3 ਪੰਜਾਬੀ ਨੌਜਵਾਨਾਂ ਦੀ ਹਿਮਾਚਲ ਵਿਚ ਮੌਤ
ਮੰਡੀ, 22 ਮਾਰਚ, ਨਿਰਮਲ : ਹਿਮਾਚਲ ਦੇ ਮੰਡੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਜੀਪ ਖੱਡ ਵਿਚ ਡਿੱਗਣ ਕਾਰਨ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸੀ ਅਤੇ ਖੋਆ-ਪਨੀਰ ਦਾ ਕਾਰੋਬਾਰ ਕਰਦੇ ਸੀ। ਤਿੰਨੋਂ ਨੌਜਵਾਨ ਮਨਾਲੀ ਵਿਚ ਸਪਲਾਈ ਦੇ ਕੇ ਵਾਪਸ ਪੰਜਾਬ […]
By : Editor Editor
ਮੰਡੀ, 22 ਮਾਰਚ, ਨਿਰਮਲ : ਹਿਮਾਚਲ ਦੇ ਮੰਡੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਜੀਪ ਖੱਡ ਵਿਚ ਡਿੱਗਣ ਕਾਰਨ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ।
ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸੀ ਅਤੇ ਖੋਆ-ਪਨੀਰ ਦਾ ਕਾਰੋਬਾਰ ਕਰਦੇ ਸੀ। ਤਿੰਨੋਂ ਨੌਜਵਾਨ ਮਨਾਲੀ ਵਿਚ ਸਪਲਾਈ ਦੇ ਕੇ ਵਾਪਸ ਪੰਜਾਬ ਪਰਤ ਰਹੇ ਸੀ।
ਥਾਣਾ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਕਮਾਂਦ ਪੁਲਿਸ ਇੰਚਾਰਜ ਆਲਮ ਰਾਮ ਦੀ ਅਗਵਾਈ ਵਿਚ ਟੀਮ ਨੂੰ ਮੌਕੇ ’ਤੇ ਰਵਾਨਾ ਕਰ ਦਿੱਤਾ। ਸਥਾਨਕ ਲੋਕਾਂ ਦੀ ਮਦਦ ਨਾਲ ਰੈਸਕਿਊ ਅਪਰੇਸ਼ਨ ਚਲਾਇਆ ਗਿਆ। ਇਸ ਤੋਂ ਬਾਅਦ ਭਾਰੀ ਜੱਦੋਜਹਿਦ ਨਾਲ ਲਾਸ਼ਾਂ ਬਾਹਰ ਕੱਢੀਆਂ।
ਡੀਐਸਪੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਦੱਸੇ ਗਏ ਹਨ। ਹਾਲੇ ਉਨ੍ਹਾਂ ਦੀ ਪੂਰੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ। ਮੌਕੇ ’ਤੇ ਮਿਲੇ ਗੱਡੀ ਦੇ ਕਾਗਜ਼ਾਂ ਅਨੁਸਾਰ ਜੀਪ ਪੀਬੀ 12 ਕਿਊ, 9033 ਪੰਜਾਬ ਦੇ ਰੋਪੜ ਦੇ ਰਹਿਣ ਵਾਲੇ ਜਸਵੀਰ ਸਿੰਘ ਦੇ ਨਾਂ ’ਤੇ ਹੈ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।