ਨਿੱਝਰ ਮਾਮਲੇ ਵਿਚ 4 ਮੁਲਜ਼ਮਾਂ ਦੀ ਹੋਈ ਪੇਸ਼ੀ
ਸਰੀ, 22 ਮਈ, ਨਿਰਮਲ : ਕੈਨੇਡਾ ’ਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕਾਫੀ ਚਰਚਾ ’ਚ ਹੈ। ਇਸੇ ਦੌਰਾਨ ਮੰਗਲਵਾਰ ਨੂੰ ਕਤਲ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 25 ਜੂਨ […]
By : Editor Editor
ਸਰੀ, 22 ਮਈ, ਨਿਰਮਲ : ਕੈਨੇਡਾ ’ਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮਾਮਲਾ ਕਾਫੀ ਚਰਚਾ ’ਚ ਹੈ। ਇਸੇ ਦੌਰਾਨ ਮੰਗਲਵਾਰ ਨੂੰ ਕਤਲ ਨਾਲ ਸਬੰਧਤ ਤਿੰਨ ਮੁਲਜ਼ਮਾਂ ਨੂੰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 25 ਜੂਨ ਨੂੰ ਹੋਵੇਗੀ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਤਿੰਨ ਮੁਲਜ਼ਮ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ ਸਰੀ (28) ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ। ਜਦੋਂਕਿ ਅਮਨਦੀਪ ਸਿੰਘ (22) ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ। ਦੱਸ ਦੇਈਏ ਕਿ ਅਮਨਦੀਪ ਉਨਟਾਰੀਓ ’ਚ ਹਿਰਾਸਤ ਵਿੱਚ ਹੈ। ਜੱਜ ਮਾਰਕ ਜੇਟ ਨੇ ਇਨ੍ਹਾਂ ਚਾਰਾਂ ਨੂੰ ਆਪਣੇ ਭਾਈਚਾਰੇ ਦੇ ਲੋਕਾਂ ਨਾਲ ਕੋਈ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਵਿੱਚ ਦਾਖ਼ਲ ਹੋਣ ਸਮੇਂ ਉਨ੍ਹਾਂ ਨੇ ਜੇਲ੍ਹ ਦਾ ਪਹਿਰਾਵਾ ਪਾਇਆ ਹੋਇਆ ਸੀ।
ਜੱਜ ਮਾਰਕ ਜੇਟ ਨੇ ਦੁਭਾਸ਼ੀਏ ਦੀ ਮਦਦ ਨਾਲ ਪੁਰਸ਼ਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਪਰਕ ਨਾ ਕਰਨ ਦੇ ਆਦੇਸ਼ ਦੇ ਅਧੀਨ ਰੱਖਿਆ। ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੇ ਫ਼ੋਨ ਪਹਿਲਾਂ ਹੀ ਜ਼ਬਤ ਕਰ ਲਏ ਗਏ ਸਨ। ਇਸ ਦੌਰਾਨ ਨਿੱਝਰ ਸਮਰਥਕ ਅਦਾਲਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕੋਲ ਖਾਲਿਸਤਾਨ ਦੇ ਝੰਡੇ ਅਤੇ ਪੋਸਟਰ ਸਨ।
ਦੱਸਦੇ ਚਲੀੲੈ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ ’ਚ ਗੁਰਦੁਆਰੇ ਨੇੜੇ ਹਮਲਾਵਰਾਂ ਨੇ ਨਿੱਝਰ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਉਸ ਦੀ ਮੌਤ ਹੋ ਗਈ।
ਭਾਰਤੀ ਏਜੰਸੀ ਐਨਆਈਏ ਨੇ ਨਿੱਝਰ ਨੂੰ ਭਗੌੜਾ ਕਰਾਰ ਦਿੱਤਾ ਸੀ। ਦੱਸ ਦੇਈਏ ਕਿ ਨਿੱਝਰ ਗੁਰਦੁਆਰੇ ਦਾ ਪ੍ਰਧਾਨ ਸੀ ਅਤੇ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਵੀ ਸੀ।
ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਨੂੰ ਭਾਰਤ ਸਰਕਾਰ ਦੇ ਏਜੰਟਾਂ ਨੇ ਮਾਰਿਆ ਸੀ। ਕੈਨੇਡਾ ਦੀਆਂ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ ’ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ’ਚ ਦੱਸਿਆ ਸੀ ਕਿ ਉਨ੍ਹਾਂ ਨੇ ਨਵੀਂ ਦਿੱਲੀ ’ਚ ਆਯੋਜਿਤ ਜੀ-20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਸੀ।