Begin typing your search above and press return to search.

ਡੀ ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਮਾਮਲੇ ਵਿਚ 4 ਹੋਰ ਗ੍ਰਿਫ਼ਤਾਰ

ਚੰਡੀਗੜ੍ਹ, 16 ਜਨਵਰੀ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰ-ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫ਼ਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ […]

4 more arrested in the case of issuing degrees

Editor EditorBy : Editor Editor

  |  16 Jan 2024 4:33 AM GMT

  • whatsapp
  • Telegram
  • koo

ਚੰਡੀਗੜ੍ਹ, 16 ਜਨਵਰੀ, ਨਿਰਮਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰ-ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫ਼ਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।
Next Story
ਤਾਜ਼ਾ ਖਬਰਾਂ
Share it