ਭਿਆਨਕ ਸੜਕ ਹਾਦਸੇ ਵਿਚ 4 ਦੋਸਤਾਂ ਦੀ ਮੌਤ

ਭਿਆਨਕ ਸੜਕ ਹਾਦਸੇ ਵਿਚ 4 ਦੋਸਤਾਂ ਦੀ ਮੌਤ


ਗੋਇੰਦਵਾਲ ਸਾਹਿਬ, 27 ਅਪ੍ਰੈਲ, ਨਿਰਮਲ : ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ। ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ

ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।

ਇਹ ਖ਼ਬਰ ਵੀ ਪੜ੍ਹੋ

ਅਮਰੀਕਾ ਵਿਚ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸੈਨ ਐਂਟੋਨਿਓ ਵਿਚ ਵਾਪਰੀ ਜਿੱਥੇ ਪੁਲਿਸ ਨੇ ਨੌਜਵਾਨ ਨੂੰ ਗੋਲੀ ਮਾਰੀ। ਇਹ ਘਟਨਾ 21 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦਾ ਨਾਂ ਸਚਿਨ ਸਾਹੂ ਦੱਸਿਆ ਜਾ ਰਿਹਾ। ਜੋ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਸੈਨ ਐਂਟੋਨਿਓ ਪੁਲਿਸ ਮੁਤਾਬਕ ਸਚਿਨ ਨੇ 51 ਸਾਲ ਦੀ ਅਪਣੀ ਰੂਮਮੇਟ ਨੁੂੰ ਗੱਡੀ ਰਾਹੀਂ ਟੱਕਰ ਮਾਰ ਦਿੱਤੀ ਸੀ। ਟੱਕਰ ਮਾਰਨ ਤੋਂ ਬਾਅਦ ਉਹ ਉਥੋਂ ਭੱਜ ਗਿਆ ਸੀ। ਪੀੜਤਾ ਦੀ ਹਾਲਤ ਗੰਭੀਰ ਹੈ। ਇਸ ਮਾਮਲੇ ਵਿਚ ਪੁਲਿਸ ਸਚਿਨ ਖ਼ਿਲਾਫ਼ ਜਾਂਚ ਕਰ ਰਹੀ ਸੀ। ਸਚਿਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। 21 ਅਪ੍ਰੈਲ ਨੂੰ ਸ਼ਾਮ 6.30 ਵਜੇ ਪੁਲਿਸ ਉਸ ਦੇ ਘਰ ਸੈਨ ਐਂਟੋਨਿਓ ਦੇ ਚੇਵਿਓਟ ਹਾਈਟਸ ਪਹੁੰਚੀ ਤਾਂ ਸਚਿਨ ਉਥੋਂ ਭੱਜ ਗਿਆ।

ਕੁਝ ਹੀ ਘੰਟੇ ਬਾਅਦ ਸਚਿਨ ਦੇ ਗੁਆਂਢੀਆਂ ਨੇ ਉਸ ਦੇ ਘਰ ’ਤੇ ਮੌਜੂਦ ਹੋਣ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਅਪਣੀ ਗੱਡੀ ਨਾਲ ਦੋ ਪੁਲਿਸ ਅਫ਼ਸਰਾਂ ਨੂੰ ਟੱਕਰ ਮਾਰੀ।

ਉਸੇ ਸਮੇਂ ਉੱਥੇ ਮੌਜੂਦ ਪੁਲਿਸ ਅਧਿਕਾਰੀ ਟਾਈਲਰ ਟਰਨਰ ਨੇ ਸਾਹੂ ’ਤੇ ਗੋਲੀ ਚਲਾ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਕ ਹੋਰ ਅਧਿਕਾਰੀ ਜ਼ੇਰੇ ਇਲਾਜ ਹੈ।

ਅਮਰੀਕਾ ਵਿੱਚ ਭਾਰਤੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਨ੍ਹਾਂ ਹਮਲਿਆਂ ’ਤੇ ਇਸ ਸਾਲ ਫਰਵਰੀ ’ਚ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਅਮਰੀਕਾ ’ਚ ਨਸਲ, ਲਿੰਗ ਜਾਂ ਕਿਸੇ ਹੋਰ ਆਧਾਰ ’ਤੇ ਹਿੰਸਾ ਅਸਵੀਕਾਰਨਯੋਗ ਹੈ।

ਵ੍ਹਾਈਟ ਹਾਊਸ ’ਚ ਅਮਰੀਕੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜਾਨ ਕਿਰਬੀ ਨੇ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।

ਵ੍ਹਾਈਟ ਹਾਊਸ ਦੇ ਬੁਲਾਰੇ ਜੌਨ ਕਿਰਬੀ ਨੂੰ ਭਾਰਤੀ ਵਿਦਿਆਰਥੀਆਂ ’ਤੇ ਹਮਲਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਅਮਰੀਕਾ ਭੇਜਣ ਨੂੰ ਲੈ ਕੇ ਮਾਪਿਆਂ ਦੀਆਂ ਚਿੰਤਾਵਾਂ ਬਾਰੇ ਸਵਾਲ ਪੁੱਛਿਆ ਗਿਆ। ਇਸ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਅਮਰੀਕਾ ’ਚ ਨਿਸ਼ਚਿਤ ਤੌਰ ’ਤੇ ਨਸਲ, ਲਿੰਗ, ਧਰਮ ਜਾਂ ਹਿੰਸਾ ਲਈ ਕਿਸੇ ਵੀ ਤਰ੍ਹਾਂ ਦਾ ਬਹਾਨਾ ਬਿਲਕੁਲ ਸਵੀਕਾਰ ਨਹੀਂ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…