ਗੈਂਗਸਟਰ ਹੈਪੀ ਜੱਟ ਦੇ 3 ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ, 21 ਮਈ, ਨਿਰਮਲ : ਸੀਆਈਏ ਸਟਾਫ (2) ਨੇ ਵਿਦੇਸ਼ ਵਿਚ ਰਹਿੰਦੇ ਖਤਰਨਾਕ ਗੈਂਗਸਟਰ ਹੈਪੀ ਜੱਟ ਦੇ ਤਿੰਨ ਗੁਰਗਿਆਂ ਨੂੰ ਸੋਮਵਾਰ ਸਵੇਰੇ ਵਡਾਲੀ ਗੁਰੂ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ ਤਿੰਨ ਪਿਸਤੌਲ, ਚਾਰ ਮੈਗਜ਼ੀਨ ਅਤੇ 35 ਕਾਰਤੂਸ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ […]
By : Editor Editor
ਅੰਮ੍ਰਿਤਸਰ, 21 ਮਈ, ਨਿਰਮਲ : ਸੀਆਈਏ ਸਟਾਫ (2) ਨੇ ਵਿਦੇਸ਼ ਵਿਚ ਰਹਿੰਦੇ ਖਤਰਨਾਕ ਗੈਂਗਸਟਰ ਹੈਪੀ ਜੱਟ ਦੇ ਤਿੰਨ ਗੁਰਗਿਆਂ ਨੂੰ ਸੋਮਵਾਰ ਸਵੇਰੇ ਵਡਾਲੀ ਗੁਰੂ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ ਤਿੰਨ ਪਿਸਤੌਲ, ਚਾਰ ਮੈਗਜ਼ੀਨ ਅਤੇ 35 ਕਾਰਤੂਸ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਹਥਿਆਰਾਂ ਨੂੰ ਮੁਲਜ਼ਮ ਗੈਂਗਸਟਰ ਹੈਪੀ ਜੱਟ ਦੇ ਕਹਿਣ ’ਤੇ ਕਿਸੇ ਹੋਰ ਪਾਰਟੀ ਨੂੰ ਸਪਲਾਈ ਕਰਨਾ ਸੀ। ਫਿਲਹਾਲ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਸਪੈਕਟਰ ਰਾਜੇਸ਼ ਸ਼ਰਮਾ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਰੋਡ ’ਤੇ ਸਥਿਤ ਪਿੰਡ ਗੁਰਵਾਲੀ ਦੇ ਰਹਿਣ ਵਾਲੇ ਸਾਗਰ ਸਿੰਘ ਉਰਫ਼ ਸਾਗਰ, ਸ਼ਰਨਜੀਤ ਸਿੰਘ ਉਰਫ਼ ਸੂਰਜ ਅਤੇ ਮਜੀਠਾ ਰੋਡ ’ਤੇ ਪਾਵਰ ਕਲੋਨੀ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਰੋਹਿਤ ਉਰਫ਼ ਰੰਧਾਵਾ ਹਥਿਆਰਾਂ ਦੀ ਖੇਪ ਸਪਲਾਈ ਕਰਨ ਲਈ ਵਡਾਲੀ ਗੁਰੂ ਨੂੰ ਨਿਕਲੇ ਹਨ।
ਇਸ ਆਧਾਰ ’ਤੇ ਪੁੁਲਿਸ ਨੇ ਨਾਕਾਬੰਦੀ ਦੌਰਾਨ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, 35 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ। ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਉਨ੍ਹਾਂ ਨੇ ਆਪਣੇ ਆਕਾ ਹੈਪੀ ਜੱਟ ਦੇ ਕਹਿਣ ’ਤੇ ਕਿਸੇ ਹੋਰ ਵਿਅਕਤੀ ਨੂੰ ਸੌਂਪਣੀ ਸੀ। ਫਿਲਹਾਲ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜਮਾਂ ਨੇ ਇਹ ਖੇਪ ਕਿਸ ਨੂੰ ਦੇਣੀ ਸੀ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਮੋਬਾਇਲ ਫ਼ੋਨ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਵਿਚ ਰਹਿੰਦਾ ਗੈਂਗਸਟਰ ਹੈਪੀ ਮੋਬਾਇਲ ਰਾਹੀਂ ਤਿੰਨਾਂ ਦੇ ਸੰਪਰਕ ਵਿਚ ਸੀ।
ਏਸੀਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਖਿਲਾਫ ਸਾਲ 2019 ’ਚ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ’ਚ ਕਤਲ ਦੀ ਕੋਸ਼ਿਸ਼ ਅਤੇ ਸਰਕਾਰੀ ਡਿਊਟੀ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਸ ਖਿਲਾਫ ਸਾਲ 2019 ’ਚ ਅੰਮ੍ਰਿਤਸਰ ਦੇ ਸਦਰ ਥਾਣੇ ’ਚ ਚੋਰੀ ਦਾ ਮਾਮਲਾ ਦਰਜ ਹੈ। ਇਸੇ ਤਰ੍ਹਾਂ ਸ਼ਰਨਜੀਤ ਖਿਲਾਫ ਸਾਲ 2019 ’ਚ ਥਾਣਾ ਸਦਰ ਵਿਚ ਚੋਰੀ ਅਤੇ ਜਲੰਧਰ ਥਾਣਾ ਨਿਊ ਬਾਰਾਦਰੀ ’ਚ ਚੋਰੀ ਦੇ ਦੋਸ਼ ’ਚ ਮਾਮਲਾ ਦਰਜ ਹੈ।
ਦੱਸਣਯੋਗ ਕਿ ਗੈਂਗਸਟਰ ਹੈਪੀ ਜੱਟ ਇਸ ਸਮੇਂ ਵਿਦੇਸ਼ ’ਚ ਬੈਠਾ ਹੈ। ਉਸ ਖ਼ਿਲਾਫ਼ ਪੰਜਾਬ ਭਰ ਵਿਚ ਕੁੱਲ 18 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਵਿਚ ਟਾਰਗੇਟ ਕਿਲਿੰਗ, ਰੰਗਦਾਰੀ ਵਸੂਲਣਾ, ਕਤਲ, ਕਤਲ ਦੀ ਕੋਸ਼ਿਸ਼ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ। ਹੈਪੀ ਜੱਟ ਮੂਲ ਰੂਪ ਵਿਚ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ ਅਤੇ ਕਿਸੇ ਤਰ੍ਹਾਂ ਪੁਲਿਸ ਨੂੰ ਗੱਚਾ ਦੇ ਕੇ ਵਿਦੇਸ਼ ਭੱਜ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੌਰਾਨ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿੱਤਾ ਹੈ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਕੰਪਨੀਆਂ ਜਲੰਧਰ ਪਹੁੰਚੀਆਂ।
ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ ’ਤੇ ਪਹੁੰਚੀਆਂ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿੱਚ ਹੋਵੇਗੀ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਰਾਜਾਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ 19 ਮਈ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਭਾਰੀ ਫੋਰਸ ਜਲੰਧਰ ਪਹੁੰਚੀ ਸੀ। ਉਕਤ ਕੰਪਨੀਆਂ ਦੂਜੇ ਰਾਜਾਂ ਵਿੱਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਆਈਆਂ ਹਨ। ਸੰਭਾਵਨਾ ਹੈ ਕਿ ਉਹ 4 ਜੂਨ ਤੋਂ ਬਾਅਦ ਵਾਪਸ ਆ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ।
ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿੱਚ ਸੱਤਵੇਂ ਪੜਾਅ ਦੀ ਵੋਟਿੰਗ ਵਿੱਚ ਡਿਊਟੀ ’ਤੇ ਹਨ।
ਲੋਕ ਸਭਾ ਚੋਣਾਂ ਦੇ ਤਹਿਤ ਚਾਰ ਪੜਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ ਪੰਜਵੇਂ ਪੜਾਅ ਦੀ ਵੋਟਿੰਗ 20 ਮਈ ਨੂੰ ਹੋਈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਚੋਣਾਂ ਵਾਲੇ ਰਾਜਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਤੋਂ ਬਾਅਦ ਕੰਪਨੀਆਂ ਨੂੰ ਦੂਜੇ ਰਾਜਾਂ ਵਿੱਚ ਸ਼ਿਫਟ ਕਰ ਦਿੱਤਾ ਜਾਂਦਾ ਹੈ।