ਭਿਆਨਕ ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ
ਹੰਡੇਸਰਾ, 11 ਦਸੰਬਰ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਸੜਕ ਹਾਦਸਾ ਵਾਪਰ ਜਾਂਦਾ ਹੈ। ਇਸੇ ਤਰ੍ਹਾਂ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਅੰਬਾਲਾ- ਨਰਾਇਣਗੜ੍ਹ ਰੋਡ ’ਤੇ ਹੰਡੇਸਰਾ ਕੋਲ ਕੋਲਡ ਸਟੋਰ ਨੇੜੇ ਇਕ ਨਿੱਜੀ ਬੱਸ ਨੇ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰੇਹੜੀ ਉਤੇ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ […]
By : Editor Editor
ਹੰਡੇਸਰਾ, 11 ਦਸੰਬਰ, ਨਿਰਮਲ : ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਸੜਕ ਹਾਦਸਾ ਵਾਪਰ ਜਾਂਦਾ ਹੈ। ਇਸੇ ਤਰ੍ਹਾਂ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਅੰਬਾਲਾ- ਨਰਾਇਣਗੜ੍ਹ ਰੋਡ ’ਤੇ ਹੰਡੇਸਰਾ ਕੋਲ ਕੋਲਡ ਸਟੋਰ ਨੇੜੇ ਇਕ ਨਿੱਜੀ ਬੱਸ ਨੇ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰੇਹੜੀ ਉਤੇ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੀਜੇ ਨੌਜਵਾਨ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਸੀ। ਹੰਡੇਸਰਾ ਥਾਣੇ ਦੇ ਏਐਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਐਤਵਾਰ ਦੇਰ ਸ਼ਾਮ ਮਿਲੀ।
ਪੁਲਿਸ ਅਨੁਸਾਰ ਤਿੰਨ ਨੌਜਵਾਨ, ਜਿਨ੍ਹਾਂ ਦੀ ਉਮਰ 20 ਸਾਲ ਤੋਂ ਘੱਟ ਜਾਪਦੀ ਹੈ, ਇਕ ਜੁਗਾੜੂ ਰੇਹੜੀ ’ਤੇ ਸਬਜ਼ੀਆਂ ਲੱਦ ਕੇ ਅੰਬਾਲਾ ਤੋਂ ਹੰਡੇਸਰਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਹੰਡੇਸਰਾ ਨੇੜੇ ਕੋਲਡ ਸਟੋਰ ਕੋਲ ਪੁੱਜੇ ਤਾਂ ਇਕ ਪ੍ਰਾਈਵੇਟ ਬੱਸ ਨੇ ਜੁਗਾੜੂ ਰੇਹੜੀ ਵਾਲੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਪੁਲਿਸ ਨੇ ਦੱਸਿਆ ਕਿ ਹਾਦਸੇ ਦੌਰਾਨ ਮੌਕੇ ’ਤੇ ਮਿਲੀਆਂ ਦੋਵਾਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਜੁਗਾੜੂ ਰੇਹੜੀ ’ਤੇ ਕੋਈ ਨੰਬਰ ਪਲੇਟ ਨਹੀਂ ਸੀ, ਜਿਸ ਕਾਰਨ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵਾਰਸਾਂ ਦਾ ਪਤਾ ਲਾਉਣ ’ਚ ਲੱਗੀ ਹੋਈ ਹੈ। ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਜਦਕਿ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।