Accident News ਸੜਕ ਹਾਦਸੇ ਵਿਚ 4 ਮੌਤਾਂ, ਕਈ ਜ਼ਖ਼ਮੀ
ਮੈਨਪੁਰੀ, 20 ਅਪ੍ਰੈਲ, ਨਿਰਮਲ : ਰੋਜ਼ਾਨਾ ਹੀ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ । ਇਸੇ ਤਰ੍ਹਾਂ ਹੁ ਉਤਰ ਪ੍ਰਦੇਸ਼ ਦੇ ਮੈਨਪੁਰੀ ਦੇ ਭੋਗਾਂ ਵਿਚ ਸ਼ਨੀਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ ਵਿਚ 4 ਔਰਤਾਂ ਦੀ ਮੌਤ ਹੋ ਗਈ, ਜਦਕਿ 24 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟਰੱਕ ਨੇ ਸੜਕ ਕਿਨਾਰੇ ਖੜ੍ਹੇ […]
By : Editor Editor
ਮੈਨਪੁਰੀ, 20 ਅਪ੍ਰੈਲ, ਨਿਰਮਲ : ਰੋਜ਼ਾਨਾ ਹੀ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ । ਇਸੇ ਤਰ੍ਹਾਂ ਹੁ ਉਤਰ ਪ੍ਰਦੇਸ਼ ਦੇ ਮੈਨਪੁਰੀ ਦੇ ਭੋਗਾਂ ਵਿਚ ਸ਼ਨੀਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ ਵਿਚ 4 ਔਰਤਾਂ ਦੀ ਮੌਤ ਹੋ ਗਈ, ਜਦਕਿ 24 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਮੌਕੇ ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
ਕਨੌਜ ਦੇ ਛਿਬਰਾਮਾਊ ਥਾਣਾ ਖੇਤਰ ਵਿਚ ਪੈਂਦੇ ਪਿੰਡ ਕੁੰਵਰਪੁਰ ਵਾਸੀ ਵਰਿੰਦਰ ਸਿੰਘ ਦੀ ਬੇਟੀ ਦਾ ਵਿਆਹ ਬਿਛਵਾ ਥਾਣੇ ਦੇ ਪਿੰਡ ਬੇਲਧਾਰਾ ਵਿਚ ਹੋਇਆ ਸੀ। ਉਸ ਦੀ ਬੇਟੀ ਨੇ 10 ਦਿਨ ਪਹਿਲਾਂ ਬੇਟੇ ਨੂੰ ਜਨਮ ਦਿੱਤਾ ਸੀ। ਸ਼ੁੱਕਰਵਾਰ ਨੂੰ ਉਨ੍ਹਾਂ ਦਾ ਨਾਮਕਰਨ ਸਮਾਰੋਹ ਸੀ।
ਵਰਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਟਰੈਕਟਰ ਟਰਾਲੀ ਵਿੱਚ ਪਿੰਡ ਬੇਲਧਾਰਾ ਗਿਆ ਸੀ। ਸ਼ਨੀਵਾਰ ਸਵੇਰੇ ਕਰੀਬ 4.30 ਵਜੇ ਸਾਰੇ ਲੋਕ ਟਰੈਕਟਰ-ਟਰਾਲੀ ਵਿਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਭੋਗਾਂ ਇਲਾਕੇ ਦੇ ਦਵਾਰਕਾਪੁਰ ਨੇੜੇ ਟਰੈਕਟਰ ਦੀ ਲਾਈਟ ਖਰਾਬ ਹੋ ਗਈ। ਡਰਾਈਵਰ ਨੇ ਟਰੈਕਟਰ ਸੜਕ ਕਿਨਾਰੇ ਖੜ੍ਹਾ ਕਰਕੇ ਲਾਈਟ ਠੀਕ ਕਰਨੀ ਸ਼ੁਰੂ ਕਰ ਦਿੱਤੀ। ਉਦੋਂ ਪਿੱਛੇ ਤੋਂ ਆ ਰਹੇ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰਾਲੀ ਪਲਟ ਗਈ।
ਟਰਾਲੀ ਵਿਚ ਬੈਠੀ ਫੂਲਮਤੀ ਪਤਨੀ ਅਵਧੇਸ਼, ਰਮਾਕਾਂਤੀ ਪਤਨੀ ਦਫੇਦਾਰ ਅਤੇ ਸੰਜੇ ਦੇਵੀ ਪਤਨੀ ਰਾਜੇਸ਼ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ 25 ਲੋਕ ਜ਼ਖਮੀ ਹੋ ਗਏ। ਪੁਲਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਦ੍ਰੋਪਦੀ ਦੇਵੀ ਪਤਨੀ ਵਿਸ਼ੂਨ ਦਿਆਲ ਦੀ ਵੀ ਮੌਤ ਹੋ ਗਈ। ਸਾਰੇ ਮ੍ਰਿਤਕ ਅਤੇ ਜ਼ਖਮੀ ਪਿੰਡ ਕੁੰਵਰਪੁਰ ਛਿੱਬਰਾਮਾਉ ਦੇ ਵਸਨੀਕ ਹਨ।
ਇਹ ਖ਼ਬਰ ਵੀ ਪੜ੍ਹੋ
ਬਰਨਾਲਾ ’ਚ ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਬੱਸ ਦੇ ਡਰਾਈਵਰ ਤੇ ਹੈਲਪਰ ਸਮੇਤ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਧਨੌਲਾ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 14 ਬੱਚੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਡਰਾਈਵਰ ਅਤੇ ਹੈਲਪਰ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਟਕਰਾ ਗਈ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।