Begin typing your search above and press return to search.

ਸੜਕ ਹਾਦਸੇ ਵਿਚ 6 ਲੋਕਾਂ ਦੀ ਗਈ ਜਾਨ

ਰੇਵਾੜੀ, 11 ਮਾਰਚ, ਨਿਰਮਲ : ਹਰਿਆਣਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਵਾਪਰੇ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ ਵਿਚ 7 ਲੋਕ ਗੰਭੀਰ ਜ਼ਖਮੀ ਵੀ ਹਨ। ਜ਼ਖਮੀਆਂ ਨੂੰ ਰੇਵਾੜੀ ਅਤੇ ਗੁਰੂਗਰਾਮ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ […]

ਸੜਕ ਹਾਦਸੇ ਵਿਚ 6 ਲੋਕਾਂ ਦੀ ਗਈ ਜਾਨ

Editor EditorBy : Editor Editor

  |  10 March 2024 11:22 PM GMT

  • whatsapp
  • Telegram


ਰੇਵਾੜੀ, 11 ਮਾਰਚ, ਨਿਰਮਲ : ਹਰਿਆਣਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਵਾਪਰੇ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ ਵਿਚ 7 ਲੋਕ ਗੰਭੀਰ ਜ਼ਖਮੀ ਵੀ ਹਨ। ਜ਼ਖਮੀਆਂ ਨੂੰ ਰੇਵਾੜੀ ਅਤੇ ਗੁਰੂਗਰਾਮ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ।
ਹਾਦਸਾ ਦਿੱਲੀ ਰੋਡ ’ਤੇ ਮਸਾਣੀ ਪਿੰਡ ਦੇ ਕੋਲ ਹੋਇਆ। ਇਨੋਵਾ ਸਵਾਰ ਔਰਤਾਂ ਖਾਟੂ ਸ਼ਿਆਮ ਤੋਂ ਦਰਸ਼ਨ ਕਰਕੇ ਪਰਤ ਰਹੀ ਸੀ। ਰਸਤੇ ਵਿਚ ਉਨ੍ਹਾਂ ਦੀ ਕਾਰ ਦਾ ਟਾਇਰ ਪੰਕਚਰ ਹੋ ਗਿਆ। ਉਸੇ ਦੌਰਾਨ ਤੇਜ਼ ਰਫਤਾਰ ਆਈ ਦੂਜੀ ਕਾਰ ਇਨੋਵਾ ਵਿਚ ਵੜ ਗਈ।

ਮ੍ਰਿਤਕਾਂ ਦੀ ਪਛਾਣ ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਨਿਵਾਸੀ ਰੰਜਨਾ ਕਪੂਰ, ਨੀਲਮ, ਪੂਨਮ ਜੈਨ, ਸ਼ਿਖਾ, ਹਿਮਾਚਲ ਦੇ ਰਹਿਣ ਵਾਲੇ ਡਰਾਈਵਰ ਵਿਜੇ ਅਤੇ ਰੇਵਾੜੀ ਦੇ ਖਰਖੜਾ ਪਿੰਡ ਨਿਵਾਸੀ ਸੁਨੀਲ ਦੇ ਰੂਪ ਵਿਚ ਹੋਈ।ਹਾਦਸੇ ਦੌਰਾਨ ਜ਼ਖਮੀਆਂ ਵਿਚ ਰੇਵਾੜੀ ਦੇ ਖਰਖੜਾ ਪਿੰਡ ਨਿਵਾਸੀ ਰੋਹਿਤ, ਅਜੇ, ਸੋਨੂੰ, ਮਿਲਨ, ਬਰਖਾ ਅਤੇ ਗਾਜ਼ੀਆਬਾਦ ਦੀ ਰਹਿਣ ਵਾਲੀ ਰਜਨੀ ਸ਼ਾਮਲ ਹੈ।


ਗਾਜ਼ੀਆਬਾਦ ਦੀ ਅਜਨਾਰਾ ਗਰੀਨ ਸੁਸਾਇਟੀ ਵਿਚ ਰਹਿਣ ਵਾਲੀ ਸ਼ਿਖਾ, ਪੂਨਮ, ਨੀਲਮ, ਰਜਨੀ, ਰੋਸ਼ਨੀ, ਡਰਾਈਵਰ ਵਿਜੇ ਦੇ ਨਾਲ ਇਨੋਵਾ ਕਾਰ ਵਿਚ ਰਾਜਸਥਾਨ ਦੇ ਖਾਟੂ ਸ਼ਿਆਮ ਗਏ ਹੋਏ ਸੀ। ਐਤਵਾਰ ਰਾਤ ਇਹ ਸਾਰੇ ਗਾਜ਼ੀਆਬਾਦ ਪਰਤ ਰਹੇ ਸੀ। ਪਿੰਡ ਮਸਾਣੀ ਕੋਲ ਉਨ੍ਹਾਂ ਦੀ ਗੱਡੀ ਪੰਕਚਰ ਹੋ ਗਈ। ਗੱਡੀ ਦਾ ਡਰਾਈਵਰ ਟਾਇਰ ਬਦਲ ਰਿਹਾ ਸੀ ਅਤੇ ਕਾਰ ਵਿਚ ਸਵਾਰ ਔਰਤਾਂ ਬਾਹਰ ਸੜਕ ਕਿਨਾਰੇ ਖੜ੍ਹੀਆਂ ਸਨ। ਇਸ ਦੌਰਾਨ ਰੇਵਾੜੀ ਵੱਲ ਜਾ ਰਹੀ ਕਾਰ ਨੇ ਇਨੋਵਾ ਅਤੇ ਔਰਤਾਂ ਨੂੰ ਟੱਕਰ ਮਾਰੀ।

ਇਹ ਖਬਰ ਵੀ ਪੜ੍ਹੋ

ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।

ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।

ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।

ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।

ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।

‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।

ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it