ਜੰਤਰ-ਮੰਤਰ 'ਤੇ 50 ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਲਗਭਗ 50 ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਹਿਰਾਸਤ 'ਚ ਲਏ ਗਏ ਲੋਕ ਜੰਤਰ-ਮੰਤਰ 'ਤੇ ਇਜ਼ਰਾਈਲ-ਹਮਾਸ ਸੰਘਰਸ਼ ਦੇ ਖਿਲਾਫ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ। ਪੁਲਿਸ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਪ੍ਰਦਰਸ਼ਨਕਾਰੀਆਂ ਨੂੰ ਨੇੜਲੇ ਪੁਲਿਸ ਸਟੇਸ਼ਨ ਲਿਜਾਇਆ ਗਿਆ। ਪੁਲਿਸ ਅਨੁਸਾਰ ਪ੍ਰਦਰਸ਼ਨ ਕਰਨ ਦੀ ਇਜਾਜਤ ਨਹੀਂ […]
By : Editor (BS)
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਲਗਭਗ 50 ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਹਿਰਾਸਤ 'ਚ ਲਏ ਗਏ ਲੋਕ ਜੰਤਰ-ਮੰਤਰ 'ਤੇ ਇਜ਼ਰਾਈਲ-ਹਮਾਸ ਸੰਘਰਸ਼ ਦੇ ਖਿਲਾਫ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ।
ਪੁਲਿਸ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਪ੍ਰਦਰਸ਼ਨਕਾਰੀਆਂ ਨੂੰ ਨੇੜਲੇ ਪੁਲਿਸ ਸਟੇਸ਼ਨ ਲਿਜਾਇਆ ਗਿਆ। ਪੁਲਿਸ ਅਨੁਸਾਰ ਪ੍ਰਦਰਸ਼ਨ ਕਰਨ ਦੀ ਇਜਾਜਤ ਨਹੀਂ ਲਈ ਗਈ ਸੀ। ਇਸੇ ਕਰ ਕੇ ਹਾਲ ਦੀ ਘੜੀ ਸਾਰੇ ਮੁਜ਼ਾਹਰਾਕਾਰੀ ਹਿਰਾਸਤ ਵਿਚ ਹੀ ਰਹਿਣਗੇ। ਦਰਅਸਲ 7 ਅਕਤੂਬਰ ਨੂੰ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਜਿਸ ਵਿੱਚ 1,400 ਲੋਕ ਮਾਰੇ ਗਏ ਸਨ ਅਤੇ 220 ਤੋਂ ਵੱਧ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਸੀ। ਬੁੱਧਵਾਰ ਨੂੰ ਇੱਕ ਟੈਲੀਵਿਜ਼ਨ ਸੰਬੋਧਨ ਵਿੱਚ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪੁਸ਼ਟੀ ਕੀਤੀ ਕਿ ਤੱਟਵਰਤੀ ਪੱਟੀ ਉੱਤੇ ਲਗਭਗ ਤਿੰਨ ਹਫ਼ਤਿਆਂ ਦੇ ਹਵਾਈ ਹਮਲਿਆਂ ਤੋਂ ਬਾਅਦ ਇਜ਼ਰਾਈਲ ਗਾਜ਼ਾ ਵਿੱਚ "ਜ਼ਮੀਨੀ ਘੁਸਪੈਠ ਦੀ ਤਿਆਰੀ" ਕਰ ਰਿਹਾ ਹੈ।