Begin typing your search above and press return to search.

ਮੈਰੀਲੈਂਡ ਦੇ ਘਰ ਵਿਚੋਂ 30 ਲੱਖ ਡਾਲਰ ਤੋਂ ਵੱਧ ਕੀਮਤ ਦੀ 30 ਕਿਲੋ ਕੋਕੀਨ ਮਿਲੀ

ਨਿਊਯਾਰਕ , 28 ਫਰਵਰੀ (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਕ 37 ਸਾਲਾ ਵਿਲੀਅਨਜ਼ ਕੁਇੰਟਾਨਿਲਾ ਬੇਲਟ੍ਰਾਨ ਨਾਂ ਦੇ ਵਿਅਕਤੀ ਨ ਗ੍ਰਿਫਤਾਰ ਕੀਤਾ ਹੈ ਜੋ ਕਈ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦਾ ਉਸ ਉੱਤੇ ਦੋਸ਼ ਲਗਾਏ ਗਏ ਹਨ। ਪੁਲਿਸ ਨੇ ਜਦੋ ਉਸ ਦੇ ਘਰ […]

ਮੈਰੀਲੈਂਡ ਦੇ ਘਰ ਵਿਚੋਂ 30 ਲੱਖ ਡਾਲਰ ਤੋਂ ਵੱਧ ਕੀਮਤ ਦੀ 30 ਕਿਲੋ ਕੋਕੀਨ ਮਿਲੀ
X

Editor EditorBy : Editor Editor

  |  28 Feb 2024 9:26 AM IST

  • whatsapp
  • Telegram


ਨਿਊਯਾਰਕ , 28 ਫਰਵਰੀ (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਕ 37 ਸਾਲਾ ਵਿਲੀਅਨਜ਼ ਕੁਇੰਟਾਨਿਲਾ ਬੇਲਟ੍ਰਾਨ ਨਾਂ ਦੇ ਵਿਅਕਤੀ ਨ ਗ੍ਰਿਫਤਾਰ ਕੀਤਾ ਹੈ ਜੋ ਕਈ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦਾ ਉਸ ਉੱਤੇ ਦੋਸ਼ ਲਗਾਏ ਗਏ ਹਨ। ਪੁਲਿਸ ਨੇ ਜਦੋ ਉਸ ਦੇ ਘਰ ਦੀ ਤਲਾਸ਼ੀ ਲਈ ਤਾਂ ਉਸ ਦੇ ਘਰ ਤੋਂ ਲਗਭਗ 30 ਕਿਲੋ ਕੋਕੀਨ ਬਰਾਮਦ ਹੋਈ।ਅਧਿਕਾਰੀਆਂ ਨੇ ਘੋਸ਼ਣਾ ਕੀਤੀ।ਮੈਰੀਲੈਂਡ ਸੂਬੇ ਪ੍ਰਿੰਸ ਜਾਰਜ ਕਾਉਂਟੀ ਦੇ ਪੁਲਿਸ ਵਿਭਾਗ ਨੇ ਕਿਹਾ ਕਿ ਜਾਸੂਸਾਂ ਨੇ ਵਿਲੀਅਨਜ਼ ਕੁਇੰਟਾਨਿਲਾ ਬੇਲਟ੍ਰਾਨ ਨਾਮੀਂ ਸਮਗਲਰ ਦੇ ਘਰ ’ਤੇ ਤਲਾਸ਼ੀ ਵਾਰੰਟ ਨੂੰ ਅੰਜ਼ਾਮ ਦਿੱਤਾ, ਜਿੱਥੇ ਉਨ੍ਹਾਂ ਨੂੰ ਕੋਕੀਨ ਦੇ ਨਾਲ-ਨਾਲ ਫੈਂਟਾਨਿਲ ਨਾਲ ਭਰੀ 25 ਔਂਸ ਕੋਕੀਨ, 37 ਗ੍ਰਾਮ ਮੈਥਾਮਫੇਟਾਮਾਈਨ, ਅਤੇ 120,000 ਡਾਲਰ ਤੋਂ ਵੱਧ ਦੀ ਨਕਦੀ ਵੀ ਮਿਲੀ। ਪੁਲਿਸ ਅਨੁਸਾਰ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਕੀਮਤ 3 ਮਿਲੀਅਨ ਡਾਲਰ ਤੋਂ ਵੱਧ ਹੈ।ਪੁਲਿਸ ਨੇ ਵਿਲੀਅਨਜ ਕੁਇੰਟਾਨਿਲਾ ਬੇਲਟ੍ਰਾਨ ਨਾਂ ਦੇ ਸਮਗਲਰ ’ਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ। ਅਤੇ ਉਹ ਜੇਲ ਵਿੱਚ ਨਜ਼ਰਬੰਦ ਹੈ ਅਤੇ ਉਸ ਨੂੰ ਨੋ-ਬਾਂਡ ਸਟੇਟਸ ’ਤੇ ਰੱਖਿਆ ਗਿਆ ਹੈ।

ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ


ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।

ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।

Next Story
ਤਾਜ਼ਾ ਖਬਰਾਂ
Share it