Begin typing your search above and press return to search.

ਹੋਟਲ ਵਿਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

ਪਟਨਾ, 25 ਅਪ੍ਰੈਲ, ਨਿਰਮਲ : ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ਵਿਚ ਅਚਾਨਕ ਅੱਗ ਲੱਗ ਗਈ। ਅੱਗ ਨੇ ਆਸ ਪਾਸ ਦੇ 3 ਹੋਟਲਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਇਸ ਵਿਚ 3 ਮਹਿਲਾ ਅਤੇ 3 ਪੁਰਸ਼ ਹਨ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਵਿਚ 2 ਦੀ […]

ਹੋਟਲ ਵਿਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

Editor EditorBy : Editor Editor

  |  25 April 2024 4:02 AM GMT

  • whatsapp
  • Telegram


ਪਟਨਾ, 25 ਅਪ੍ਰੈਲ, ਨਿਰਮਲ : ਪਟਨਾ ਜੰਕਸ਼ਨ ਤੋਂ 50 ਮੀਟਰ ਦੂਰ ਪਾਲ ਹੋਟਲ ਵਿਚ ਅਚਾਨਕ ਅੱਗ ਲੱਗ ਗਈ। ਅੱਗ ਨੇ ਆਸ ਪਾਸ ਦੇ 3 ਹੋਟਲਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਇਸ ਵਿਚ 3 ਮਹਿਲਾ ਅਤੇ 3 ਪੁਰਸ਼ ਹਨ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਵਿਚ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ।

ਅੱਗ ਦੀ ਲਪਟਾਂ ਤੋਂ 45 ਲੋਕਾਂ ਨੂੰ ਕੱਢਿਆ ਜਾ ਚੁੱਕਾ ਹੈ। ਦੋ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ ’ਤੇ ਪਾਇਆ ਜਾ ਸਕਿਆ। ਫਾਇਰ ਬ੍ਰਿਗੇਡ ਦੀਆਂ 51 ਗੱਡੀਆਂ ਦਾ ਪਾਣੀ ਅੱਗ ਬੁਝਾਉਣ ਵਿਚ ਲੱਗਾ।
ਦੱਸਿਆ ਜਾ ਰਿਹਾ ਕਿ ਅੱਗ ਲੱਗਣ ਕਾਰਨ ਹੋਟਲ ਵਿਚ ਰੱਖੇ ਸਿਲੰਡਰਾਂ ਵਿਚ ਵੀ ਧਮਾਕੇ ਹੋਏ।

ਇਹ ਵੀ ਪੜ੍ਹੋ

ਬਾਲੀਵੁਡ ਐਕਟਰ ਸੰਜੇ ਦੱਤ ਨੂੰ ਸੰਮਨ ਭੇਜਣ ਦੇ 2 ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜਿਆ ਹੈ। ਮਾਮਲਾ 2023 ਵਿਚ ਮਹਾਦੇਵ ਆਨਲਾਈਨ ਗੇਮਿੰਗ ਅਤੇ ਬੈਟਿੰਗ ਐਪ ਨਾਲ ਸਬੰਧਤ ਫੇਅਰਪਲੇ ਐਪ ’ਤੇ ਆਈਪੀਐਲ ਮੈਚ ਦੇਖਣ ਦਾ ਪ੍ਰਮੋਸ਼ਨ ਕਰਨ ਨਾਲ ਜੁੜਿਆ ਹੋਇਆ। ਮਹਾਰਾਸ਼ਟਰ ਸਾਈਬਰ ਸੈਲ ਨੇ ਅਦਾਕਾਰਾ ਨੂੰ 29 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ।
ਸਾਈਬਰ ਸੈਲ ਮੁਤਾਬਕ ਇਸ ਮਾਮਲੇ ਵਿਚ ਤਮੰਨਾ ਦਾ ਬਿਆਨ ਰਿਕਾਰਡ ਕੀਤਾ ਜਾਵੇਗਾ। ਤਮੰਨਾ ਕੋਲੋਂ ਪੁਛਿਆ ਜਾਵੇਗਾ ਕਿ ਉਨ੍ਹਾਂ ਫੇਅਰਪਲੇ ਦੇ ਲਈ ਕਿਸ ਨੇ ਸੰਪਰਕ ਕੀਤਾ ਸੀ ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿੰਨੇ ਪੈਸੇ ਮਿਲੇ।

ਤਮੰਨਾ ਭਾਟੀਆ ਤੋਂ ਪਹਿਲਾਂ 23 ਅਪ੍ਰੈਲ ਨੂੰ ਐਕਟਰ ਸੰਜੇ ਦੱਤ ਨੂੰ ਵੀ ਇਸ ਮਾਮਲੇ ਵਿਚ ਸੰਮਨ ਭੇਜਿਆ ਗਿਆ ਸੀ। ਸੰਜੇ ਨੂੰ ਜਦੋਂ ਇਸ ਮਾਮਲੇ ਵਿਚ ਤਲਬ ਕੀਤਾ ਗਿਆ ਤਾਂ ਐਕਟਰ ਨੇ ਕਿਹਾ ਕਿ ਉਹ ਇਸ ਸਮੇਂ ਮੁੰਬਈ ਵਿਚ ਨਹੀਂ ਹਨ ਅਤੇ ਦਿੱਤੀ ਗਈ ਤਾਰੀਕ ਨੂੰ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਨੇ ਅਪਣਾ ਬਿਆਨ ਦਰਜ ਕਰਾਉਣ ਲਈ ਤਾਰੀਕ ਅਤੇ ਸਮਾਂ ਮੰਗਿਆ।

ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਮਹਾਰਾਸ਼ਟਰ ਸਾਈਬਰ ਸੈਲ ਨੇ ਸਿੰਗਰ ਬਾਦਸ਼ਾਹ , ਸੰਜੇ ਦੱਤ ਅਤੇ ਜੈਕਲੀਨ ਫਰਨਾਂਡੀਜ਼ ਦੇ ਮੈਨਜਰਾਂ ਦੇ ਬਿਆਨ ਦਰਜ ਕੀਤੇ ਸੀ। ਇਹ ਤਿੰਨੋਂ ਸਿਲੇਬਸ ਫੇਅਰਪਲੇ ਐਪ ਦਾ ਪ੍ਰਮੋਸ਼ਨ ਕਰਦੇ ਆਏ ਹਨ। ਮਹਾਦੇਵ ਐਪ ਨਾਜਾਇਜ਼ ਲੈਣ ਦੇਣ ਅਤੇ ਸੱਟੇਬਾਜ਼ੀ ਨੂੰ ਲੈ ਕੇ ਵਿਭਿੰਨ ਜਾਂਚ ਏਜੰਸੀਆਂ ਦੀ ਜਾਂਚ ਦੇ ਘੇਰੇ ਵਿਚ ਹਨ।

Next Story
ਤਾਜ਼ਾ ਖਬਰਾਂ
Share it