤੋਂ ਕਈ ਵਾਰ ਟਰੂਡੋ ਸਰਕਾਰ ’ਤੇ ਵੱਖਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਲਾਉਂਦੇ ਰਹੇ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਨਿੱਝਰ ਦੇ ਕਤਲ ਦੀ ਜਾਂਚ ’ਚ ਭਾਰਤ ਸਹਿਯੋਗ ਕਰ ਰਿਹਾ ਹੈ।

Next Story
ਤਾਜ਼ਾ ਖਬਰਾਂ
Share it