ਕੈਨੇਡਾ ਤੋਂ ਵਿਦੇਸ਼ ਭੇਜੀਆਂ ਜਾ ਰਹੀਆਂ 53 ਮਹਿੰਗੀਆਂ ਗੱਡੀਆਂ ਜ਼ਬਤ

ਕੈਨੇਡਾ ਤੋਂ ਵਿਦੇਸ਼ ਭੇਜੀਆਂ ਜਾ ਰਹੀਆਂ 53 ਮਹਿੰਗੀਆਂ ਗੱਡੀਆਂ ਜ਼ਬਤ

ਮੌਂਟਰੀਅਲ, 14 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਤੋਂ ਵਿਦੇਸ਼ ਭੇਜੀਆਂ ਜਾ ਰਹੀਆਂ 53 ਮਹਿੰਗੀਆਂ ਗੱਡੀਆਂ ਮੌਂਟਰੀਅਲ ਦੀ ਬੰਦਰਗਾਹ ਤੋਂ ਜ਼ਬਤ ਕੀਤੀਆਂ ਗਈਆਂ ਹਨ। ਆਰ.ਸੀ.ਐਮ.ਪੀ., ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ, ਮੌਂਟਰੀਅਲ ਪੁਲਿਸ ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੀ ਸਾਂਝੀ ਕਾਰਵਾਈ ਦੌਰਾਨ 26 ਸ਼ਿਪਿੰਗ ਕੰਟੇਨਰਾਂ ਦੀ ਤਲਾਸ਼ੀ ਲੈਂਦਿਆਂ ਇਹ ਗੱਡੀਆਂ ਬਰਾਮਦ ਹੋਈਆਂ ਜਿਸ ਮਗਰੋਂ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਗੱਡੀਆਂ ਚੋਰੀ ਹੋਣ ਦੀਆਂ ਲਗਾਤਾਰ ਵਧਦੀਆਂ ਵਾਰਦਾਤਾਂ ਦੇ ਮੱਦੇਨਜ਼ਰ ਕੈਨੇਡੀਅਨ ਪੁਲਿਸ ਮਹਿਕਮੇ ਅਤੇ ਬਾਰਡਰ ਏਜੰਸੀ ਦੇ ਅਫਸਰ ਤਾਲਮੇਲ ਤਹਿਤ ਕੰਮ ਕਰ ਰਹੇ ਹਨ ਅਤੇ ਪਿਛਲੇ ਹਫਤੇ ਆਟੋ ਥੈਫਟ ਦੇ ਮੁੱਦੇ ’ਤੇ ਕੌਮੀ ਸੰਮੇਲਨ ਵੀ ਹੋ ਚੁੱਕਾ ਹੈ।

ਮੌਂਟਰੀਅਲ ਦੀ ਬੰਦਰਗਾਹ ’ਤੇ 26 ਕੰਟੇਨਰਾਂ ਦੀ ਤਲਾਸ਼ ਮਗਰੋਂ ਵੱਡੀ ਬਰਾਮਦਗੀ

ਇਕ ਅੰਦਾਜ਼ੇ ਮੁਤਾਬਕ ਪਿਛਲੇ ਸਾਲ ਕੈਨੇਡਾ ਵਿਚ 90 ਹਜ਼ਾਰ ਕਾਰਾਂ ਚੋਰੀ ਹੋਈਆਂ ਜਿਨ੍ਹਾਂ ਵਿਚੋਂ ਵੱਡੀ ਗਿਣਤੀ ਨੂੰ ਵਿਦੇਸ਼ ਭੇਜਣ ਦਾ ਯਤਨ ਕੀਤਾ ਜਾਵੇਗਾ। ਇਥੇ ਦਸਣਾ ਬਣਦਾ ਹੈ ਕਿ ਉਨਟਾਰੀਓ ਵਿਚ ਸਭ ਤੋਂ ਜ਼ਿਆਦਾ ਗੱਡੀਆਂ ਚੋਰੀ ਹੋ ਰਹੀਆਂ ਹਨ ਅਤੇ ਟੋਰਾਂਟੋ ਸਟਾਰ ਦੀ ਰਿਪੋਰਟ ਮੁਤਾਬਕ ਸੂਬੇ ਵਿਚ ਮੌਜੂਦ 1 ਕਰੋੜ 36 ਲੱਖ ਗੱਡੀਆਂ ਵਿਚੋਂ 7 ਫੀ ਸਦੀ ਦੇ ਮਾਲਕਾਂ ਨੇ ਇਨ੍ਹਾਂ ਦੀਆਂ ਲਾਇਸੰਸ ਪਲੇਟਸ ਰੀਨਿਊ ਨਹੀਂ ਕਰਵਾਈਆਂ। ਲਾਇਸੰਸ ਪਲੇਟਸ ਰੀਨਿਊ ਨਾ ਕਰਵਾਉਣ ਵਾਲਿਆਂ ਦੀ ਗਿਣਤੀ 10 ਲੱਖ ਤੋਂ ਵੱਧ ਬਣਦੀ ਹੈ। ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਦੇ ਸਾਰਜੈਂਟ ਕੈਰੀ ਸ਼ਮਿਡ ਨੇ ਹੈਰਾਨੀ ਜ਼ਾਹਰ ਕੀਤੀ ਕਿ ਲਾਇਸੰਸ ਪਲੇਟਸ ਨਵਿਆਉਣ ਦੀ ਪ੍ਰਕਿਰਿਆ ਮੁਫ਼ਤ ਹੋਣ ਦੇ ਬਾਵਜੂਦ ਲੋਕ ਅਣਗਹਿਲੀ ਵਰਤ ਰਹੇ ਹਨ।

ਕਿਸਾਨਾਂ ਦੀਆਂ ਮੰਗਾਂ ਜਾਇਜ਼ : ਕੁਲਦੀਪ ਧਾਲੀਵਾਲ


ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ ਖੜੇ੍ਹ ਹਾਂ ਅਤੇ ਖੜੇ੍ਹ ਰਹਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ।ਦੱਸ ਦੇਈਏ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਬਾਰਡਰ ’ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਵਿੱਚ ਕਿਹਾ ਕਿ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਬਿਲਕੁਲ ਜਾਇਜ਼ ਹੈ। ਧਾਲੀਵਾਲ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਦਿੱਲੀ ਵਿੱਚ ਮੀਟਿੰਗ ਕਰਕੇ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।ਜਿਸ ਕਾਰਨ ਕੇਂਦਰੀ ਮੰਤਰੀਆਂ ਦੀ ਟੀਮ ਨੇ ਚੰਡੀਗੜ੍ਹ ਆ ਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਫਿਰ ਮੈਂ ਆਪਣੀ ਡਿਊਟੀ ਲਗਾ ਕੇ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨੂੰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ। ਪਰ ਨਾ ਤਾਂ ਕਿਸਾਨਾਂ ਦੀ ਕੋਈ ਮੰਗ ਮੰਨੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਦਾ ਮੌਕਾ ਦਿੱਤਾ ਗਿਆ।ਸਗੋਂ ਭਾਜਪਾ ਨੇ ਸੜਕਾਂ ਜਾਮ ਕਰਕੇ ਦੇਸ਼ ਦੇ ਅੰਨਦਾਤਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਅਸੀਂ ਹਰਿਆਣਾ ਦੀ ਸਰਹੱਦ ’ਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਸਲੂਕ ਦੀ ਨਿਖੇਧੀ ਕਰਦੇ ਹਾਂ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਰਤ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ।

Related post

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…