ਬਰੈਂਪਟਨ ਵਿਖੇ ਸੜਕ ਹਾਦਸੇ ’ਚ 3 ਹਲਾਕ
ਬਰੈਂਪਟਨ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਵੱਡੇ ਤੜਕੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਜਣਿਆਂ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਦਾ ਮੰਨਣਾ ਹੈ ਕਿ ਤੇਜ਼ ਰਫ਼ਤਾਰ ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ ਅਤੇ ਇਸ ਵਿਚ ਸਵਾਰ ਤਿੰਨ ਜਣੇ ਦਮ ਤੋੜ ਗਏ। ਪੁਲਿਸ ਨੇ ਦੱਸਿਆ ਕਿ ਚਿੰਗੁਆਕਜ਼ੀ ਰੋਡ ਦੇ ਪੂਰਬ ਵੱਲ […]
By : Editor Editor
ਬਰੈਂਪਟਨ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਵੱਡੇ ਤੜਕੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਜਣਿਆਂ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਦਾ ਮੰਨਣਾ ਹੈ ਕਿ ਤੇਜ਼ ਰਫ਼ਤਾਰ ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ ਅਤੇ ਇਸ ਵਿਚ ਸਵਾਰ ਤਿੰਨ ਜਣੇ ਦਮ ਤੋੜ ਗਏ। ਪੁਲਿਸ ਨੇ ਦੱਸਿਆ ਕਿ ਚਿੰਗੁਆਕਜ਼ੀ ਰੋਡ ਦੇ ਪੂਰਬ ਵੱਲ ਸਥਿਤ ਬੋਵੇਅਰਡ ਡਰਾਈਵ ਵਿਖੇ ਹਾਦਸਾ ਤਕਰੀਬਨ ਡੇਢ ਵਜੇ ਵਾਪਰਿਆ।
ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਪਲਟੀ
ਮੌਕੇ ’ਤੇ ਪੁੱਜੇ ਪੈਰਾਮੈਡਿਕਸ ਵੱਲੋਂ ਕਾਰ ਵਿਚ ਸਵਾਰ ਤਿੰਨ ਜਣਿਆਂ ਨੂੰ ਹੋਸ਼ ਵਿਚ ਲਿਆਉਣ ਦੇ ਯਤਨ ਕੀਤੇ ਗਏ ਪਰ ਆਖਰਕਾਰ ਮੌਕੇ ’ਤੇ ਹੀ ਮ੍ਰਿਤਕ ਕਰਾਰ ਦੇ ਦਿਤਾ ਗਿਆ। ਫਿਲਹਾਲ ਤੇਜ਼ ਰਫਤਾਰ ਗੱਡੀ ਦੇ ਬੇਕਾਬੂ ਹੋਣ ਨਾਲ ਸਬੰਧਤ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਹਾਦਸੇ ਮਗਰੋਂ ਬੋਵੇਅਰ ਡਰਾਈਵ ਇਲਾਕੇ ਨੂੰ ਚਿੰਗੁਆਕਜ਼ੀ ਰੋਡ ਤੋਂ ਮੈਰੋਟਾ ਐਵੇਨਿਊ ਤੱਕ ਕਈ ਘੰਟੇ ਬੰਦ ਰੱਖਿਆ ਗਿਆ। ਪੁਲਿਸ ਨੇ ਮਰਨ ਵਾਲਿਆਂ ਵਿਚੋਂ ਕਿਸੇ ਦੀ ਪਛਾਣ ਜਨਤਕ ਨਹੀਂ ਕੀਤੀ ਅਤੇ ਪਰਵਾਰ ਮੈਂਬਰਾਂ ਨੂੰ ਇਤਲਾਹ ਦੇਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।