ਗੈਸ ਸਿਲੰਡਰ ਵਿਚ ਅੱਗ ਲੱਗਣ ਕਾਰਨ 4 ਝੁਲਸੇ

ਗੈਸ ਸਿਲੰਡਰ ਵਿਚ ਅੱਗ ਲੱਗਣ ਕਾਰਨ 4 ਝੁਲਸੇ


ਖੰਨਾ, 18 ਮਾਰਚ, ਨਿਰਮਲ : ਪੰਜਾਬ ਦੇ ਖੰਨਾ ਵਿਚ ਬੀਤੀ ਰਾਤ ਵੱਡੀ ਘਟਨਾ ਵਾਪਰ ਗਈ। ਖੰਨਾ ਦੇ ਪਿੰਡ ਅਲੌੜ ਵਿੱਚ ਇੱਕ ਘਰ ਵਿੱਚ ਖਾਣਾ ਬਣਾਉਂਦੇ ਸਮੇਂ ਭਿਆਨਕ ਹਾਦਸਾ ਵਾਪਰਿਆ। ਰਸੋਈ ਦੇ ਗੈਸ ਸਿਲੰਡਰ ਵਿੱਚੋਂ ਗੈਸ ਲੀਕ ਹੋ ਗਈ ਅਤੇ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਵਿਅਕਤੀ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਬੱਚਿਆਂ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਖੁਸ਼ਕਿਸਮਤੀ ਰਹੀ ਕਿ ਸਿਲੰਡਰ ਨਹੀਂ ਫਟਿਆ। ਨਹੀਂ ਤਾਂ ਹੋਰ ਵੀ ਨੁਕਸਾਨ ਹੋ ਸਕਦਾ ਹੈ।

ਬਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਉਸ ਦੀ ਪਤਨੀ ਖਾਣਾ ਬਣਾ ਰਹੀ ਸੀ। ਕੋਲ ਹੀ ਉਸਦਾ ਪੁੱਤਰ, ਭਤੀਜਾ ਅਤੇ ਭਤੀਜੀ ਬੈਠੇ ਸਨ। ਫਿਰ ਉਸਦੀ ਪਤਨੀ ਹੱਥ ਧੋਣ ਚਲੀ ਗਈ। ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਅੱਗ ਫੈਲ ਗਈ। ਬੱਚਿਆਂ ਦੀਆਂ ਚੀਕਾਂ ਸੁਣ ਕੇ ਘਰ ਵਿੱਚ ਮੌਜੂਦ ਬਜ਼ੁਰਗ ਜੋਗਾ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਗਿਆ ਤਾਂ ਉਹ ਵੀ ਝੁਲਸ ਗਿਆ।

ਘਰ ਵਿਚ ਚੀਕਾਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਫਾਇਰ ਬ੍ਰਿਗੇਡ ਦੇ ਇੰਤਜ਼ਾਰ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ ‘ਤੇ ਕਾਬੂ ਪਾ ਲਿਆ ਅਤੇ ਬੱਚਿਆਂ ਦੀ ਜਾਨ ਬਚ ਗਈ। ਹਾਦਸੇ ਕਾਰਨ ਜ਼ਖਮੀ ਹੋਏ ਬੱਚਿਆਂ ਦੀ ਉਮਰ 6 ਤੋਂ 14 ਸਾਲ ਹੈ। ਉਹ ਕਰੀਬ 40 ਫੀਸਦੀ ਸੜ ਗਏ।

ਇਹ ਖ਼ਬਰ ਵੀ ਪੜ੍ਹੋ

ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਸੇ ਹਫਤੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 22 ਮਾਰਚ ਨੂੰ ਦੁਪਹਿਰ ਢਾਈ ਵਜੇ ਚੰਡੀਗੜ੍ਹ ਸਥਿਤ ਪਾਰਟੀ ਦ1ੇ ਹੈਡਕੁਆਰਟਰ ਵਿਚ ਹੋਵੇਗੀ।
ਇਸ ਮੀਟਿੰਗ ਵਿਚ ਪਾਰਟੀ ਦੁਆਰਾ ਆਉਣ ਵਾਲੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਪਣੀ ਰਣਨੀਤੀ ਬਣਾਈ ਜਾਵੇਗੀ। ਮੰਨਿਆ ਜਾ ਰਿਹਾ ਕਿ ਬੀਜੇਪੀ ਨਾਲ ਗਠਜੋੜ ਨੁੂੰ ਲੈ ਕੇ ਵੀ ਇਸ ਮੀਟਿੰਗ ਵਿਚ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ ਉਮੀਦਵਾਰਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਹੋਵੇਗਾ।
ਹਾਲਾਂਕਿ ਅਜੇ ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ’ਤੇ ਨਿਕਲੇ ਹੋਏ ਹਨ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਅਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਅਪਣੀ ਪੋਸਟ ਵਿਚ ਲਿਖਿਆ ਕਿ ਮੀਟਿੰਗ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਹੋਵੇਗੀ। ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਰਣਨੀਤੀ ਨੂੰ ਵਿਸਤਾਰ ਨਾਲ ਆਖਰੀ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਹੋਵੇਗੀ।

Related post

ਖੰਨਾ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਡੱਬੇ ਛੱਡ 3 ਕਿਲੋਮੀਟਰ ਅਗੇ ਜਾ ਰੁਕਿਆ

ਖੰਨਾ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਡੱਬੇ…

ਖੰਨਾ, 5 ਮਈ, ਪਰਦੀਪ ਸਿੰਘ: ਲੁਧਿਆਣਾ ਦੇ ਖੰਨਾ ਵਿੱਚ ਰੇਲਗੱਡੀ ਤੋਂ ਇੰਜਣ ਵੱਖ ਹੋ ਗਿਆ ਅਤੇ ਇੰਜਣ 3 ਕਿਲੋਮੀਟਰ ਅੱਗੇ ਨਿਕਲ…
ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਮੌਤਾਂ

ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਮੌਤਾਂ

ਦਰਭੰਗਾ, 26 ਅਪ੍ਰੈਲ, ਨਿਰਮਲ : ਬਿਹਾਰ ਦੇ ਦਰਭੰਗਾ ਵਿੱਚ ਵਿਆਹ ਸਮਾਗਮ ਦੌਰਾਨ ਆਤਿਸ਼ਬਾਜ਼ੀ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ…
ਧੀ ਨੂੰ ਜਹਾਜ਼ ਚੜ੍ਹਾ ਕੇ ਪਰਤੇ ਪਰਵਾਰ ਨਾਲ ਵਾਪਰਿਆ ਹਾਦਸਾ

ਧੀ ਨੂੰ ਜਹਾਜ਼ ਚੜ੍ਹਾ ਕੇ ਪਰਤੇ ਪਰਵਾਰ ਨਾਲ ਵਾਪਰਿਆ…

ਖੰਨਾ, 24 ਅਪ੍ਰੈਲ, ਨਿਰਮਲ : ਹਾਦਸਾ ਸਵੇਰੇ ਕਰੀਬ 6 ਵਜੇ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ। ਇੱਥੇ ਦਹੇੜੂ ਪੁਲ ’ਤੇ ਇਕ…