ਬਰੈਂਪਟਨ ਵਿਚ ਭਾਰਤੀ ਪਰਵਾਰ ਦੇ 3 ਜੀਅ ਸੜ ਕੇ ਮਰੇ
ਬਰੈਂਪਟਨ,, 16 ਮਾਰਚ, ਨਿਰਮਲ : ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਇਕ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਉਨ੍ਹਾਂ ਦੇ ਘਰ ’ਚ ਅੱਗ ਲੱਗਣ ਕਾਰਨ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਘਰ ਵਿਚ […]
By : Editor Editor
ਬਰੈਂਪਟਨ,, 16 ਮਾਰਚ, ਨਿਰਮਲ : ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਇਕ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਉਨ੍ਹਾਂ ਦੇ ਘਰ ’ਚ ਅੱਗ ਲੱਗਣ ਕਾਰਨ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਘਰ ਵਿਚ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਅੱਗ ਅਚਾਨਕ ਨਹੀਂ ਲੱਗ ਸਕਦੀ।
ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ 7 ਮਾਰਚ ਨੂੰ ਬਰੈਂਪਟਨ ਸ਼ਹਿਰ ’ਚ ਸਥਿਤ ਇਕ ਘਰ ’ਚ ਅੱਗ ਲੱਗ ਗਈ ਸੀ। ਅੱਗ ਬੁਝਾਉਣ ਤੋਂ ਬਾਅਦ ਇੱਥੇ ਮਨੁੱਖੀ ਪਿੰਜਰਮਿਲੇ ਸੀ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਿੰਨੇ ਲੋਕ ਸੜ ਗਏ ਸਨ। 15 ਮਾਰਚ ਨੂੰ, ਮਨੁੱਖੀ ਅਵਸ਼ੇਸ਼ਾ ਦੀ ਪਛਾਣ ਇੱਕ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਵਜੋਂ ਕੀਤੀ ਗਈ ।
ਪੁਲਿਸ ਅਧਿਕਾਰੀ ਟੈਰਿਨ ਯੰਗ ਨੇ ਦੱਸਿਆ, ਰਾਜੀਵ ਵਾਰੀਕੂ, ਪਤਨੀ ਸ਼ਿਲਪਾ ਕੋਠਾ ਅਤੇ 16 ਸਾਲਾ ਬੇਟੀ ਮਹਿਕ ਵਾਰੀਕੂ ਦੀ ਅੱਗ ’ਚ ਝੁਲਸਣ ਕਾਰਨ ਮੌਤ ਹੋ ਗਈ। ਅੱਗ ਲੱਗਣ ਤੋਂ ਪਹਿਲਾਂ ਤਿੰਨੋਂ ਘਰ ਵਿੱਚ ਮੌਜੂਦ ਸਨ।
ਪੁਲਿਸ ਨੇ ਕਿਹਾ ਇਹ ਅੱਗ ਬਹੁਤ ਭਿਆਨਕ ਸੀ। ਜਿਸ ਵਿਚ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅਸੀਂ ਜਾਂਚ ਕਰਨ ਲਈ ਕੁਝ ਵੀ ਨਹੀਂ ਲੱਭ ਸਕੇ। ਸਾਨੂੰ ਲੱਗਦਾ ਹੈ ਕਿ ਇਹ ਕੋਈ ਹਾਦਸਾ ਨਹੀਂ ਸੀ ਸਗੋਂ ਅੱਗ ਲਗਾਈ ਗਈ ਸੀ। ਫਿਲਹਾਲ ਸਾਨੂੰ ਕੋਈ ਸਬੂਤ ਨਹੀਂ ਮਿਲਿਆ ਹੈ ਪਰ ਅਸੀਂ ਕਤਲ ਦੇ ਕੋਣ ਤੋਂ ਵੀ ਜਾਂਚ ਕਰ ਰਹੇ ਹਾਂ।
ਪਰਿਵਾਰ ਦੇ ਗੁਆਂਢੀ ਕੈਨੇਥ ਯੂਸਫ ਨੇ ਦੱਸਿਆ ਕਿ ਵਾਰੀਕੂ ਪਰਿਵਾਰ ਇਸ ਘਰ ਵਿੱਚ 15 ਸਾਲਾਂ ਤੋਂ ਰਹਿ ਰਿਹਾ ਸੀ। ਪਤੀ-ਪਤਨੀ ਵਿਚ ਕਦੇ ਲੜਾਈ ਨਹੀਂ ਹੋਈ। ਉਹ ਇੱਕ ਖੁਸ਼ਹਾਲ ਪਰਿਵਾਰ ਜਾਪਦਾ ਸੀ। ਪਿਛਲੇ ਹਫਤੇ, ਅੱਗ ਲੱਗਣ ਤੋਂ ਪਹਿਲਾਂ, ਘਰ ਤੋਂ ਬਹੁਤ ਉੱਚੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਦੋਂ ਅਸੀਂ ਬਾਹਰ ਆਏ ਤਾਂ ਦੇਖਿਆ ਕਿ ਅੱਗ ਲੱਗੀ ਹੋਈ ਸੀ। ਕੁਝ ਘੰਟਿਆਂ ਵਿੱਚ ਹੀ ਘਰ ਤਬਾਹ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ
ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ।
ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।
ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।