ਗੁਰੂਗ੍ਰਾਮ 'ਚ ਮੰਦਰ ਦੀ ਕੰਧ ਡਿੱਗਣ ਕਾਰਨ 5 ਮਜ਼ਦੂਰ ਦੱਬੇ, ਵੀਡੀਓ ਦੇਖੋ
ਗੁਰੂਗ੍ਰਾਮ : ਗੁਰੂਗ੍ਰਾਮ 'ਚ ਮੰਦਰ ਦੀ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਕੰਧ ਡਿੱਗਣ ਕਾਰਨ 5 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਨੇੜੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। […]
By : Editor (BS)
ਗੁਰੂਗ੍ਰਾਮ : ਗੁਰੂਗ੍ਰਾਮ 'ਚ ਮੰਦਰ ਦੀ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਕੰਧ ਡਿੱਗਣ ਕਾਰਨ 5 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਨੇੜੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਉਥੇ ਜੇਸੀਬੀ ਮਸ਼ੀਨ ਵੀ ਨਜ਼ਰ ਆ ਰਹੀ ਹੈ। ਇੱਥੇ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ। ਬਚਾਅ ਕਰਮਚਾਰੀਆਂ ਦੇ ਨਾਲ-ਨਾਲ ਪੁਲਿਸ ਟੀਮ ਵੀ ਉੱਥੇ ਨਜ਼ਰ ਆ ਰਹੀ ਹੈ।
#WATCH | Five workers are feared trapped after the wall of a temple collapsed in Gurugram, Haryana. Rescue operation is underway.
— ANI (@ANI) December 25, 2023
More details are awaited. pic.twitter.com/1kLoZrTN8f
ਦੱਸਿਆ ਜਾ ਰਿਹਾ ਹੈ ਕਿ ਗੁਰੂਗ੍ਰਾਮ ਦੇ ਸੈਕਟਰ-15 ਪਾਰਟ-2 ਸਥਿਤ ਜਗਨਨਾਥ ਮੰਦਰ ਦੇ ਅੰਦਰ ਚੱਲ ਰਹੇ ਨਿਰਮਾਣ ਕਾਰਜ ਦੌਰਾਨ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਅਚਾਨਕ ਬੇਸਮੈਂਟ ਦੀ ਕੰਧ ਡਿੱਗ ਗਈ ਅਤੇ ਉੱਥੇ ਕੰਮ ਕਰ ਰਹੇ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ Police ਅਤੇ ਬਚਾਅ ਬਲ ਮੌਕੇ 'ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਕੰਧ ਡਿੱਗਣ ਕਾਰਨ ਕਈ ਮਜ਼ਦੂਰ ਦੱਬੇ ਹੋਏ ਹਨ।
ਇਹ ਹਾਦਸਾ ਉਸਾਰੀ ਦੌਰਾਨ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ 5 ਮਜ਼ਦੂਰ ਕੰਮ ਕਰ ਰਹੇ ਸਨ। 4 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਨੇ ਇੱਥੇ ਪੰਜ ਮਜ਼ਦੂਰ ਰੱਖੇ ਹੋਏ ਸਨ। ਕੰਮ ਦੌਰਾਨ ਦੁਪਹਿਰ ਵੇਲੇ ਅਚਾਨਕ ਮਿੱਟੀ ਖਿਸਕ ਗਈ ਅਤੇ ਮੰਦਰ ਦੀ ਕੰਧ ਡਿੱਗ ਗਈ। ਮਿੱਟੀ ਖਿਸਕਦੀ ਦੇਖ ਕੇ ਮਜ਼ਦੂਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਇਸ ਦੌਰਾਨ ਮਿੱਟੀ ਜ਼ਿਆਦਾ ਖਿਸਕਣ ਕਾਰਨ ਸਾਰੇ ਮਜ਼ਦੂਰ ਦੱਬ ਗਏ। ਚਾਰ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਇੱਕ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ