Begin typing your search above and press return to search.

ਧੁੰਦ ਕਾਰਨ ਲੁਧਿਆਣਾ ਵਿਚ 30 ਗੱਡੀਆਂ ਦੀ ਟੱਕਰ, ਲੱਖਾਂ ਦਾ ਨੁਕਸਾਨ, 40 ਬੱਚੇ ਵਾਲ ਵਾਲ ਬਚੇ

ਲੁਧਿਆਣਾ, 25 ਨਵੰਬਰ, ਨਿਰਮਲ : ਲੁਧਿਆਣਾ ਵਿਚ ਧੁੰਦ ਕਾਰਨ ਵੱਡੀ ਘਟਨਾ ਵਾਪਰ ਗਈ। ਇੱਥੇ ਧੁੰਦ ਕਾਰਨ ਇੱਕ ਤੋਂ ਬਾਅਦ ਇੱਕ 30 ਗੱਡੀਆਂ ਦੀ ਟੱਕਰ ਹੋ ਗਈ। ਸਵੇਰੇ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ ’ਚ ਨੈਸ਼ਨਲ ਹਾਈਵੇ ’ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ’ਚ ਟਕਰਾ ਗਏ। ਹਾਦਸੇ […]

ਧੁੰਦ ਕਾਰਨ ਲੁਧਿਆਣਾ ਵਿਚ 30 ਗੱਡੀਆਂ ਦੀ ਟੱਕਰ, ਲੱਖਾਂ ਦਾ ਨੁਕਸਾਨ, 40 ਬੱਚੇ ਵਾਲ ਵਾਲ ਬਚੇ
X

Editor EditorBy : Editor Editor

  |  25 Nov 2023 7:26 AM IST

  • whatsapp
  • Telegram


ਲੁਧਿਆਣਾ, 25 ਨਵੰਬਰ, ਨਿਰਮਲ : ਲੁਧਿਆਣਾ ਵਿਚ ਧੁੰਦ ਕਾਰਨ ਵੱਡੀ ਘਟਨਾ ਵਾਪਰ ਗਈ। ਇੱਥੇ ਧੁੰਦ ਕਾਰਨ ਇੱਕ ਤੋਂ ਬਾਅਦ ਇੱਕ 30 ਗੱਡੀਆਂ ਦੀ ਟੱਕਰ ਹੋ ਗਈ। ਸਵੇਰੇ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ ’ਚ ਨੈਸ਼ਨਲ ਹਾਈਵੇ ’ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ’ਚ ਟਕਰਾ ਗਏ। ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦਿਆ ਹੋਇਆ ਸੀ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਉਂਦੇ ਰਹੇ। ਕੁੱਲ 25-30 ਗੱਡੀਆਂ ਆਪਸ ਵਿਚ ਟਕਰਾ ਗਈਆਂ।ਲੁਧਿਆਣਾ ਤੋਂ ਸਕੂਲੀ ਬੱਚੇ ਕੁਰੂਕਸ਼ੇਤਰ ਦੇ ਦੌਰੇ ’ਤੇ ਜਾ ਰਹੇ ਸਨ। ਬੱਸ ਵਿੱਚ 40 ਤੋਂ 50 ਬੱਚੇ ਸਵਾਰ ਸਨ। ਇਹ ਹਾਦਸਾ ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਡਰਾਈਵਰ ਨੇ ਬੱਸ ਨੂੰ ਅੱਗੇ ਜਾ ਰਹੀ ਗੱਡੀ ਨਾਲ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਬੱਚੇ ਜ਼ਖਮੀ ਨਹੀਂ ਹੋਏ।

ਜਿਸ ਵਾਹਨ ਨਾਲ ਸਕੂਲ ਬੱਸ ਦੀ ਟੱਕਰ ਹੋਈ ਉਹ ਸ਼ੀਸ਼ੇ ਨਾਲ ਲੱਦੀ ਹੋਈ ਸੀ। ਟੱਕਰ ਤੋਂ ਬਾਅਦ ਸਾਰਾ ਸ਼ੀਸ਼ਾ ਚਕਨਾਚੂਰ ਹੋ ਗਿਆ। ਮਾਲਕ ਅਨੁਸਾਰ ਸ਼ੀਸ਼ੇ ਦੀ ਕੀਮਤ 3 ਤੋਂ 4 ਲੱਖ ਰੁਪਏ ਸੀ। ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਪੁਲਸ ਦੇ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਅਤੇ ਕੋਟ ਪੁਲਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਮੌਕੇ ’ਤੇ ਪੁੱਜੇ। ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਚਾਲੂ ਕੀਤੀ ਗਈ। ਨਾਲ ਹੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।13 ਨਵੰਬਰ ਨੂੰ ਵੀ ਇਸ ਜਗ੍ਹਾ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਹੋਇਆ ਸੀ। ਧੁੰਦ ਕਾਰਨ 50 ਦੇ ਕਰੀਬ ਗੱਡੀਆਂ ਟਕਰਾ ਗਈਆਂ ਸਨ। ਕੁਲ 3 ਜਗ੍ਹਾ ’ਤੇ 100 ਦੇ ਕਰੀਬ ਗੱਡੀਆਂ ਟਕਰਾਈਆਂ ਸਨ। ਜਿਸ ’ਤੇ ਸੀਐਮ ਭਗਵੰਤ ਮਾਨ ਦੁੱਖ ਜਤਾਇਆ ਸੀ।

Next Story
ਤਾਜ਼ਾ ਖਬਰਾਂ
Share it