Begin typing your search above and press return to search.

ਜੈਪੁਰ ਵਿਚ ਇੱਕੋ ਪਰਿਵਾਰ ਦੇ 5 ਜੀਅ ਜਿਊਂਦੇ ਸੜੇ

ਜੈਪੁਰ, 21 ਮਾਰਚ, ਨਿਰਮਲ : ਜੈਪੁਰ ਵਿਚ ਵੱਡੀ ਘਟਨਾ ਵਾਪਰ ਗਈ। ਇੱਥੇ ਦੇ ਇੱਕ ਘਰ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਸਣੇ 5 ਜਣੇ ਜਿਊਂਦੇ ਸੜ ਗਏ। ਇੱਕ ਘਰ ਵਿਚ ਅੱਗ ਲੱਗਣ ਕਾਰਨ ਪਰਿਵਾਰ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਕੇ ਸੜੇ ਹੋਈ ਲਾਸ਼ਾਂ ਨੂੰ ਵਿਸ਼ਵਕਰਮਾ ਥਾਣਾ ਪੁਲਿਸ ਨੇ […]

ਜੈਪੁਰ ਵਿਚ ਇੱਕੋ ਪਰਿਵਾਰ ਦੇ 5 ਜੀਅ ਜਿਊਂਦੇ ਸੜੇ
X

Editor EditorBy : Editor Editor

  |  21 March 2024 4:56 AM IST

  • whatsapp
  • Telegram


ਜੈਪੁਰ, 21 ਮਾਰਚ, ਨਿਰਮਲ : ਜੈਪੁਰ ਵਿਚ ਵੱਡੀ ਘਟਨਾ ਵਾਪਰ ਗਈ। ਇੱਥੇ ਦੇ ਇੱਕ ਘਰ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਸਣੇ 5 ਜਣੇ ਜਿਊਂਦੇ ਸੜ ਗਏ। ਇੱਕ ਘਰ ਵਿਚ ਅੱਗ ਲੱਗਣ ਕਾਰਨ ਪਰਿਵਾਰ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਕੇ ਸੜੇ ਹੋਈ ਲਾਸ਼ਾਂ ਨੂੰ ਵਿਸ਼ਵਕਰਮਾ ਥਾਣਾ ਪੁਲਿਸ ਨੇ ਬਾਹਰ ਕੱਢਿਆ। ਪੁਲਿਸ ਨੇ ਪੋਸਟਮਾਰਟਮ ਦੇ ਲਈ ਸਾਰੀ ਲਾਸ਼ਾਂ ਨੂੰ ਹਸਪਤਾਲ ਵਿਚ ਰਖਵਾਇਆ।
ਪੁਲਿਸ ਨੇ ਦੱਸਿਆ ਕਿ ਹਾਦਸਾ ਵਿਸ਼ਵਕਰਮਾ ਦੇ ਜੈਸਲਿਆ ਪਿੰਡ ਦਾ ਹੈ। ਮਧੂਬਨੀ ਬਿਹਾਰ ਨਿਵਾਸੀ ਇੱਕ ਪਰਿਵਾਰ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਪਰਵਾਰ ਵਿਚ 3 ਬੱਚਿਆਂ ਸਮੇਤ ਮਾਤਾ ਪਿਤਾ ਸਨ
ਦੇਰ ਰਾਤ ਪਰਵਾਰ ਦੇ ਪੰਜ ਮੈਂਬਰ ਘਰ ਵਿਚ ਸੁੱਤੇ ਪਏ ਸੀ। ਅਚਾਨਕ ਲੱਗੀ ਅੱਗ ਨੇ ਪੰਜ ਜਣਿਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਅੱਗ ਨਾਲ ਜ਼ਿੰਦਾ ਸੜਨ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ। ਗੁਆਂਢੀਆਂ ਦੀ ਸੂਚਨਾ ’ਤੇ ਵਿਸ਼ਵਕਰਮਾ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ।
ਪੁਲਿਸ ਨੇ ਫਾਇਰ ਬ੍ਰਿਗੇਡ ਦੀ 2 ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ।
ਪੁਲਿਸ ਨੇ ਸੜੀ ਹੋਈ ਪੰਜ ਲਾਸ਼ਾਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਦੀ ਮਦਦ ਨਾਲ ਐਸਐਮਐਸ ਹੌਸਪੀਟਲ ਦੀ ਮੌਰਚਰੀ ਭੇਜਿਆ। ਪੁਲਿਸ ਨੇ ਐਫਐਸਐਲ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ।
ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸੇ ’ਤੇ ਸੀਐਮ ਨੇ ਦੁੱਖ ਜਤਾਇਆ ਹੈ।

ਇਹ ਖ਼ਬਰ ਵੀ ਪੜ੍ਹੋ
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਦੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਿਪੋਰਟ 72 ਘੰਟਿਆਂ ਦੇ ਅੰਦਰ ਸੌਂਪੀ ਜਾਵੇਗੀ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੰਗਰੂਰ ਦੇ ਦਿੜਬਾ ਨੇੜਲੇ ਪਿੰਡ ਗੁੱਜਰਾਂ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਵਿਅਕਤੀ ਇਲਾਜ ਅਧੀਨ ਹਨ। ਮਰਨ ਵਾਲੇ ਦੋ ਸਕੇ ਭਰਾ ਹਨ। ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਸੀ।

ਸਵੇਰੇ 4 ਵਜੇ ਦੇ ਕਰੀਬ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਨ ਦਿੜਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜਬਾ, ਸੀਨੀਅਰ ਮੈਡੀਕਲ ਅਫਸਰ ਦਿੜਬਾ ਅਤੇ ਈਟੀਓ ਦਿੜਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it