ਪੰਜਾਬ ਵਿਚ 6 ਵਿਦੇਸ਼ੀ ਔਰਤਾਂ ਗ੍ਰਿਫਤਾਰ
ਫਗਵਾੜਾ, 4 ਮਾਰਚ, ਨਿਰਮਲ : ਫਗਵਾੜਾ ਵਿਚ ਪੁਲਿਸ ਨੇ ਛੇ ਵਿਦੇਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹ੍ਰਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦਲਜੀਤ ਸਿੰਘ ਨਿਵਾਸੀੀ ਹਨੂਮਾਨਗੜ੍ਹ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਰਾਤ ਵਿਚ ਉਹ ਡੋਗਰਾ ਢਾਬਾ ਤੋਂ ਖਾਣਾ ਖਾ ਕੇ ਨਿਕਲੇ ਸੀ। ਥੋੜ੍ਹੀ ਦੇਰ […]
By : Editor Editor
ਫਗਵਾੜਾ, 4 ਮਾਰਚ, ਨਿਰਮਲ : ਫਗਵਾੜਾ ਵਿਚ ਪੁਲਿਸ ਨੇ ਛੇ ਵਿਦੇਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹ੍ਰਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦਲਜੀਤ ਸਿੰਘ ਨਿਵਾਸੀੀ ਹਨੂਮਾਨਗੜ੍ਹ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਰਾਤ ਵਿਚ ਉਹ ਡੋਗਰਾ ਢਾਬਾ ਤੋਂ ਖਾਣਾ ਖਾ ਕੇ ਨਿਕਲੇ ਸੀ। ਥੋੜ੍ਹੀ ਦੇਰ ਵਿਚ ਉਸ ਨੂੰ ਇੱਕ ਵਿਦੇਸ਼ੀ ਔਰਤ ਵੀ ਮਿਲੀ। ਉਹ ਉਸ ਨੂੰ ਹਨ੍ਹੇਰੇ ਵਿਚ ਲੈ ਗਈ। ਉਥੇ ਪਹਿਲਾਂ ਤਾਂ ਵਿਦੇਸ਼ੀ ਮਹਿਲਾਵਾਂ ਮੌਜੂਦ ਸੀ। ਦਲਜੀਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਇਨ੍ਹਾਂ ਔਰਤਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਸਮਾਨ ਲੁੱਟ ਲਿਆ।
ਥਾਣਾ ਸਤਨਾਮਪੁਰਾ ਦੇ ਐਸਐਚਓ ਗੌਰਵ ਧੀਰ ਨੇ ਦੱਸਿਆ ਕਿ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਅਤੇ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀਆਂ ਹਦਾਇਤਾਂ ’ਤੇ ਪੁਲਸ ਪਾਰਟੀ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਡੋਗਰਾ ਢਾਬੇ ਨੇੜੇ ਨਾਕਾਬੰਦੀ ਕੀਤੀ ਅਤੇ ਦਲਜੀਤ ਦੀ ਸ਼ਿਕਾਇਤ ’ਤੇ ਉਨ੍ਹਾਂ ਨੂੰ ਰੋਕ ਲਿਆ। ਭੋਲੇ ਭਾਲੇ ਲੋਕਾਂ ਨੂੰ ਲੁੱਟਣ ਵਾਲੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਵਿਦੇਸ਼ੀ ਔਰਤਾਂ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟਦੀਆਂ ਸਨ। ਬਾਅਦ ਵਿੱਚ ਉਸਨੇ ਧਮਕੀ ਦਿੱਤੀ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਉਹ ਝੂਠਾ ਕੇਸ ਦਰਜ ਕਰ ਦੇਵੇਗੀ।
ਗੌਰਵ ਧੀਰ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਦੇ ਪਾਸਪੋਰਟ ਅਤੇ ਵੀਜ਼ੇ ਦੀ ਜਾਂਚ ਕੀਤੀ ਜਾਵੇਗੀ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਕੀ ਉਹ ਵਿਦਿਆਰਥਣਾਂ ਹਨ ਜਾਂ ਫਿਰ ਲੁੱਟ-ਖੋਹ ਦੇ ਮਕਸਦ ਨਾਲ ਇੱਥੇ ਰਹਿ ਰਹੀਆਂ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫਗਵਾੜਾ ਪੁਲਿਸ ਨੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ 26 ਔਰਤਾਂ ਅਤੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਛੇ ਵਿਦੇਸ਼ੀ ਔਰਤਾਂ- ਨੀਮਾ ਵਾਸੀ ਤਨਜ਼ਾਨੀਆ ਹਾਲ ਵਾਸੀ ਚਹੇੜੂ, ਨਕੀਬਵਾਕਾ, ਕਾਸੇਨਗੇਟੀ ਹਾਲ ਵਾਸੀ ਗ੍ਰੀਨ ਵੈਲੀ ਚਹੇੜੂ, ਅਲੀਜ਼ਾ, ਤਨਜ਼ਾਨੀਆ ਹਾਲ ਵਾਸੀ ਲਾਅ ਗੇਟ ਮਹੇਦੂ, ਨਟਾਲੀਆ ਵਾਸੀ ਯੁਗਾਂਡਾ ਹਾਲ ਵਾਸੀ ਡਾ. ਗ੍ਰੀਨ ਵੈਲੀ ਚਹੇੜੂ, ਨਗੇਤੀਆ ਵਾਸੀ ਯੁਗਾਂਡਾ ਹਾਲ ਵਾਸੀ ਲੰਡਨ ਪੀ.ਜੀ. ਲਾਅ ਗੇਟ ਮਹੇਦੂ ਅਤੇ ਨੇਨਿਆਜੀ ਵਾਸੀ ਮਹੇਦੂ ਫਗਵਾੜਾ, ਯੂਗਾਂਡਾ ਹਾਲ, ਲੰਡਨ ਪੀ.ਜੀ. ਲਾਅ ਗੇਟ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ
ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।
ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।
ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।
ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।