Begin typing your search above and press return to search.

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਜਨਵਰੀ, ਨਿਰਮਲ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ […]

33.65 crore released for food supply
X

Editor EditorBy : Editor Editor

  |  25 Jan 2024 11:10 AM IST

  • whatsapp
  • Telegram

ਚੰਡੀਗੜ੍ਹ, 25 ਜਨਵਰੀ, ਨਿਰਮਲ : ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

ਇਹ ਵੀ ਪੜ੍ਹੋ

ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣਗੇ ਜਾਂ ਨਹੀਂ, ਇਸ ’ਤੇ ਭੰਬਲਭੂਸਾ ਖਤਮ ਹੋ ਗਿਆ ਹੈ। ਸੰਗਰੂਰ ਕੋਰਟ ’ਚ ਅੱਜ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤਕ ਕਨਵਿਕੇਸ਼ਨ ਸਟੇਅ ਦਿੱਤੀ ਗਈ ਹੈ। ਇਸ ਨਾਲ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ’ਚ ਝੰਡਾ ਲਹਿਰਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ’ਤੇ ਸੁਣਵਾਈ 25 ਜਨਵਰੀ ਨੂੰ ਮੁਕੱਰਰ ਕੀਤੀ ਸੀ। ਅੱਜ ਅਮਨ ਅਰੋੜਾ ਦੇ ਵਕੀਲ ਸਰਤੇਜ ਨਰੂਲਾ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਜੇਕਰ ਸੰਗਰੂਰ ਸੈਸ਼ਨ ਕੋਰਟ ਅੱਜ ਅਮਨ ਅਰੋੜਾ ਦੀ ਸਜ਼ਾ ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਗਣਤੰਤਰ ਦਿਵਸ ਤੇ ਤਿਰੰਗਾ ਨਹੀਂ ਲਹਿਰਾਉਣਗੇ। ਇਸ ਭਰੋਸੇ ’ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Next Story
ਤਾਜ਼ਾ ਖਬਰਾਂ
Share it