7 ਅਗਸਤ ਨੂੰ ਕੈਨੇਡਾ ਦੇ ਸਰੀ 'ਚ ਆਏ ਪੰਜਾਬੀ ਨੌਜਵਾਨ ਦੀ ਮੌਤ
ਕੈਨੇਡਾ 'ਚ ਚੰਗੇ ਭਵਿੱਖ ਲਈ ਆਉਂਦੇ ਨੌਜਵਾਨ ਲੜਕੇ ਲੜਕੀਆਂ ਦੀ ਮੌਤ ਦੀਆਂ ਮੰਦਭਾਗੀਆਂ ਖਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ,,, ਪਰਿਵਾਰਕ ਮੈਂਬਰ ਵੀ ਲੱਖਾਂ ਰੁਪਏ ਇਕੱਠੇ ਕਰਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ 'ਚ ਫੜ੍ਹਾਈ ਕਰਨ ਲਈ ਭੇਜਦੇ ਹਨ ਪਰ ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਬਹੁਤ ਹੀ ਦੁੱਖ ਲੱਗਦਾ ਹੈ,,, ਤਾਜ਼ਾ ਮਾਮਲਾ ਕੈਨੇਡਾ […]
By : Hamdard Tv Admin
ਕੈਨੇਡਾ 'ਚ ਚੰਗੇ ਭਵਿੱਖ ਲਈ ਆਉਂਦੇ ਨੌਜਵਾਨ ਲੜਕੇ ਲੜਕੀਆਂ ਦੀ ਮੌਤ ਦੀਆਂ ਮੰਦਭਾਗੀਆਂ ਖਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ,,, ਪਰਿਵਾਰਕ ਮੈਂਬਰ ਵੀ ਲੱਖਾਂ ਰੁਪਏ ਇਕੱਠੇ ਕਰਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ 'ਚ ਫੜ੍ਹਾਈ ਕਰਨ ਲਈ ਭੇਜਦੇ ਹਨ ਪਰ ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਬਹੁਤ ਹੀ ਦੁੱਖ ਲੱਗਦਾ ਹੈ,,,
ਤਾਜ਼ਾ ਮਾਮਲਾ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ 19 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ,,, ਦੱਸਦਈਏ ਕਿ ਮਨਜੌਤ 7 ਅਗਸਤ ਨੂੰ ਸਰੀ ’ਚ ਪੜ੍ਹਾਈ ਲਈ ਗਿਆ ਸੀ ਤੇ ਜਦੋਂ ਉਹ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ,,, ਮ੍ਰਿਤਕ ਨੌਜਵਾਨ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦੇ ਮੱਧ ਵਰਗੀ ਪਰਿਵਾਰ ਨਾਲ ਸਬੰਧਿਤ ਸੀ,,, ਤੇ ਇਹ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਦਾ ਰੋ ਰੋ ਕੇ ਬੁਰਾ ਹਾਲ ਹੈ,,, ਤੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜਾ ਵੀ ਕੈਨੇਡਾ 'ਚ ਹੀ ਰਹਿੰਦਾ ਹੈ ਤੇ ਉਸ ਨੂੰ ਕੈਨੇਡਾ ਪੁਲਿਸ ਨੇ ਫੋਨ ਕਰਕੇ ਸਾਰੀ ਜਾਣਕਾਰੀ ਦਿੱਤੀ,,, ਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਲੱਖਾਂ ਰੁਪਏ ਲਗਾ ਕੇ ਆਪਣੇ ਬੇਟੇ ਨੂੰ ਪੜ੍ਹਾਈ ਲਈ ਬਾਹਰ ਭੇਜਿਆ ਸੀ ਤੇ ਹੁਣ ਉਸ ਦੀ ਲਾਸ਼ ਵਾਪਸ ਲੈ ਕੇ ਆਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ,,, ਤੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਤੇ ਪੰਜਾਬ ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ,,, ਤੇ ਹੁਣ ਪਰਿਵਾਰ ਵੱਲੋਂ ਗੋ ਫੰਡ ਮੀ ਰਾਹੀਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ,,,