ਗਾਜ਼ਾ ’ਚ ਰਾਹਤ ਸਮੱਗਰੀ ਦੀ ਡਿਲੀਵਰੀ ਦੌਰਾਨ 5 ਦੀ ਮੌਤ
ਗਾਜ਼ਾ, 9 ਮਾਰਚ, ਨਿਰਮਲ : ਗਾਜ਼ਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਰਾਹਤ ਸਮੱਗਰੀ ਦੀ ਡਿਲੀਵਰੀ ਦੌਰਾਨ 5 ਲੋਕਾਂ ਦੀ ਮੌਤ ਹੋ ਗਈ।ਜੀ ਹਾਂ, ਦੱਸਦੇ ਚਲੀਏ ਕਿ ਗਾਜ਼ਾ ’ਚ ਰਾਹਤ ਸਮੱਗਰੀ ਪਹੁੰਚਾਉਣ ਦੌਰਾਨ ਹੋਏ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ। ਗਾਜ਼ਾ ਪੱਟੀ ’ਤੇ ਜਹਾਜ਼ਾਂ ਤੋਂ ਰਾਹਤ ਸਮੱਗਰੀ ਦੇ […]
By : Editor Editor
ਗਾਜ਼ਾ, 9 ਮਾਰਚ, ਨਿਰਮਲ : ਗਾਜ਼ਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਰਾਹਤ ਸਮੱਗਰੀ ਦੀ ਡਿਲੀਵਰੀ ਦੌਰਾਨ 5 ਲੋਕਾਂ ਦੀ ਮੌਤ ਹੋ ਗਈ।ਜੀ ਹਾਂ, ਦੱਸਦੇ ਚਲੀਏ ਕਿ ਗਾਜ਼ਾ ’ਚ ਰਾਹਤ ਸਮੱਗਰੀ ਪਹੁੰਚਾਉਣ ਦੌਰਾਨ ਹੋਏ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ। ਗਾਜ਼ਾ ਪੱਟੀ ’ਤੇ ਜਹਾਜ਼ਾਂ ਤੋਂ ਰਾਹਤ ਸਮੱਗਰੀ ਦੇ ਬਕਸੇ ਸੁੱਟੇ ਗਏ, ਪਰ ਕਈ ਬਕਸਿਆਂ ਦੇ ਪੈਰਾਸ਼ੂਟ ਨਹੀਂ ਖੁੱਲ੍ਹੇ। ਇਹ ਤੇਜ਼ ਰਫਤਾਰ ਨਾਲ ਲੋਕਾਂ ’ਤੇ ਡਿੱਗ ਪਏ। ਇਸ ਦੌਰਾਨ 10 ਲੋਕ ਜ਼ਖਮੀ ਵੀ ਹੋਏ ਹਨ।
ਇਹ ਘਟਨਾ 8 ਮਾਰਚ ਨੂੰ ਅਲ-ਸ਼ਾਤੀ ਸ਼ਰਨਾਰਥੀ ਕੈਂਪ ਨੇੜੇ ਵਾਪਰੀ। ਰਾਹਤ ਸਮੱਗਰੀ ਇਕੱਠੀ ਕਰਨ ਲਈ ਇੱਥੇ ਹਜ਼ਾਰਾਂ ਲੋਕ ਮੌਜੂਦ ਸਨ।7 ਅਕਤੂਬਰ ਤੋਂ ਸ਼ੁਰੂ ਹੋਈ ਇਜ਼ਰਾਈਲ-ਹਮਾਸ ਜੰਗ ਦੇ ਦੌਰਾਨ ਗਾਜ਼ਾ ਵਿੱਚ ਲੱਖਾਂ ਫਲਸਤੀਨੀਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 30 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਹਵਾਈ ਜਹਾਜ਼ਾਂ ਰਾਹੀਂ ਫਲਸਤੀਨੀਆਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ।
ਭੀੜ ’ਚ ਮੌਜੂਦ ਮੁਹੰਮਦ ਅਲ-ਘੌਲ ਨੇ ਕਿਹਾ, ਅਸੀਂ ਰਾਹਤ ਸਮੱਗਰੀ ਪਹੁੰਚਾਉਣ ਲਈ ਬਣਾਏ ਗਏ ਪੁਆਇੰਟ ’ਤੇ ਖੜ੍ਹੇ ਸੀ। ਮੇਰੇ ਭਰਾ ਨੇ ਜਹਾਜ਼ ਤੋਂ ਡੱਬੇ ਡਿੱਗਦੇ ਦੇਖੇ ਅਤੇ ਉਹ ਉਨ੍ਹਾਂ ਦੇ ਪਿੱਛੇ ਭੱਜਣ ਲੱਗਾ। ਉਹ ਸਿਰਫ ਆਟਾ ਲਿਆਉਣਾ ਚਾਹੁੰਦਾ ਸੀ। ਪਰ ਡੱਬੇ ਵਿੱਚ ਲੱਗਾ ਪੈਰਾਸ਼ੂਟ ਨਹੀਂ ਖੁੱਲ੍ਹਿਆ ਅਤੇ ਇਹ ਰਾਕੇਟ ਵਾਂਗ ਹੇਠਾਂ ਖੜ੍ਹੇ ਲੋਕਾਂ ’ਤੇ ਡਿੱਗ ਪਿਆ। 10 ਮਿੰਟ ਬਾਅਦ ਮੈਂ ਲੋਕਾਂ ਨੂੰ ਲਾਸ਼ਾਂ ਅਤੇ ਜ਼ਖਮੀਆਂ ਨੂੰ ਲੈ ਕੇ ਹਸਪਤਾਲ ਵੱਲ ਭੱਜਦੇ ਦੇਖਿਆ।
ਫਰਵਰੀ ਵਿੱਚ, ਜਾਰਡਨ ਨੇ ਫਲਸਤੀਨੀਆਂ ਦੀ ਮਦਦ ਲਈ ਹਵਾਈ ਮਾਰਗ ਚੁਣਿਆ। ਇਸ ਤੋਂ ਬਾਅਦ ਮਾਰਚ ਦੀ ਸ਼ੁਰੂਆਤ ’ਚ ਅਮਰੀਕਾ ਨੇ ਵੀ ਪਹਿਲੀ ਵਾਰ ਇਸੇ ਰਸਤੇ ਰਾਹੀਂ ਗਾਜ਼ਾ ਲਈ ਮਦਦ ਭੇਜੀ। ਦੋਵੇਂ ਦੇਸ਼ ਫਲਸਤੀਨੀਆਂ ਤੱਕ ਭੋਜਨ ਪਹੁੰਚਾਉਣ ਲਈ ਸਾਂਝੇ ਆਪਰੇਸ਼ਨ ਵੀ ਚਲਾ ਰਹੇ ਹਨ। ਨਿਊਯਾਰਕ ਟਾਈਮਜ਼ ਦੇ ਅਨੁਸਾਰ, 3 ਮਾਰਚ ਨੂੰ ਪਹਿਲੀ ਵਾਰ, ਅਮਰੀਕਾ ਨੇ 66 ਡੱਬਿਆਂ ਵਿੱਚ 38 ਹਜ਼ਾਰ ਖਾਣ ਲਈ ਤਿਆਰ ਭੋਜਨ ਸੁੱਟਿਆ।
ਹਾਲਾਂਕਿ ਸ਼ੁੱਕਰਵਾਰ ਨੂੰ ਹੋਏ ਹਾਦਸੇ ਤੋਂ ਬਾਅਦ ਜਾਰਡਨ ਨੇ ਕਿਹਾ ਕਿ ਜੋ ਪੈਰਾਸ਼ੂਟ ਨਹੀਂ ਖੁੱਲ੍ਹਿਆ, ਉਹ ਉਸ ਦੀ ਫੌਜ ਦਾ ਨਹੀਂ ਸੀ। ਜਾਰਡਨ ਨੇ ਕਿਹਾ- ਅਸੀਂ ਸ਼ੁੱਕਰਵਾਰ ਨੂੰ ਗਾਜ਼ਾ ਨੂੰ ਕੋਈ ਮਦਦ ਨਹੀਂ ਭੇਜੀ। ਏਅਰਡ੍ਰੌਪ ਦੌਰਾਨ ਤਕਨੀਕੀ ਖਰਾਬੀ ਜਿਸ ਕਾਰਨ ਮਦਦ ਲੈ ਕੇ ਜਾ ਰਹੇ ਪੈਰਾਸ਼ੂਟ ਨਹੀਂ ਖੁੱਲ੍ਹੇ ਅਤੇ ਜ਼ਮੀਨ ’ਤੇ ਡਿੱਗ ਗਏ, ਨੂੰ ਜਾਰਡਨ ਦੇ ਜਹਾਜ਼ ਨੇ ਨਹੀਂ ਡੇਗੇ ਸੀ।
ਇਹ ਖ਼ਬਰ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।