ਗ੍ਰੇਟਰ ਨੋਇਡਾ 'ਚ ਲਿਫਟ ਟੁੱਟਣ ਕਾਰਨ 4 ਦੀ ਮੌਤ
ਨੋਇਡਾ : ਗ੍ਰੇਟਰ ਨੋਇਡਾ ਵੈਸਟ ਦੇ ਡਰੀਮ ਵੈਲੀ ਪ੍ਰੋਜੈਕਟ 'ਚ ਉਸਾਰੀ ਵਾਲੀ ਥਾਂ 'ਤੇ ਸ਼ੁੱਕਰਵਾਰ ਸਵੇਰੇ ਲਿਫਟ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਦੌਰਾਨ ਲਿਫਟ ਦੇ ਅੰਦਰ ਮੌਜੂਦ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ Police ਨੇ ਲਾਸ਼ਾਂ ਨੂੰ ਕਬਜ਼ੇ […]
By : Editor (BS)
ਨੋਇਡਾ : ਗ੍ਰੇਟਰ ਨੋਇਡਾ ਵੈਸਟ ਦੇ ਡਰੀਮ ਵੈਲੀ ਪ੍ਰੋਜੈਕਟ 'ਚ ਉਸਾਰੀ ਵਾਲੀ ਥਾਂ 'ਤੇ ਸ਼ੁੱਕਰਵਾਰ ਸਵੇਰੇ ਲਿਫਟ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਦੌਰਾਨ ਲਿਫਟ ਦੇ ਅੰਦਰ ਮੌਜੂਦ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ Police ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਗ੍ਰੇਟਰ ਨੋਇਡਾ ਵੈਸਟ 'ਚ ਡਰੀਮ ਵੈਲੀ ਪ੍ਰੋਜੈਕਟ ਦੇ ਨਿਰਮਾਣ ਸਥਾਨ 'ਤੇ ਲਿਫਟ ਟੁੱਟ ਕੇ ਹੇਠਾਂ ਡਿੱਗ ਗਈ। ਇਸ ਕਾਰਨ ਲਿਫਟ ਦੇ ਅੰਦਰ ਮੌਜੂਦ ਚਾਰ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਹਾਲਤ 'ਚ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਚਾਰਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਪਹੁੰਚ ਰਹੇ ਹਨ।
ਹਾਦਸੇ ਤੋਂ ਬਾਅਦ ਉਸਾਰੀ ਵਾਲੀ ਥਾਂ 'ਤੇ ਕੰਮ ਕਰ ਰਹੇ ਮਜ਼ਦੂਰਾਂ ਨੇ ਕੰਮ ਬੰਦ ਕਰ ਦਿੱਤਾ ਹੈ ਅਤੇ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ ਹੈ।ਪੁਲਸ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗ੍ਰੇਟਰ ਨੋਇਡਾ ਵਿੱਚ ਹੋਏ ਇਸ ਦਰਦਨਾਕ ਹਾਦਸੇ ਦਾ ਨੋਟਿਸ ਲੈਂਦਿਆਂ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੇ ਇਸ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।